AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bilawal Bhutto India Visit: ਜਬਰੀ ਧਰਮ ਪਰਿਵਰਤਨ ਤੋਂ ਲੈ ਕੇ ਕਤਲ ਤੱਕ, ਪਾਕਿਸਤਾਨ ਵਿੱਚ ਅਜਿਹੀ ਹੈ ਘੱਟ ਗਿਣਤੀਆਂ ਦੀ ਹਾਲਤ

Minorities Condition in Pakistan: ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਹਾਲਤ ਬਹੁਤ ਚਿੰਤਾਜਨਕ ਹੈ। ਬਿਲਾਵਲ ਭੁੱਟੋ ਭਾਰਤ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਕੁਝ ਦਿਨਾਂ ਚ ਹੀ ਘੱਟ ਗਿਣਤੀਆਂ ਵਿਰੁੱਧ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

tv9-punjabi
| Published: 05 May 2023 19:17 PM IST
Share
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਭਾਰਤ ਦੌਰੇ ‘ਤੇ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ‘ਚ ਹਿੱਸਾ ਲੈਣ ਲਈ ਭਾਰਤ ਆਏ ਹਨ। ਗੋਆ ‘ਚ 4 ਅਤੇ 5 ਮਈ ਨੂੰ SCO ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੋ ਰਹੀ ਹੈ। 12 ਸਾਲਾਂ ਬਾਅਦ ਪਾਕਿਸਤਾਨ ਦਾ ਕੋਈ ਵਿਦੇਸ਼ ਮੰਤਰੀ ਭਾਰਤ ਦਾ ਦੌਰਾ ਕਰ ਰਿਹਾ ਹੈ। ਇਸ ਤੋਂ ਪਹਿਲਾਂ 2011 ਵਿੱਚ ਹਿਨਾ ਰੱਬਾਨੀ ਖਾਰ ਵਿਦੇਸ਼ ਮੰਤਰੀ ਵਜੋਂ ਭਾਰਤ ਆਈ ਸੀ। ਦਰਅਸਲ ਅੱਤਵਾਦ ਕਾਰਨ ਦੋਵਾਂ ਦੇਸ਼ਾਂ ਦੇ ਰਿਸ਼ਤੇ ਬਹੁਤ ਖਰਾਬ ਹਨ। ਭਾਰਤ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਨੂੰ ਹਰ ਮੰਚ ਤੋਂ ਘੇਰਦਾ ਹੈ। ਭਾਰਤ ਦੀ ਨੀਤੀ ਸਪੱਸ਼ਟ ਹੈ ਕਿ ਜਦੋਂ ਤੱਕ ਸਰਹੱਦ ਪਾਰੋਂ ਦਹਿਸ਼ਤਗਰਦੀ ਖਤਮ ਨਹੀਂ ਹੁੰਦੀ, ਉਦੋਂ ਤੱਕ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਸੰਭਵ ਨਹੀਂ ਹੈ। ਐੱਸਸੀਓ ਦੀ ਬੈਠਕ ‘ਚ ਵੀ ਜੈਸ਼ੰਕਰ ਨੇ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਨੂੰ ਘੇਰਨ ‘ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਜਦੋਂ ਦੁਨੀਆ ਕੋਰੋਨਾ ਨਾਲ ਜੂਝ ਰਹੀ ਸੀ, ਉਦੋਂ ਵੀ ਅੱਤਵਾਦੀ ਗਤੀਵਿਧੀਆਂ ਚੱਲ ਰਹੀਆਂ ਸਨ। ਭਾਰਤ ਦੇ ਵਿਦੇਸ਼ ਮੰਤਰੀ ਦੇ ਬਿਆਨ ਤੋਂ ਨਾਰਾਜ਼ ਭੁੱਟੋ ਨੇ ਕਿਹਾ ਕਿ ਅੱਤਵਾਦ ਨੂੰ ਕੂਟਨੀਤਕ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਭਾਰਤ ਸਿਰਫ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਨੂੰ ਨਹੀਂ ਘੇਰਦਾ। ਭਾਰਤ ਵੀ ਸਮੇਂ-ਸਮੇਂ ‘ਤੇ ਉਥੇ ਘੱਟ ਗਿਣਤੀਆਂ ਨਾਲ ਕੀਤੇ ਜਾਂਦੇ ਵਿਵਹਾਰ ‘ਤੇ ਇਤਰਾਜ਼ ਉਠਾਉਂਦਾ ਹੈ। ਪਾਕਿਸਤਾਨ ਵਿੱਚ ਜਬਰੀ ਧਰਮ ਪਰਿਵਰਤਨ ਅਤੇ ਘੱਟ ਗਿਣਤੀਆਂ ਦੀ ਹੱਤਿਆ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।

ਘੱਟ ਗਿਣਤੀਆਂ ਨਾਲ ਵਾਪਰੀਆਂ ਇਹ ਘਟਨਾਵਾਂ:

ਸਿੰਧ ਦੇ ਮੀਰਪੁਰ ਖਾਸ ‘ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦੇ ਸਮਰਥਕਾਂ ਦੇ ਸਾਹਮਣੇ ਅਹਿਮਦੀਆ ਭਾਈਚਾਰੇ ਦੀ ਮਸਜਿਦ ਨੂੰ ਢਾਹ ਦਿੱਤਾ ਗਿਆ। ਗਿਲਗਿਤ-ਬਾਲਟਿਸਤਾਨ ਦੇ ਦੋਈਆਂ ਪਿੰਡ ਦੇ ਦੋ ਨੌਜਵਾਨ ਹਾਲ ਹੀ ਵਿੱਚ ਲਾਪਤਾ ਹੋ ਗਏ ਸਨ। ਇਨ੍ਹਾਂ ‘ਚੋਂ ਇਕ ਦੀ ਲਾਸ਼ 2 ਮਈ ਨੂੰ ਜੋਟਿਆਲ ‘ਚੋਂ ਮਿਲੀ ਸੀ, ਜਦਕਿ ਦੂਜਾ ਅਜੇ ਵੀ ਲਾਪਤਾ ਹੈ। ਇਸ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਅਸਤੋਰ ਘਾਟੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ: ਬਿਲਾਵਲ ਭੁੱਟੋ ਦਾ ਹਿਨਾ ਰੱਬਾਨੀ ਨਾਲ ਅਫੇਅਰ ਸੀ, ਜ਼ਰਦਾਰੀ ਨੇ ਦੋਵਾਂ ਨੂੰ ਰਾਸ਼ਟਰਪਤੀ ਭਵਨ ‘ਚ ਫੜਿਆ ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਲਾਹੌਰ ਪ੍ਰੈੱਸ ਕਲੱਬ ਦੇ ਸਾਹਮਣੇ ਘੱਟ ਗਿਣਤੀ ਭਾਈਚਾਰੇ ਦੇ ਲੋਕ ਇਕੱਠੇ ਹੋਏ ਸਨ। ਉਨ੍ਹਾਂ ਦਾ ਵਿਰੋਧ ਇਸ ਲਈ ਸੀ ਕਿਉਂਕਿ ਝੂਠੇ ਕੇਸਾਂ ਵਿੱਚ ਫਸਾਉਣ ਲਈ ਈਸ਼ਨਿੰਦਾ ਕਾਨੂੰਨ ਦੀ ਲਗਾਤਾਰ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਾਬਾਲਗ ਲੜਕੀਆਂ ਦਾ ਜਬਰੀ ਧਰਮ ਪਰਿਵਰਤਨ ਹੋ ਰਿਹਾ ਹੈ। ਘੱਟ ਗਿਣਤੀ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਮੰਦਰਾਂ ਅਤੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਸਾੜਿਆ ਜਾ ਰਿਹਾ ਹੈ। ਲੋਕਾਂ ਨੂੰ ਈਸ਼ਨਿੰਦਾ ਦੇ ਝੂਠੇ ਕੇਸਾਂ ਵਿੱਚ ਫਸਾ ਕੇ ਮਾਰਿਆ ਜਾ ਰਿਹਾ ਹੈ। ਉੱਥੇ ਹੀ 23 ਅਪ੍ਰੈਲ ਨੂੰ ਮਕਬੂਜ਼ਾ ਕਸ਼ਮੀਰ ਦੇ ਮੁਜ਼ੱਫਰਾਬਾਦ ਦੇ ਇੱਕ ਨੌਜਵਾਨ ਨੂੰ ਇਸਲਾਮਾਬਾਦ ਵਿੱਚ ਬੇਰਹਿਮੀ ਨਾਲ ਕੁੱਟਿਆ ਗਿਆ ਸੀ। ਉਸ ‘ਤੇ ਧਾਰਮਿਕ ਲੋਕਾਂ ਦਾ ਅਪਮਾਨ ਕਰਨ ਦਾ ਦੋਸ਼ ਸੀ। ਪਾਕਿਸਤਾਨ ਦੀ ਮਾੜੀ ਆਰਥਿਕ ਹਾਲਤ ਬਾਰੇ ਚਾਹ ਦੀ ਦੁਕਾਨ ‘ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਰਹਿਮਾਨ ਨਾਂ ਦੇ ਵਿਅਕਤੀ ਨੇ ਕਿਹਾ ਕਿ 11ਵੀਂ ਸਦੀ ਦੇ ਧਾਰਮਿਕ ਵਿਦਵਾਨ ਸ਼ੇਖ ਅਬਦੁਲ ਕਾਦਿਰ ਜਿਲਾਨੀ (ਘੌਸ ਅਲ ਆਜ਼ਮ ਜਾਂ ਘੌਉਸ ਏ ਪਾਕ) ਵਰਗੇ ਕੋਈ ਵੀ ਲੋਕ ਡੁੱਬੇ ਜਹਾਜ਼ ਨੂੰ ਮੁੰਦਰ ਤੋਂ ਵਾਪਸ ਨਹੀਂ ਲਿਆ ਸਕਦੇ ਅਤੇ ਨਾ ਹੀ ਬਚਾਇਆ ਜਾ ਨਹੀਂ ਸਕਦਾ ਹੈ। ਇਸ ‘ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪੁਲਿਸ ਨੇ ਕਿਸੇ ਤਰ੍ਹਾਂ ਉਸ ਨੂੰ ਛੁਡਾਇਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ। ਹਾਲਾਂਕਿ ਇਸ ਤੋਂ ਬਾਅਦ ਵੀ ਰਹਿਮਾਨ ਖਿਲਾਫ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...