Kartarpur Pilgrims: ਭਾਰਤ ਦੀ ਅਪੀਲ ‘ਤੇ ਵੀ ਨਹੀਂ ਮੰਨਿਆ PAK, ਸ਼ਰਧਾਲੂਆਂ ਤੋਂ ਲੈ ਰਿਹਾ ਮੋਟੀ ਫੀਸ
Kartarpur Corridor: ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦੇ ਪੈਰੋਕਾਰਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਹੈ। ਇਸ ਲਾਂਘੇ ਰਾਹੀਂ ਪਾਕਿਸਤਾਨ ਸ਼ਰਧਾਲੂਆਂ ਤੋਂ ਲਗਾਤਾਰ ਫੀਸ ਵਸੂਲ ਰਿਹਾ ਹੈ, ਜਦਕਿ ਭਾਰਤ ਕਈ ਵਾਰ ਫੀਸ ਨਾ ਵਸੂਲਣ ਦੀ ਅਪੀਲ ਕਰ ਚੁੱਕਾ ਹੈ।

ਵਿਸਾਖੀ ਮੌਕੇ ਸਿੱਖ ਜੱਥੇ ਦੇ ਸਵਾਗਤ ਲਈ ਪਾਕਿਸਤਾਨ ‘ਚ ਮੀਟਿੰਗ, ਸੈਡਿਊਲ ਜਾਰੀ
Pakistan News: ਭਾਰਤ ਦੀ ਅਪੀਲ ਦੇ ਬਾਵਜੂਦ, ਪਾਕਿਸਤਾਨ (Pakistan) ਸਿੱਖ ਧਰਮ ਦੇ ਪੈਰੋਕਾਰਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸ਼ਰਧਾਲੂਆਂ ਤੋਂ ਫੀਸ ਵਸੂਲ ਰਿਹਾ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਦੱਸਿਆ ਕਿ ਸਰਕਾਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਸਪੋਰਟ-ਮੁਕਤ ਯਾਤਰਾ ਲਈ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਵੱਲਾ ਸਮਝੌਤਾ ਸ਼ਰਧਾਲੂਆਂ ਨੂੰ ਪਾਸਪੋਰਟ ਨਾਲ ਯਾਤਰਾ ਕਰਨ ਦੀ ਇਜਾਜ਼ਤ ਦਿੰਦਾ ਹੈ।
ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Sri Kartarpur Sahib corridor) ਦੇ ਦਰਸ਼ਨਾਂ ਨੂੰ ਲੈ ਕੇ ਸਰਕਾਰ ਨੂੰ ਸਵਾਲ ਪੁੱਛੇ ਸਨ। ਹਰਸਿਮਰਤ ਕੌਰ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਦੀ ਸ਼ਰਧਾਲੂਆਂ ਲਈ ਯਾਤਰਾ ਪਾਸਪੋਰਟ ਮੁਕਤ ਕਰਨ ਦੀ ਕੋਈ ਯੋਜਨਾ ਹੈ? ਇਸ ਦੇ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਮੁਰਲੀਧਰਨ ਨੇ ਕਿਹਾ ਕਿ ਭਾਰਤ ਨੇ ਯਾਤਰੀਆਂ ਨੂੰ ਸਹੂਲਤਾਂ ਦੇਣ ਲਈ ਕਈ ਕਦਮ ਚੁੱਕੇ ਹਨ।