ਚੀਨ ‘ਤੇ ਹਮਲਾ ਪਾਕਿਸਤਾਨ ਨੂੰ ਪਵੇਗਾ ਭਾਰੀ! CPEC ਪ੍ਰੋਜੈਕਟ ਨੂੰ ਲੱਗੇਗਾ ਝਟਕਾ, ਚੀਨ ਨਾਲ ਵੀ ਵਿਗੜਣਗੇ ਰਿਸ਼ਤੇ
ਪਾਕਿਸਤਾਨ ਦੇ ਸਾਬਕਾ ਯੋਜਨਾ, ਵਿਕਾਸ ਅਤੇ ਸੁਧਾਰ ਮੰਤਰੀ ਅਹਿਸਾਨ ਇਕਬਾਲ ਨੇ ਕਿਹਾ ਕਿ ਪਾਕਿਸਤਾਨ 'ਚ ਚੀਨੀ ਨਿਵੇਸ਼ 'ਤੇ ਹਮਲਾ CPEC ਲਈ ਵੱਡਾ ਝਟਕਾ ਹੈ। ਉਨ੍ਹਾਂ ਨੇ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣਾਇਆ ਹੈ, ਜੋ ਨਿਵੇਸ਼ ਲਈ ਠੀਕ ਨਹੀਂ ਹੈ।
ਪਾਕਿਸਤਾਨ ਨਿਊਜ਼। ਹਾਲ ਹੀ ‘ਚ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਗਵਾਦਰ ‘ਚ ਚੀਨੀ ਇੰਜੀਨੀਅਰਾਂ ਦੇ ਕਾਫਲੇ ‘ਤੇ ਹਮਲਾ ਹੋਇਆ ਸੀ। ਇਸ ਕਾਫ਼ਲੇ ਵਿੱਚ 23 ਇੰਜਨੀਅਰ ਸਨ। ਜਦੋਂ ਚੀਨੀ ਇੰਜੀਨੀਅਰਾਂ ਦਾ ਕਾਫਲਾ ਗਵਾਦਰ ਹਵਾਈ ਅੱਡੇ ਤੋਂ ਬੰਦਰਗਾਹ ਵੱਲ ਜਾ ਰਿਹਾ ਸੀ ਤਾਂ ਅਚਾਨਕ ਹਮਲਾ ਹੋ ਗਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਚੀਨ ਦਾ ਇਹ ਹਮਲਾ ਹੁਣ ਪਾਕਿਸਤਾਨ ਨੂੰ ਭਾਰੀ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਚੀਨ ਪਾਕਿਸਤਾਨ ਇਕੋਨੋਮਿਕ ਕੋਰੀਡੋਰ (CPEC) ਪ੍ਰੋਜੈਕਟ ਨੂੰ ਝਟਕਾ ਲੱਗ ਸਕਦਾ ਹੈ।
ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਉਸ ਦੇ ਸਬੰਧ ਵੀ ਵਿਗੜ ਰਹੇ ਹਨ। ਡਿਪਲੋਮੈਟ ਮੁਤਾਬਕ ਪਾਕਿਸਤਾਨ ‘ਚ ਚੀਨੀ ਨਾਗਰਿਕਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ‘ਚ ਤੇਜ਼ੀ ਆਈ ਹੈ। ਜੇਕਰ ਇਸ ਤਰ੍ਹਾਂ ਦੇ ਹਮਲੇ ਜਾਰੀ ਰਹੇ ਤਾਂ ਦੋਹਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆ ਜਾਵੇਗੀ। ਇਸ ਨਾਲ ਪਾਕਿਸਤਾਨ ਵਿੱਚ ਵਿਦੇਸ਼ੀ ਨਿਵੇਸ਼ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਵੀ ਸੱਟ ਵੱਜੇਗੀ। ਚੀਨ ਦੇ ਨਾਲ-ਨਾਲ ਉਸ ਦੇ ਹੋਰ ਦੇਸ਼ਾਂ ਨਾਲ ਵੀ ਸਬੰਧ ਵਿਗੜਨ ਦੇ ਆਸਾਰ ਹਨ। ਸੁਰੱਖਿਆ ਵਿਵਸਥਾ ਕਾਰਨ ਕੋਈ ਵੀ ਪਾਕਿਸਤਾਨ ‘ਚ ਨਿਵੇਸ਼ ਨਹੀਂ ਕਰਨਾ ਚਾਹੇਗਾ। ਇਸ ਦਾ ਪਾਕਿਸਤਾਨ ਦੀ ਅਰਥਵਿਵਸਥਾ ‘ਤੇ ਡੂੰਘਾ ਅਸਰ ਪਵੇਗਾ।
ਚੀਨੀ ਨਿਵੇਸ਼ ‘ਤੇ ਹਮਲਾ CPEC ਨੂੰ ਵੱਡਾ ਝਟਕਾ
ਪਾਕਿਸਤਾਨ ਦੇ ਸਾਬਕਾ ਯੋਜਨਾ, ਵਿਕਾਸ ਅਤੇ ਸੁਧਾਰ ਮੰਤਰੀ ਅਹਿਸਾਨ ਇਕਬਾਲ ਨੇ ਕਿਹਾ ਕਿ ਪਾਕਿਸਤਾਨ ‘ਚ ਚੀਨੀ ਨਿਵੇਸ਼ ‘ਤੇ ਹਮਲਾ CPEC ਲਈ ਵੱਡਾ ਝਟਕਾ ਹੈ। ਉਨ੍ਹਾਂ ਨੇ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣਾਇਆ ਹੈ, ਜੋ ਨਿਵੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਚੀਨੀ ਨਾਗਰਿਕਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਜਿਹੇ ਹਮਲਿਆਂ ਵਿੱਚ ਵਾਧੇ ਨੇ ਵਿਦੇਸ਼ੀ ਨਿਵੇਸ਼ਾਂ ਦੀ ਸੁਰੱਖਿਆ ਅਤੇ ਸਥਿਰਤਾ ਬਾਰੇ ਚਿੰਤਾਵਾਂ ਵਧਾ ਦਿੱਤੀਆਂ ਹਨ। ਦੱਸ ਦੇਈਏ ਕਿ ਪਾਕਿਸਤਾਨ ਸਥਿਤ ਚੀਨੀ ਦੂਤਘਰ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਸੀ। ਇਸ ਦੇ ਨਾਲ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ।
ਗਵਾਦਰ ਬੰਦਰਗਾਹ ਨੂੰ ਵਿਕਸਤ ਕਰਨ ਦੇ ਯਤਨ
ਚੀਨ ਦਹਾਕਿਆਂ ਤੋਂ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਗਵਾਦਰ ਬੰਦਰਗਾਹ ਨੂੰ ਵਿਕਸਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਦਾ ਬਲੋਚਿਸਤਾਨ ਦੇ ਕਈ ਕਬਾਇਲੀ ਇਲਾਕਿਆਂ ‘ਚ ਵਿਰੋਧ ਹੋ ਰਿਹਾ ਹੈ। ਬਲੋਚ ਵੱਖਵਾਦੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਸੀਪੀਈਸੀ ਦੇ ਬਹਾਨੇ ਇੱਥੋਂ ਦੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰ ਰਿਹਾ ਹੈ। ਦੱਸ ਦਈਏ ਕਿ ਇਸ ਇਲਾਕੇ ‘ਚ ਪਹਿਲਾਂ ਵੀ ਚੀਨੀਆਂ ‘ਤੇ ਹਮਲੇ ਹੋ ਚੁੱਕੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ