ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan Rains: ਪਾਕਿਸਤਾਨ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ ਕਈ ਮੌਤਾਂ, 145 ਤੋਂ ਵਧ ਜ਼ਖਮੀ

ਸੀਨੀਅਰ ਬਚਾਅ ਅਧਿਕਾਰੀ ਖਤੀਰ ਅਹਿਮਦ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ, ਲੱਕੀ ਮਰਵਾਤ ਅਤੇ ਕਰਕ ਜ਼ਿਲਿਆਂ 'ਚ ਭਾਰੀ ਮੀਂਹ ਪਿਆ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ ਹੈ। ਕਈ ਘਰ ਡਿੱਗ ਪਏ।

Pakistan Rains: ਪਾਕਿਸਤਾਨ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ ਕਈ ਮੌਤਾਂ, 145 ਤੋਂ ਵਧ ਜ਼ਖਮੀ
Follow Us
tv9-punjabi
| Updated On: 11 Jun 2023 14:55 PM

ਪਾਕਿਸਤਾਨ ਨਿਊਜ਼: ਪਾਕਿਸਤਾਨ ‘ਚ ਸ਼ਨੀਵਾਰ ਨੂੰ ਭਾਰੀ ਮੀਂਹ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਜਦਕਿ 145 ਤੋਂ ਜ਼ਿਆਦਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਪਾਕਿਸਤਾਨ (Pakistan) ਦੇ ਉੱਤਰੀ ਪੱਛਮੀ ਖੇਤਰ ਵਿੱਚ ਬਾਰਿਸ਼ ਹੋਈ। ਨਿਊਜ਼ ਏਜੰਸੀ ਏਪੀ ਮੁਤਾਬਕ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਭਾਰੀ ਬਰਸਾਤ ਕਾਰਨ ਉਥੋਂ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ ਹੈ।

ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਕਈ ਮਕਾਨ ਢਹਿ ਗਏ ਹਨ। ਸੀਨੀਅਰ ਬਚਾਅ ਅਧਿਕਾਰੀ ਖਤੀਰ ਅਹਿਮਦ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ, ਲੱਕੀ ਮਰਵਾਤ ਅਤੇ ਕਰਕ ਜ਼ਿਲਿਆਂ ‘ਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਇੱਥੇ ਗੜੇ ਵੀ ਪਏ। ਉਨ੍ਹਾਂ ਦੱਸਿਆ ਕਿ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਕਈ ਦਰੱਖਤ ਉਖੜ ਗਏ ਹਨ। ਕਈ ਬਿਜਲੀ ਦੇ ਖੰਭੇ ਡਿੱਗ ਗਏ। ਅਹਿਮਦ ਨੇ ਕਿਹਾ ਕਿ ਅਧਿਕਾਰੀ ਜ਼ਖਮੀਆਂ ਨੂੰ ਐਮਰਜੈਂਸੀ ਰਾਹਤ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ।

ਬਚਾਅ ਕਾਰਜ ਜਾਰੀ, PM ਨੇ ਦੁੱਖ ਪ੍ਰਗਟਾਇਆ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ( PM Shahbaz Sharif) ਨੇ ਸ਼ਨੀਵਾਰ ਨੂੰ ਮੀਂਹ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੀਂਹ ਦੇ ਮੱਦੇਨਜ਼ਰ ਪਾਕਿਸਤਾਨੀ ਫੌਜ ਲਗਾਤਾਰ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਬਚਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪਿਛਲੇ ਸਾਲ 1700 ਤੋਂ ਵੱਧ ਲੋਕਾਂ ਦੀ ਮੌਤ ਹੋਈ

ਦੱਸ ਦੇਈਏ ਕਿ ਪਿਛਲੇ ਸਾਲ ਵੀ ਪਾਕਿਸਤਾਨ ਵਿੱਚ ਮੀਂਹ ਅਤੇ ਹੜ੍ਹ ਨੇ ਤਬਾਹੀ ਮਚਾਈ ਸੀ। 1700 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ। ਮੀਂਹ ਅਤੇ ਹੜ੍ਹਾਂ (Rain and Flood) ਕਾਰਨ 33 ਮਿਲੀਅਨ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਲੋਕ ਬੇਘਰ ਹੋ ਗਏ ਸਨ।

PM ਸ਼ਾਹਬਾਜ਼ ਨੇ ਚੱਕਰਵਾਤ ਬਿਪਰਜੋਏ ਨੂੰ ਲੈ ਕੇ ਦਿੱਤੇ ਹੁਕਮ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਅਰਬ ਸਾਗਰ ਵਿੱਚ ਆਉਣ ਵਾਲੇ ਚੱਕਰਵਾਤ ਬਿਪਰਜੋਏ ਤੋਂ ਪਹਿਲਾਂ ਅਧਿਕਾਰੀਆਂ ਨੂੰ ਐਮਰਜੈਂਸੀ ਉਪਾਅ ਕਰਨ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ ਚੱਕਰਵਾਤੀ ਤੂਫ਼ਾਨ ਦੇ ਮੱਦੇਨਜ਼ਰ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਹ ਤੂਫਾਨ 15 ਜੂਨ ਤੱਕ ਪਾਕਿਸਤਾਨ ਪਹੁੰਚਣ ਦੀ ਸੰਭਾਵਨਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...