AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Imran Khan Arrested: ਹਿਰਾਸਤ ‘ਚ ਲਏ ਇਮਰਾਨ ਖਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ, ਪਾਕਿਸਤਾਨ ‘ਚ ਹਿੰਸਾ ਜਾਰੀ

Imran Khan Arrested: ਮੰਗਲਵਾਰ ਨੂੰ ਪਾਕਿਸਤਾਨ ਵਿਚ ਫੌਜ ਦੇ ਜਵਾਨਾਂ ਅਤੇ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ 'ਤੇ ਵੀ ਹਮਲੇ ਕੀਤੇ ਗਏ। ਅੱਜ ਇਸ ਤੋਂ ਬਾਅਦ ਇਮਰਾਨ ਖਾਨ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

tv9-punjabi
| Published: 10 May 2023 16:32 PM IST
Share
Imran Khan Arrested: ਬੀਤੇ ਦਿਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਪੀਟੀਆਈ ਵਰਕਰਾਂ ਨੇ ਦੇਸ਼ ਭਰ ਵਿੱਚ ਅੱਗਜ਼ਨੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਵਿੱਚ ਅਜਿਹਾ ਕੋਈ ਸ਼ਹਿਰ ਨਹੀਂ ਬਚਿਆ, ਜਿੱਥੇ ਪੀਟੀਆਈ ਵਰਕਰਾਂ ਨੇ ਅੱਗ ਨਾ ਲਗਾਈ ਹੋਵੇ। ਮੰਗਲਵਾਰ ਨੂੰ ਪਾਕਿਸਤਾਨ ‘ਚ ਫੌਜ ਦੇ ਜਵਾਨਾਂ ਅਤੇ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ‘ਤੇ ਵੀ ਹਮਲੇ ਹੋਏ। ਅੱਜ ਇਸ ਤੋਂ ਬਾਅਦ ਇਮਰਾਨ ਖਾਨ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਪਹਿਲੀ ਵਾਰ ਇਹ ਤਸਵੀਰ ਸਾਹਮਣੇ ਆਈ ਹੈ। ਦਰਅਸਲ NAB ਨੇ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਬ੍ਰਿਟੇਨ ਦੀ ਜਾਂਚ ਏਜੰਸੀ ਨੇ ਇਕ ਕਾਰੋਬਾਰੀ ਤੋਂ 19 ਕਰੋੜ ਪੌਂਡ ਯਾਨੀ 60 ਅਰਬ ਪਾਕਿਸਤਾਨੀ ਰੁਪਏ ਜ਼ਬਤ ਕੀਤੇ ਹਨ। ਅਤੇ ਬ੍ਰਿਟਿਸ਼ ਅਧਿਕਾਰੀ ਇਹ ਪੈਸਾ ਪਾਕਿਸਤਾਨ ਨੂੰ ਦੇਣਾ ਚਾਹੁੰਦੇ ਸਨ। ਪਰ ਇਸ ਦੌਰਾਨ ਇਮਰਾਨ ਖਾਨ ਨੇ ਇਹ ਪੈਸਾ ਸਰਕਾਰ ਦੇ ਖਜ਼ਾਨੇ ਵਿੱਚ ਨਹੀਂ ਰੱਖਿਆ ਅਤੇ ਕਾਰੋਬਾਰੀ ਨੂੰ ਵਾਪਸ ਕਰ ਦਿੱਤਾ। ਅਤੇ ਇਹ ਪੈਸਾ ਸੁਪਰੀਮ ਕੋਰਟ ਦੁਆਰਾ ਲਗਾਏ ਗਏ ਇੱਕ ਹੋਰ ਜੁਰਮਾਨੇ ਦੀ ਅਦਾਇਗੀ ਕਰਨ ਲਈ ਵਰਤਿਆ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...