ਇਮਰਾਨ ਖਾਨ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਗ੍ਰਿਫਤਾਰ, ਸੀਕ੍ਰੇਟ ਦਸਤਾਵੇਜ ਲੀਕ ਕਰਨ ਦਾ ਇਲਜ਼ਾਮ

Updated On: 

19 Aug 2023 21:55 PM

Shah Mahmood Qureshi: ਇਮਰਾਨ ਖਾਨ ਤੋਂ ਤੋਂ ਬਾਅਦ ਹੁਣ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਵੀ ਮੁਸ਼ਕਿਲ ਵਿੱਚ ਫਸ ਗਏ ਹਨ। ਸ੍ਰੀਕੇਟ ਦਸਤਾਵੇਜ ਲੀਕ ਕਰਨ ਦੇ ਇਲਜ਼ਾਮਾਂ ਦੇ ਕਾਰਨ ਉਨ੍ਹਾਂ ਗ੍ਰਿਫਤਾਰ ਕਰ ਲਿਆ ਹੈ।

ਇਮਰਾਨ ਖਾਨ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਗ੍ਰਿਫਤਾਰ, ਸੀਕ੍ਰੇਟ ਦਸਤਾਵੇਜ ਲੀਕ ਕਰਨ ਦਾ ਇਲਜ਼ਾਮ
Follow Us On

ਪਾਕਿਸਤਾਨ ਨਿਊਜ। ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਤਹਿਰੀਕ-ਏ-ਇਨਸਾਫ (Tehreek-e-Insaf) (ਪੀਟੀਆਈ) ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕੁਰੈਸ਼ੀ ਨੂੰ ਇਸਲਾਮਾਬਾਦ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੀ ਪੁਸ਼ਟੀ ਉਨ੍ਹਾਂ ਦੀ ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਖਾਨ ਨੇ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਐਕਸ ਪਲੇਟਫਾਰਮ ‘ਤੇ ਦੱਸਿਆ ਕਿ ਪੀਟੀਆਈ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇਕ ਵਾਰ ਫਿਰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਸਨੂੰ ਪੁਲਿਸ ਦੀ ਇੱਕ ਵੱਡੀ ਟੁਕੜੀ ਨੇ ਗ੍ਰਿਫਤਾਰ ਕਰ ਲਿਆ ਅਤੇ ਹੁਣ ਉਸਨੂੰ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਹੈੱਡਕੁਆਰਟਰ ਲਿਜਾਇਆ ਜਾ ਰਿਹਾ ਹੈ।

ਦਰਅਸਲ, ਸ਼ਾਹ ਮਹਿਮੂਦ ਕੁਰੈਸ਼ੀ (Shah Mahmood Qureshi) ਪ੍ਰੈਸ ਕਾਨਫਰੰਸ ਕਰਕੇ ਘਰ ਪਰਤਿਆ ਸੀ, ਜਦੋਂ ਪੁਲਿਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਸਾਈਫਰ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਗੁਪਤ ਦਸਤਾਵੇਜ਼ ਲੀਕ ਕਰਨ ਦੇ ਦੋਸ਼ ਵਿੱਚ ਐਫਆਈਏ ਨੇ ਗ੍ਰਿਫ਼ਤਾਰ ਕੀਤਾ ਹੈ।

ਇਮਰਾਨ ਖਾਨ ਨਾਲ ਜੁੜਿਆ ਹੈ ਸਾਈਫਰ ਮੁੱਦਾ

ਦਰਅਸਲ, ਸਾਈਫਰ ਮੁੱਦਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੁਆਰਾ ਪਿਛਲੇ ਸਾਲ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕੀਤੇ ਗਏ ਦਾਅਵੇ ਨਾਲ ਜੁੜਿਆ ਹੋਇਆ ਹੈ। ਪੀਟੀਆਈ ਦਾ ਇਲਜ਼ਾਮ ਹੈ ਕਿ ਇਸ ਵਿੱਚ ਇਮਰਾਨ ਖਾਨ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅਮਰੀਕਾ ਤੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਪ੍ਰੈੱਸ ਕਾਨਫਰੰਸ ਤੋਂ ਘਰ ਪਰਤੇ ਸਨ ਕੁਰੈਸ਼ੀ

ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਖਾਨ ਨੇ ਕਿਹਾ ਕਿ ਸ਼ਾਹ ਮਹਿਮੂਦ ਕੁਰੈਸ਼ੀ ਪ੍ਰੈੱਸ ਕਾਨਫਰੰਸ ਤੋਂ 25 ਮਿੰਟ ਪਹਿਲਾਂ ਹੀ ਘਰ ਪਰਤ ਆਏ ਸਨ। ਉਨ੍ਹਾਂ ਸਰਕਾਰ ਦੇ ਇਸ ਕਦਮ ਦੀ ਨਿੰਦਾ ਕੀਤੀ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਦੇ ਆਉਣ ਤੋਂ ਬਾਅਦ ਪੀਡੀਐਮ ਸਰਕਾਰ ਦੀ ਅਰਾਜਕਤਾ ਖ਼ਤਮ ਹੋ ਜਾਵੇਗੀ। ਪਰ ਲੱਗਦਾ ਹੈ ਕਿ ਇਹ ਨਿਗਰਾਨ ਸਰਕਾਰ ਆਪਣੀ ਪਿਛਲੀ ਫਾਸੀਵਾਦੀ ਸਰਕਾਰ ਦਾ ਰਿਕਾਰਡ ਤੋੜਨਾ ਚਾਹੁੰਦੀ ਹੈ।

ਇਮਰਾਨ ਖਾਨ ਨੂੰ ਤਿੰਨ ਸਾਲ ਦੀ ਕੈਦ

ਦੱਸ ਦੇਈਏ ਕਿ ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਕੈਦ ਹੋਈ ਹੈ। ਇਸ ਸਮੇਂ ਇਮਰਾਨ ਖਾਨ ਜੇਲ੍ਹ ਵਿੱਚ ਹਨ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਪੁਲਿਸ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਅਦਾਲਤ ਨੇ ਇਮਰਾਨ ਖਾਨ ਨੂੰ ਲਾਹੌਰ ਤੋਂ ਇਸਲਾਮਾਬਾਦ ਭੇਜ ਦਿੱਤਾ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ