AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Imran Khan Health: ਮੁਸੀਬਤਾਂ ਵਿੱਚ ਪਾਕਿਸਤਾਨ ਦੇ ਸਾਬਕਾ ਪੀਐੱਮ ਇਮਰਾਨ ਖਾਨ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਅਜਿਹਾ ਲੱਗ ਰਿਹਾ ਹੈ ਕਿ ਇਮਰਾਨ ਖਾਨ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਦਾਲਤਾਂ ਦੇ ਚੱਕਰ ਲਗਾਉਣ ਵਾਲੇ ਇਮਰਾਨ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਜਾਣਾ ਪਿਆ।

Imran Khan Health: ਮੁਸੀਬਤਾਂ ਵਿੱਚ ਪਾਕਿਸਤਾਨ ਦੇ ਸਾਬਕਾ ਪੀਐੱਮ ਇਮਰਾਨ ਖਾਨ, ਗੰਭੀਰ ਹਾਲਤ 'ਚ ਹਸਪਤਾਲ ਦਾਖਲ
ਇਮਰਾਨ ਖਾਨ
tv9-punjabi
| Updated On: 20 May 2023 14:48 PM IST
Share
Imran Khan Health: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਇੱਕ ਵੀਡੀਓ ਟਵੀਟ ਕਰਕੇ ਉਨ੍ਹਾਂ ਦੀ ਵਿਗੜਦੀ ਸਿਹਤ ਦੀ ਜਾਣਕਾਰੀ ਦਿੱਤੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਮਰਾਨ ਜ਼ਮਾਨ ਪਾਰਕ ਸਥਿਤ ਆਪਣੇ ਘਰ ਤੋਂ ਹਸਪਤਾਲ ਜਾ ਰਹੇ ਹਨ। ਇਮਰਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਦਾ ਇਲਾਜ ਕੀਤਾ। ਦੁਨੀਆ ਨਿਊਜ਼ ਦੀ ਰਿਪੋਰਟ ਮੁਤਾਬਕ ਮੈਡੀਕਲ ਚੈਕਅੱਪ ਤੋਂ ਬਾਅਦ ਇਮਰਾਨ ਹਸਪਤਾਲ ਤੋਂ ਬਾਹਰ ਆ ਕੇ ਆਪਣੇ ਘਰ ਪਰਤ ਗਿਆ ਹੈ। ਇਮਰਾਨ ਨੂੰ ਪੇਟ ਵਿੱਚ ਤੇਜ਼ ਦਰਦ ਹੋ ਰਿਹਾ ਸੀ। ਦੱਸਿਆ ਗਿਆ ਹੈ ਕਿ ਇਮਰਾਨ ਦਰਦ ਕਾਰਨ ਪ੍ਰੇਸ਼ਾਨ ਸੀ, ਜਿਸ ਤੋਂ ਬਾਅਦ ਇਮਰਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਦੀ ਪੂਰੀ ਟੀਮ ਨੇ ਇਮਰਾਨ ਦਾ ਇਲਾਜ ਕੀਤਾ। ਪੇਟ ‘ਚ ਹੋਣ ਵਾਲੇ ਦਰਦ ਦੀ ਜਾਂਚ ਲਈ ਇਮਰਾਨ ਦੇ ਕਈ ਟੈਸਟ ਵੀ ਕੀਤੇ ਗਏ। ਇਸ ਦੌਰਾਨ ਪੂਰੇ ਰਸਤੇ ਅਤੇ ਹਸਪਤਾਲ ‘ਚ ਸੁਰੱਖਿਆ ਵਿਵਸਥਾ ਸਖਤ ਰੱਖੀ ਗਈ ਸੀ।

ਮੁਸੀਬਤਾਂ ਨੇ ਇਮਰਾਨ ਨੂੰ ਘੇਰਿਆ

ਇਮਰਾਨ ਦੀ ਹਾਲਤ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਪਹਿਲਾਂ ਵੀ ਖ਼ਰਾਬ ਸਿਹਤ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਲੱਗਦਾ ਹੈ ਕਿ ਮੁਸੀਬਤਾਂ ਨੇ ਇਮਰਾਨ ਨੂੰ ਫੜ ਲਿਆ ਹੈ। ਉਨ੍ਹਾਂ ‘ਤੇ ਇੰਨੇ ਕੇਸ ਦਰਜ ਹਨ ਕਿ ਉਹ ਹਰ ਦੂਜੇ ਦਿਨ ਅਦਾਲਤ ‘ਚ ਜਾ ਕੇ ਜ਼ਮਾਨਤ ਦੀ ਅਪੀਲ ਕਰ ਰਿਰੇ ਹਨ । ਫਿਰ ਹੁਣ ਉਨ੍ਹਾਂ ਦੀ ਸਿਹਤ ਵੀ ਖਰਾਬ ਹੋਣ ਲੱਗੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਜਾਣਾ ਪਿਆ ਹੈ।

ਪਾਰਟੀ ਨੂੰ ਕੁਚਲਣ ਦੀ ਹੋ ਰਹੀ ਹੈ ਕੋਸ਼ਿਸ਼ : ਇਮਰਾਨ

ਇਸ ਤੋਂ ਪਹਿਲਾਂ ਇਮਰਾਨ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਵਫ਼ਦ ਮੈਨੂੰ ਮਿਲਣ ਲਈ ਮੇਰੇ ਘਰ ਆਇਆ ਸੀ। ਉਨ੍ਹਾਂ ਨੇ ਮੈਨੂੰ ਅੱਠ ਨਾਮ ਦਿੱਤੇ। ਉਸ ਨੇ ਦੱਸਿਆ ਕਿ ਇਹ ਲੋਕ ਲੋੜੀਂਦੇ ਹਨ। ਲੱਗਦਾ ਹੈ ਕਿ ਪੀਟੀਆਈ ਦੇ ਸਾਰੇ ਨੇਤਾਵਾਂ ਨੂੰ ਲੋੜੀਂਦਾ ਬਣਾਇਆ ਗਿਆ ਹੈ। ਇਮਰਾਨ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੇ ਮੇਰੇ ਤੋਂ ਜ਼ਮਾਨ ਪਾਰਕ ਸਥਿਤ ਘਰ ‘ਤੇ ਤਲਾਸ਼ੀ ਮੁਹਿੰਮ ਚਲਾਉਣ ਦੀ ਇਜਾਜ਼ਤ ਮੰਗੀ ਸੀ। ਪਰ ਮੈਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ। ਉਹ ਲਾਹੌਰ ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਇੱਥੇ ਆ ਸਕਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...