AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan Crisis: ਕੰਗਾਲ ਪਾਕਿਸਤਾਨ ਦਾਣੇ-ਦਾਣੇ ਲਈ ਮੋਹਤਾਜ ! ਆਟਾ ਲੈਣ ਸਮੇਂ ਮਚੀ ਭਾਜੜ, ਹੁਣ ਤੱਕ 5 ਮੌਤਾਂ

Pakistan Floor Crisis: ਪਾਕਿਸਤਾਨ ਸਰਕਾਰ ਵੱਲੋਂ ਪਿਛਲੇ ਹਫ਼ਤੇ ਤੋਂ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਕੇਂਦਰ ਬਣਾ ਕੇ ਮੁਫ਼ਤ ਆਟਾ ਵੰਡ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਮਹਿੰਗਾਈ 'ਤੇ ਕਾਬੂ ਪਾਉਣ 'ਚ ਮਦਦ ਮਿਲ ਸਕਦੀ ਹੈ।

Pakistan Crisis: ਕੰਗਾਲ ਪਾਕਿਸਤਾਨ ਦਾਣੇ-ਦਾਣੇ ਲਈ ਮੋਹਤਾਜ ! ਆਟਾ ਲੈਣ ਸਮੇਂ ਮਚੀ ਭਾਜੜ, ਹੁਣ ਤੱਕ 5 ਮੌਤਾਂ
ਕੰਗਾਲ ਪਾਕਿਸਤਾਨ ਦਾਣੇ-ਦਾਣੇ ਲਈ ਮੋਹਤਾਜ ! ਆਟਾ ਲੈਣ ਸਮੇਂ ਮਚੀ ਭਾਜੜ, ਹੁਣ ਤੱਕ 5 ਮੌਤਾਂ। Image Credit Source: Reuters
abhishek-thakur
| Published: 31 Mar 2023 10:35 AM IST
Share
Pakistan News: ਵਿੱਤੀ ਸੰਕਟ ਦੇ ਦੌਰ ‘ਚੋਂ ਲੰਘ ਰਹੇ ਪਾਕਿਸਤਾਨ ‘ਚ ਆਟੇ ਦੀ ਲੁੱਟ ‘ਚ ਮਚੀ ਭਗਦੜ ਕਾਰਨ ਹੁਣ ਤੱਕ 5 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ ‘ਚੋਂ 4 ਲੋਕਾਂ ਦੀ ਮੌਤ ਪੰਜਾਬ ਸੂਬੇ ‘ਚ ਹੋਈ ਹੈ ਜਦਕਿ ਇਕ ਦੀ ਮੌਤ ਉੱਤਰੀ ਖੈਬਰ ਪਖਤੂਨਖਵਾ ‘ਚ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੰਡਣ ਲਈ ਬਣਾਏ ਗਏ ਕੇਂਦਰਾਂ ਤੋਂ ਹਜ਼ਾਰਾਂ ਬੋਰੀਆਂ ਆਟਾ ਵੀ ਲੁੱਟ ਲਿਆ ਗਿਆ ਹੈ। ਪੂਰਬੀ ਪੰਜਾਬ ਵਿੱਚ ਵੀਰਵਾਰ ਨੂੰ ਇੱਕ ਆਟਾ ਵੰਡ ਕੇਂਦਰ (Flour distribution center) ਵਿੱਚ ਮਚੀ ਭਗਦੜ ਵਿੱਚ ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸੂਬਾਈ ਸੂਚਨਾ ਮੰਤਰੀ ਅਮੀਰ ਮੀਰ ਨੇ ਦੱਸਿਆ ਕਿ ਕੇਂਦਰ ‘ਤੇ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਸੂਬਾਈ ਫੂਡ ਅਥਾਰਟੀ ਦੁਆਰਾ ਸਾਂਝੇ ਕੀਤੇ ਗਏ ਰਿਕਾਰਡਾਂ ਦੇ ਅਨੁਸਾਰ, ਪਿਛਲੇ ਹਫ਼ਤੇ ਉੱਤਰੀ ਖੈਬਰ ਪਖਤੂਨਖਵਾ ਦੇ ਇੱਕ ਕੇਂਦਰ ਵਿੱਚ ਭਗਦੜ ਮਚ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਹੁਣ ਤੱਕ ਆਟਾ ਲੈ ਕੇ ਜਾਣ ਵਾਲੇ ਟਰੱਕਾਂ ਅਤੇ ਸੈਂਟਰਾਂ ਤੋਂ ਹਜ਼ਾਰਾਂ ਬਾਰਦਾਨੇ ਦੀ ਚੋਰੀ ਹੋ ਚੁੱਕੀ ਹੈ।

ਆਰਥਿਕ ਮੰਦੀ ਦੇ ਦੌਰ ਤੋਂ ਲੰਘ ਰਿਹਾ ਪਾਕਿਸਤਾਨ

ਬੂਰੇ ਆਰਥਿਕ ਦੌਰ ਵਿੱਚੋਂ ਲੰਘ ਰਹੇ ਪਾਕਿਸਤਾਨ ਵਿੱਚ ਆਮ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਖਾਣ-ਪੀਣ ਤੋਂ ਲੈ ਕੇ ਡੀਜ਼ਲ ਤੇ ਪੈਟਰੋਲ (Diesel Petrol) ਤੱਕ ਸਭ ਕੁਝ ਮਹਿੰਗਾ ਹੋ ਗਿਆ ਹੈ। ਅਜਿਹੇ ‘ਚ ਰਮਜ਼ਾਨ ਦੇ ਮਹੀਨੇ ‘ਚ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਵਲੋਂ ਦੇਸ਼ ਭਰ ‘ਚ ਕੇਂਦਰ ਬਣਾਏ ਗਏ ਹਨ, ਜਿੱਥੇ ਆਟਾ ਮੁਫਤ ਵੰਡਿਆ ਜਾ ਰਿਹਾ ਹੈ।

ਮਹਿੰਗਾਈ ਸਿਖਰ ‘ਤੇ, ਰੋਜ਼ਮਰ੍ਹਾ ਦੀਆਂ ਚੀਜ਼ਾਂ ਦਾ ਸੰਕਟ

ਦੱਸ ਦੇਈਏ ਕਿ ਪਾਕਿਸਤਾਨ ਪਿਛਲੇ 50 ਸਾਲਾਂ ਵਿੱਚ ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਦਿਨੋ-ਦਿਨ ਘਟਦਾ ਜਾ ਰਿਹਾ ਹੈ। ਬਰਾਮਦ ਵੀ 9 ਫੀਸਦੀ ਦੀ ਸਾਲਾਨਾ ਦਰ ਤੋਂ ਹੇਠਾਂ ਆ ਰਹੀ ਹੈ। ਚੀਨ ਸਮੇਤ ਕਈ ਦੇਸ਼ਾਂ ਦਾ ਵੱਡਾ ਕਰਜ਼ਾ ਚੜ੍ਹ ਗਿਆ ਹੈ। ਬੇਰੁਜ਼ਗਾਰੀ ਆਪਣੇ ਸਭ ਤੋਂ ਮਾੜੇ ਦੌਰ ‘ਤੇ ਪਹੁੰਚ ਚੁੱਕੀ ਹੈ। ਕਈ ਕੰਪਨੀਆਂ ਨੂੰ ਤਾਲੇ ਲੱਗ ਗਏ ਹਨ।

ਮੁਫਤ ਦਾ ਆਟਾ ਦੇਖ ਕੇਂਦਰ ‘ਤੇ ਟੁੱਟੀ ਜਨਤਾ

ਮੁਫਤ ਦਾ ਆਟਾ ਦੇਖ ਕੇ ਜਨਤਾ ਕੇਂਦਰ ‘ਤੇ ਟੁੱਟ ਪੈਂਦੀ ਹੈ। ਕੇਂਦਰ ਵਿੱਚ ਏਨਾ ਵੱਡੀ ਭੀੜ ਇਕੱਠੀ ਹੋ ਰਹੀ ਹੈ ਕਿ ਇਸ ਨੂੰ ਸੰਭਾਲਣਾ ਮੁਸ਼ਕਿਲ ਹੋ ਰਿਹਾ ਹੈ। ਦੋ ਘੰਟੇ ਲਾਈਨ ਵਿੱਚ ਖੜ੍ਹਨ ਤੋਂ ਬਾਅਦ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਅਤੇ ਕਿਸੇ ਵੀ ਤਰੀਕੇ ਨਾਲ ਆਟੇ ਦੀਆਂ ਬੋਰੀਆਂ ਲੈਣ ਲਈ ਮੁਕਾਬਲਾ ਹੋ ਰਿਹਾ ਹੈ। ਇਸ ਕਾਰਨ ਕਿਸੇ ਨਾ ਕਿਸੇ ਕੇਂਦਰ ਵਿੱਚ ਭਗਦੜ (Stampede in Center) ਦੀ ਸਥਿਤੀ ਬਣੀ ਹੋਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...