Pakistan News: ਇਮਰਾਨ ਖਾਨ ਨੂੰ ਵੱਡੀ ਰਾਹਤ, ਹਿੰਸਾ ਅਤੇ ਅੱਗਜ਼ਨੀ ਸਮੇਤ ਤਿੰਨ ਮਾਮਲਿਆਂ ‘ਚ ਅੰਤਰਿਮ ਜ਼ਮਾਨਤ

Updated On: 

04 Apr 2023 15:06 PM IST

Pakistan News: ਇਮਰਾਨ ਖ਼ਾਨ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸੌ ਤੋਂ ਵੱਧ ਕੇਸ ਦਰਜ ਕੀਤੇ ਗਏ। ਕਈ ਮਾਮਲਿਆਂ 'ਚ ਉਹ ਪਹਿਲਾਂ ਹੀ ਜ਼ਮਾਨਤ 'ਤੇ ਹਨ। ਹੁਣ ਤਿੰਨ ਹੋਰ ਮਾਮਲਿਆਂ ਵਿੱਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ, ਜੋ ਪੀਟੀਆਈ ਮੁਖੀ ਲਈ ਵੱਡੀ ਰਾਹਤ ਮੰਨੀ ਜਾ ਰਹੀ ਹੈ।

Pakistan News: ਇਮਰਾਨ ਖਾਨ ਨੂੰ ਵੱਡੀ ਰਾਹਤ, ਹਿੰਸਾ ਅਤੇ ਅੱਗਜ਼ਨੀ ਸਮੇਤ ਤਿੰਨ ਮਾਮਲਿਆਂ ਚ ਅੰਤਰਿਮ ਜ਼ਮਾਨਤ

ਇਮਰਾਨ ਖਾਨ ਨੂੰ ਵੱਡੀ ਰਾਹਤ, ਹਿੰਸਾ ਅਤੇ ਅੱਗਜ਼ਨੀ ਸਮੇਤ ਤਿੰਨ ਮਾਮਲਿਆਂ 'ਚ ਅੰਤਰਿਮ ਜ਼ਮਾਨਤ।

Follow Us On
Pakistan News: ਇਮਰਾਨ ਖ਼ਾਨ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸੌ ਤੋਂ ਵੱਧ ਕੇਸ ਦਰਜ ਹਨ। ਕਈ ਮਾਮਲਿਆਂ ‘ਚ ਉਹ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਹੈ। ਹੁਣ ਤਿੰਨ ਹੋਰ ਮਾਮਲਿਆਂ ਵਿੱਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ, ਜੋ ਪੀਟੀਆਈ (PTI) ਮੁਖੀ ਲਈ ਵੱਡੀ ਰਾਹਤ ਮੰਨੀ ਜਾ ਰਹੀ ਹੈ। Pakistan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਗਜ਼ਨੀ, ਹਿੰਸਾ, ਤੋੜਫੋੜ ਸਮੇਤ ਕੁੱਲ ਤਿੰਨ ਮਾਮਲਿਆਂ ਵਿੱਚ 13 ਅਪ੍ਰੈਲ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਮਰਾਨ ਖਾਨ ਲਈ ਇਹ ਵੱਡੀ ਰਾਹਤ ਮੰਨੀ ਜਾ ਰਹੀ ਹੈ ਕਿਉਂਕਿ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਖਿਲਾਫ 121 ਮਾਮਲੇ ਦਰਜ ਹਨ। ਡਾਨ ਡਾਟ ਕਾਮ ਦੀ ਰਿਪੋਰਟ ਮੁਤਾਬਕ ਪਿਛਲੀ ਸੁਣਵਾਈ ‘ਚ ਜੱਜ ਇਜਾਜ਼ ਅਹਿਮਦ ਨੇ ਪੀਟੀਆਈ ਮੁਖੀ ਨੂੰ ਸੁਣਵਾਈ ‘ਚ ਇਮਰਾਨ ਖਾਨ ਦੀ ਮੌਜੂਦਗੀ ਯਕੀਨੀ ਬਣਾਉਣ ਅਤੇ ਮਾਮਲਿਆਂ ਦੀ ਜਾਂਚ ‘ਚ ਪੁਲਸ ਨੂੰ ਸਹਿਯੋਗ ਦੇਣ ਦਾ ਨਿਰਦੇਸ਼ ਦਿੱਤਾ ਸੀ। ਪੁਲਿਸ ਵੱਲੋਂ ਇਮਰਾਨ ਖਾਨ ਸਮੇਤ ਕਈ ਪੀਟੀਆਈ ਨੇਤਾਵਾਂ ਅਤੇ ਵਰਕਰਾਂ ਦੇ ਖਿਲਾਫ ਪੁਲਿਸ ਟੀਮਾਂ ‘ਤੇ ਹਮਲਾ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

‘ਸਾਬਕਾ ਪ੍ਰਧਾਨਮੰਤਰੀ ਨੂੰ ਜਾਨ ਦਾ ਖਤਰਾ’

ਰਿਪੋਰਟ ਮੁਤਾਬਕ ਅੱਜ ਦੀ ਸੁਣਵਾਈ ਦੌਰਾਨ ਜੱਜ ਨੇ ਇਮਰਾਨ ਖ਼ਾਨ ਵੱਲੋਂ ਜ਼ਮਾਨਤੀ ਬਾਂਡ ਜਮ੍ਹਾਂ ਨਾ ਕਰਵਾਏ ਜਾਣ ਦਾ ਵੀ ਜ਼ਿਕਰ ਕੀਤਾ। ਇਸ ਦੇ ਜਵਾਬ ‘ਚ ਇਮਰਾਨ ਦੇ ਵਕੀਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਜਾਨ ਦਾ ਖਤਰਾ ਹੈ। ਇਸੇ ਕਾਰਨ ਉਹ ਅਦਾਲਤ ਨਹੀਂ ਪਹੁੰਚਿਆ। ਇਮਰਾਨ ਖਾਨ ਇਸਲਾਮਾਬਾਦ (Islamabad) ਅਦਾਲਤ ਦੀ ਤਰਫੋਂ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਕੁਝ ਸਮੇਂ ਬਾਅਦ ਅਦਾਲਤ ਪਹੁੰਚੇ ਸਨ।

ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਇਮਰਾਨ ਖਾਨ

ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਇਮਰਾਨ ਖਾਨ ਨੇ ਲਾਹੌਰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਮਰਾਨ ਦੇ ਵਕੀਲ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਜੋ ਸੁਰੱਖਿਆ ਮਿਲਣੀ ਚਾਹੀਦੀ ਸੀ, ਉਹ ਨਹੀਂ ਮਿਲ ਰਹੀ ਹੈ। ਵਕੀਲ ਨੇ ਕਿਹਾ ਕਿ ਇਮਰਾਨ ਖਾਨ ਦੀ ਰਿਹਾਇਸ਼ ਜ਼ਮਾਨ ਪਾਰਕ ਸਥਿਤ ਰਿਹਾਇਸ਼ ‘ਤੇ ਲੋੜੀਂਦੀ ਸੁਰੱਖਿਆ ਤਾਇਨਾਤ ਨਹੀਂ ਕੀਤੀ ਗਈ ਹੈ।

ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗੈਰ-ਜ਼ਮਾਨਤੀ ਵਾਰੰਟ

ਇਕ ਪਾਸੇ ਇਮਰਾਨ ਖਾਨ ਨੂੰ ਅੰਤਰਿਮ ਰਾਹਤ ਮਿਲੀ ਹੈ, ਉਥੇ ਹੀ ਦੂਜੇ ਪਾਸੇ ਇਸਲਾਮਾਬਾਦ ਦੀ ਇਕ ਅਦਾਲਤ ਨੇ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ 18 ਅਪ੍ਰੈਲ ਨੂੰ ਅਗਲੀ ਸੁਣਵਾਈ ਦੌਰਾਨ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ