ਪਾਕਿਸਤਾਨ ਨਿਊਜ। ਪਾਕਿਸਤਾਨ ਨੇ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਉਸਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨ ਜਾ ਰਹੇ ਹਨ। ਬਿਲਾਵਲ ਭੁੱਟੋ ਗੋਆ ਵਿੱਚ ਹੋਣ ਵਾਲੀ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜੇਸ਼ਨ (ਐਸਸੀਓ) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਹੇ ਹਨ। ਇਸ ਦੇ ਨਾਲ ਹੀ
ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਭਾਰਤ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਰਦੇ ਨਜ਼ਰ ਆ ਰਹੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਪੀਐਮ ਮੋਦੀ ਨੂੰ ਮਿਲਣ ਲਈ ਨਾਂਹ ਕਰ ਦਿੱਤੀ ਹੈ ਅਤੇ ਆਪਣੇ ਸਪਸ਼ਟੀਕਰਨ ਵਿੱਚ ਕੁਝ ਗੱਲਾਂ ਕਹੀਆਂ ਹਨ।
ਬਿਲਾਵਲ ਨੇ ਕਿਹਾ ਹੈ ਕਿ ਉਨ੍ਹਾਂ ਨੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਨੂੰ ਲੈ ਕੇ ਕੋਈ ਬੇਨਤੀ ਨਹੀਂ ਕੀਤੀ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਭਾਰਤ ਫੇਰੀ ਨੂੰ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।
4 ਤੇ 5 ਮਈ ਨੂੰ ਗੋਆ ਵਿੱਚ ਹੋਵੇਗੀ ਮੀਟਿੰਗ
ਭਾਰਤ (India) ਆਉਣ ਤੋਂ ਪਹਿਲਾਂ ਇੱਕ ਨਿੱਜੀ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਬਿਲਾਵਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਕੋਈ ਬੇਨਤੀ ਨਹੀਂ ਕੀਤੀ ਹੈ। ਭਾਰਤ 4 ਅਤੇ 5 ਮਈ ਨੂੰ ਗੋਆ ਵਿੱਚ ਐਸਸੀਓ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਆਖਰੀ ਵਾਰ ਭਾਰਤ ਫੇਰੀ 2011 ਵਿੱਚ ਹੋਈ ਸੀ, ਜਦੋਂ ਹਿਨਾ ਰੱਬਾਨੀ ਖਾਰ ਇੱਥੇ ਆਈ ਸੀ। ਇਸ ਫੇਰੀ ਤੋਂ ਬਾਅਦ ਪਹਿਲੀ ਵਾਰ ਕੋਈ ਪਾਕਿਸਤਾਨੀ ਵਿਦੇਸ਼ ਮੰਤਰੀ ਭਾਰਤ ਆ ਰਿਹਾ ਹੈ।
ਐਸਸੀਓ ਚਾਰਟਰ ਤਹਿਤ ਹੋ ਰਹੀ ਹੈ ਮੀਟਿੰਗ: ਬਿਲਾਵਲ
ਪਾਕਿਸਤਾਨੀ (Pakistani) ਵਿਦੇਸ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਐਸਸੀਓ ਚਾਰਟਰ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਨੂੰ ਦੁਵੱਲੀ ਫੇਰੀ ਦੇ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਐਸਸੀਓ ਦੇ ਸੰਦਰਭ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਸਾਡੀ ਭਾਗੀਦਾਰੀ ਐਸਸੀਓ ਚਾਰਟਰ ਅਤੇ ਪ੍ਰਕਿਰਿਆ ਪ੍ਰਤੀ ਸਾਡੀ ਵਚਨਬੱਧਤਾ ਅਤੇ ਵਿਦੇਸ਼ ਨੀਤੀ ਦੀਆਂ ਤਰਜੀਹਾਂ ਦੇ ਮਹੱਤਵ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਭਾਰਤ ਨੂੰ ਪਾਕਿਸਤਾਨ ਨੂੰ ਹੋਰ ਅਲੱਗ-ਥਲੱਗ ਕਰਨ ਦੀ ਇਜਾਜ਼ਤ ਨਹੀਂ ਦੇ ਸਕਦਾ।
SCO ਮੀਟਿੰਗ ਦਾ ਸੱਦਾ ਫਰਵਰੀ ਵਿੱਚ ਭੇਜਿਆ ਗਿਆ ਸੀ
ਦਰਅਸਲ, ਇਸ ਸਮੇਂ ਭਾਰਤ ਨੂੰ ਐਸਸੀਓ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲੀ ਹੈ। ਇਹੀ ਕਾਰਨ ਹੈ ਕਿ ਭਾਰਤ ਨੇ ਚੀਨ ਦੇ ਨਵੇਂ ਵਿਦੇਸ਼ ਮੰਤਰੀ ਕਿਨ ਗੈਂਗ ਅਤੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸਮੇਤ ਐਸਸੀਓ ਮੈਂਬਰਾਂ ਨੂੰ ਜਨਵਰੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਭਾਰਤ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਉਹ ਸਾਰੇ ਦੇਸ਼ ਇਸ ਪ੍ਰੋਗਰਾਮ ‘ਚ ਹਿੱਸਾ ਲੈਣਗੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ