Imran Khan Arrested: ਬੀਤੇ ਦਿਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਪੀਟੀਆਈ ਵਰਕਰਾਂ ਨੇ ਦੇਸ਼ ਭਰ ਵਿੱਚ ਅੱਗਜ਼ਨੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਵਿੱਚ ਅਜਿਹਾ ਕੋਈ ਸ਼ਹਿਰ ਨਹੀਂ ਬਚਿਆ, ਜਿੱਥੇ ਪੀਟੀਆਈ ਵਰਕਰਾਂ ਨੇ ਅੱਗ ਨਾ ਲਗਾਈ ਹੋਵੇ। ਮੰਗਲਵਾਰ ਨੂੰ ਪਾਕਿਸਤਾਨ ‘ਚ ਫੌਜ ਦੇ ਜਵਾਨਾਂ ਅਤੇ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ‘ਤੇ ਵੀ ਹਮਲੇ ਹੋਏ। ਅੱਜ ਇਸ ਤੋਂ ਬਾਅਦ ਇਮਰਾਨ ਖਾਨ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਪਹਿਲੀ ਵਾਰ ਇਹ ਤਸਵੀਰ ਸਾਹਮਣੇ ਆਈ ਹੈ।
ਦਰਅਸਲ NAB ਨੇ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਬ੍ਰਿਟੇਨ ਦੀ ਜਾਂਚ ਏਜੰਸੀ ਨੇ ਇਕ ਕਾਰੋਬਾਰੀ ਤੋਂ 19 ਕਰੋੜ ਪੌਂਡ ਯਾਨੀ 60 ਅਰਬ ਪਾਕਿਸਤਾਨੀ ਰੁਪਏ ਜ਼ਬਤ ਕੀਤੇ ਹਨ। ਅਤੇ ਬ੍ਰਿਟਿਸ਼ ਅਧਿਕਾਰੀ ਇਹ ਪੈਸਾ ਪਾਕਿਸਤਾਨ ਨੂੰ ਦੇਣਾ ਚਾਹੁੰਦੇ ਸਨ। ਪਰ ਇਸ ਦੌਰਾਨ ਇਮਰਾਨ ਖਾਨ ਨੇ ਇਹ ਪੈਸਾ ਸਰਕਾਰ ਦੇ ਖਜ਼ਾਨੇ ਵਿੱਚ ਨਹੀਂ ਰੱਖਿਆ ਅਤੇ ਕਾਰੋਬਾਰੀ ਨੂੰ ਵਾਪਸ ਕਰ ਦਿੱਤਾ। ਅਤੇ ਇਹ ਪੈਸਾ ਸੁਪਰੀਮ ਕੋਰਟ ਦੁਆਰਾ ਲਗਾਏ ਗਏ ਇੱਕ ਹੋਰ ਜੁਰਮਾਨੇ ਦੀ ਅਦਾਇਗੀ ਕਰਨ ਲਈ ਵਰਤਿਆ ਗਿਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ