AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Fawad Chaudhary Video: ‘ਪਾਕਿਸਤਾਨੀ ਫੌਜ ਹੈ ਤਾਂ ਪਾਕਿਸਤਾਨ ਹੈ ਅਤੇ ਪਾਕਿਸਤਾਨ ਹੈ’ ਤਾਂ ਅਸੀ ਸਾਰੇ ਹਾਂ, ਕਿਵੇਂ ਫਵਾਦ ਦੀ ਅਕਲ ਲੱਗੀ ਠਿਕਾਣੇ?

ਇਮਰਾਨ ਖਾਨ ਦੇ ਚਹੇਤੇ ਫਵਾਦ ਚੌਧਰੀ ਦੇ ਸੁਰ ਬਦਲ ਗਏ ਹਨ। ਗ੍ਰਿਫਤਾਰੀ ਤੋਂ ਬਚਣ ਤੋਂ ਬਾਅਦ ਹੁਣ ਉਹ ਪਾਕਿਸਤਾਨੀ ਫੌਜ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਆਓ ਜਾਣਦੇ ਹਾਂ ਆਖਿਰ ਕੀ ਹੈ ਮਾਮਲਾ।

tv9-punjabi
| Updated On: 17 May 2023 16:42 PM IST
Share
ਪਾਕਿਸਤਾਨ ‘ਚ ਜਦੋਂ ਇਮਰਾਨ ਖਾਨ ਦੀ ਸਰਕਾਰ ਸੀ ਤਾਂ ਉਸ ਸਮੇਂ ਫਵਾਦ ਚੌਧਰੀ (Fawad Chaudhary) ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਜ਼ਿੰਮੇਵਾਰੀ ਮਿਲੀ ਸੀ। ਫਵਾਦ ਚੌਧਰੀ ਨੇ ਮੰਤਰੀ ਵਜੋਂ ਕੋਈ ਕੰਮ ਕੀਤਾ ਹੋਵੇ ਜਾਂ ਨਾ ਕੀਤਾ ਹੋਵੇ, ਪਰ ਉਹ ਇਕ ਕੰਮ ਲਗਾਤਾਰ ਕਰਦੇ ਰਹੇ। ਪਾਕਿਸਤਾਨੀ ਫੌਜ ਦੇ ਉਕਸਾਉਣ ‘ਤੇ ਫਵਾਦ ਨੇ ਭਾਰਤ ਖਿਲਾਫ ਕਾਫੀ ਜ਼ਹਿਰ ਉਗਲਿਆ। ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਫੌਜ ਖੁਦ ਉਨ੍ਹਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਫਵਾਦ ਨੇ ਪਾਕਿਸਤਾਨੀ ਫੌਜ ਦੀਆਂ ਤਾਰੀਫ਼ਾ ਦੇ ਕਸੀਦੇ ਪੜਦਿਆਂ ਕਿਹਾ ਹੈ, ‘ਜੇ ਪਾਕਿਸਤਾਨੀ ਫੌਜ ਹੈ ਤਾਂ ਪਾਕਿਸਤਾਨ ਹੈ ਅਤੇ ਪਾਕਿਸਤਾਨ ਹੈ ਤਾਂ ਅਸੀਂ ਸਾਰੇ ਹਾਂ।’ ਦਰਅਸਲ, ਫਵਾਦ ਚੌਧਰੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਗ੍ਰਿਫਤਾਰੀ ਤੋਂ ਬਚਣ ਲਈ ਇਸਲਾਮਾਬਾਦ ਹਾਈ ਕੋਰਟ ਵੱਲ ਭੱਜ ਰਹੇ ਹਨ । 9 ਮਈ ਨੂੰ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਹਿੰਸਾ ਹੋਈ ਸੀ, ਜਿਸ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪੀਟੀਆਈ ਨੇਤਾਵਾਂ ਨੇ ਹਿੰਸਾ ਦੌਰਾਨ ਫੌਜ ਨੂੰ ਲੈ ਕੇ ਕਾਫੀ ਬਿਆਨਬਾਜ਼ੀ ਕੀਤੀ। ਹਾਲਾਂਕਿ ਜਦੋਂ ਫਵਾਦ ਨੇ ਆਪਣੇ ਉੱਤੇ ਗ੍ਰਿਫਤਾਰੀ ਦੀ ਤਲਵਾਰ ਲਟਕਦੀ ਦੇਖੀ ਤਾਂ ਉਹ ਭੱਜਦੇ ਨਜ਼ਰ ਆ ਰਹੇ ਹਨ।

ਕੀ ਬੋਲੇ ਫਵਾਦ ਚੌਧਰੀ?

ਪਾਕਿਸਤਾਨੀ ਫੌਜ ਦੀ ਕਾਰਵਾਈ ਤੋਂ ਫਵਾਦ ਚੌਧਰੀ ਇੰਨੇ ਡਰੇ ਹੋਏ ਹਨ ਕਿ ਹੁਣ ਉਨ੍ਹਾਂ ਨੇ ਉਸ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਫਵਾਦ ਨੇ 9 ਮਈ ਨੂੰ ਹੋਈ ਹਿੰਸਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਹੈ। ਪੀਟੀਆਈ ਦੇ ਬੁਲਾਰੇ ਫਵਾਦ ਨੇ ਕਿਹਾ, “ਪਾਕਿਸਤਾਨ ਦੀ ਹੋਂਦ ਇਸ ਲਈ ਹੈ ਕਿਉਂਕਿ ਪਾਕਿਸਤਾਨੀ ਫੌਜ (Pakistan Army) ਮੌਜੂਦ ਹੈ ਅਤੇ ਸਾਨੂੰ ਇਸ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ।” ਕੁੱਲ ਮਿਲਾ ਕੇ ਜਿਵੇਂ ਹੀ ਪਾਕਿਸਤਾਨੀ ਫੌਜ ਨੇ ਫਵਾਦ ਨੂੰ ‘ਟਾਈਟ’ ਕੀਤਾ,ਉਨ੍ਹਾਂ ਦੀ ਅਕਲ ਠਿਕਾਣੇ ਆ ਗਈ।

ਜਦੋਂ ਭੱਜਦੇ ਹੋਏ ਦਿਖੇ ਫਵਾਦ

ਦਰਅਸਲ 9 ਮਈ ਨੂੰ ਹੋਈ ਹਿੰਸਾ ‘ਚ ਗ੍ਰਿਫਤਾਰੀ ਤੋਂ ਬਚਣ ਲਈ ਫਵਾਦ ਚੌਧਰੀ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਪਹੁੰਚੇ ਸਨ। ਹਾਈ ਕੋਰਟ ਨੇ ਵੀ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ 17 ਮਈ ਤੱਕ ਰੋਕ ਲਾ ਦਿੱਤੀ। ਪਰ ਜਿਵੇਂ ਹੀ ਉਹ ਅਦਾਲਤ ਤੋਂ ਬਾਹਰ ਨਿਕਲ ਕੇ ਕਾਰ ਵਿਚ ਬੈਠੇ ਤਾਂ ਉਨ੍ਹਾਂ ਨੇ ਅੱਤਵਾਦ ਵਿਰੋਧੀ ਦਸਤੇ ਦੇ ਮੈਂਬਰਾਂ ਨੂੰ ਆਪਣੇ ਵੱਲ ਆਉਂਦੇ ਦੇਖਿਆ। ਇਹ ਦੇਖ ਫਵਾਦ ਨੂੰ ਪਸੀਨੇ ਛੁੱਟ ਗਏ। ਗ੍ਰਿਫਤਾਰੀ ਦੀ ਲਟਕਦੀ ਤਲਵਾਰ ਦੇਖ ਕੇ ਫਵਾਦ ਹੈਰਾਨ ਰਹਿ ਗਏ ਅਤੇ ਤੁਰੰਤ ਆਪਣੀ ਕਾਰ ‘ਚੋਂ ਉਤਰ ਕੇ ਭੱਜੇ। ਉਹ ਝੱਟ ਅਦਾਲਤ ਦੀ ਚਾਰਦੀਵਾਰੀ ਵੱਲ ਮੁੜ ਗਏ। ਉਨ੍ਹਾਂ ਨੂੰ ਸਾਹ ਚੜ੍ਹਿਆ ਹੋਇਆ ਸੀ। ਇਸ ਦੌਰਾਨ ਵਕੀਲਾਂ ਨੇ ਵੀ ਉਨ੍ਹਾਂ ਦੀ ਮਦਦ ਕੀਤੀ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...