Imran Khan Peshi in SC: ਸੁਪਰੀਮ ਕੋਰਟ ਤੋਂ ਇਮਰਾਨ ਖਾਨ ਨੂੰ ਮਿਲੀ ਰਾਹਤ, ਅਦਾਲਤ ਨੇ ਕਿਹਾ – ਗ੍ਰਿਫ਼ਤਾਰੀ ਗੈਰ ਕਾਨੂੰਨੀ
Pakistan Protest: ਪਾਕਿਸਤਾਨ ਵਿੱਚ ਤੀਜੇ ਦਿਨ ਵੀ ਸਥਿਤੀ ਗੰਭੀਰ ਨਜਰ ਆ ਰਹੀ ਹੈ। ਇਮਰਾਨ ਖਾਨ ਅਜੇ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਪੀਟੀਆਈ ਸਮਰਥਕ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਫਵਾਦ ਚੌਧਰੀ ਸਮੇਤ ਕਈ ਪੀਟੀਆਈ ਨੇਤਾਵਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਇਮਰਾਨ ਖਾਨ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਹਾਈ ਕੋਰਟ ਗ੍ਰਿਫਤਾਰੀ ਨੂੰ ਜਾਇਜ਼ ਮੰਨ ਚੁੱਕੀ ਹੈ ਅਤੇ ਹੁਣ ਸੁਪਰੀਮ ਕੋਰਟ ਹੀ ਆਖਰੀ ਰਸਤਾ ਬਚਿਆ ਹੈ। ਜੇਕਰ ਇੱਥੋਂ ਵੀ ਰਾਹਤ ਨਾ ਮਿਲੀ ਤਾਂ ਇਮਰਾਨ ਖ਼ਾਨ ਕਦੋਂ ਤੱਕ ਜੇਲ੍ਹ ਵਿੱਚ ਰਹਿਣਗੇ, ਇਹ ਕੋਈ ਨਹੀਂ ਜਾਣਦਾ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਇਮਰਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿਰਾਸਤ ਦੌਰਾਨ ਉਸ ਨੂੰ ਜ਼ਹਿਰੀਲਾ ਟੀਕਾ ਲਗਾਇਆ ਜਾ ਸਕਦਾ ਹੈ। ਦੂਜੇ ਪਾਸੇ ਪਾਕਿਸਤਾਨ ਵਿੱਚ ਪਿਛਲੇ ਦੋ ਦਿਨਾਂ ਤੋਂ ਹਿੰਸਾ ਜਾਰੀ ਹੈ। ਪੀਟੀਆਈ ਸਮਰਥਕ ਹੁਣ ਤੱਕ ਕਈ ਪੁਲਿਸ ਵਾਹਨਾਂ ਅਤੇ ਸਰਕਾਰੀ ਜਾਇਦਾਦਾਂ ਨੂੰ ਅੱਗ ਲਗਾ ਚੁੱਕੇ ਹਨ। ਪ੍ਰਦਰਸ਼ਨ ਦਾ ਅੱਜ ਤੀਜਾ ਦਿਨ ਹੈ। ਪੀਟੀਆਈ ਨੇ ਆਪਣੇ ਸਮਰਥਕਾਂ ਨੂੰ ਸੜਕਾਂ ‘ਤੇ ਉਤਰਨ ਦਾ ਸੱਦਾ ਦਿੱਤਾ ਹੈ, ਅਜਿਹੇ ‘ਚ ਹਿੰਸਾ ਹੋਰ ਵਧ ਸਕਦੀ ਹੈ।
LIVE NEWS & UPDATES
-
Imran Khan Peshi in SC Live: ਸੁਪਰੀਮ ਕੋਰਟ ਤੋਂ ਇਮਰਾਨ ਖਾਨ ਨੂੰ ਮਿਲੀ ਰਾਹਤ, ਅਦਾਲਤ ਨੇ ਕਿਹਾ – ਗ੍ਰਿਫ਼ਤਾਰੀ ਗੈਰ ਕਾਨੂੰਨੀ
Supreme Court on Imran Khan: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਹੁਣ ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ ਹੈ, ਜਿੱਥੋਂ ਉਨ੍ਹਾਂ ਨੂੰ ਨੀਮ ਫ਼ੌਜੀ ਬਲਾਂ ਨੇ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਸਵੇਰੇ 11.30 ਵਜੇ ਹੋਵੇਗੀ।
-
ਅਦਾਲਤ ਤੋਂ ਬਾਹਰ ਆਉਂਦਿਆ ਇਮਰਾਨ ਦੀ ਵੀਡੀਓ
ਅਦਾਲਤ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ ਇਮਰਾਨ ਖਾਨ ਦਾ ਬਾਹਰ ਆਉਣ ਦਾ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਹ ਵੀਡੀਓ ਨੂੰ ਉਨ੍ਹਾਂ ਦੀ ਪਾਰਟੀ ਨੇ ਟਵੀਟ ਕੀਤਾ ਹੈ।
PTI Chairman @ImranKhanPTI in Supreme Court today. His arrest has been declared illegal. pic.twitter.com/ewwwIRfqaz
— PTI (@PTIofficial) May 11, 2023
-
ਫੌਜ ਅਤੇ ਸਰਕਾਰ ਤੇ ਭਾਰੀ ਪਏ ਇਮਰਾਨ ਖਾਨ
ਇਮਰਾਨ ਖਾਨ ਨੇ ਪੀਟੀਆਈ ਸਮਰਥਕਾਂ ਵੱਲੋ ਕੀਤੀ ਹਿੰਸਾ ਲਈ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਅਸੀਂ ਸਿਰਫ਼ ਦੇਸ਼ ਵਿੱਚ ਚੋਣਾਂ ਕਰਵਾਉਣਾ ਚਾਹੁੰਦੇ ਹਾਂ।
-
ਹਾਈ ਕੋਰਟ ਜਾਣਗੇ ਇਮਰਾਨ ਖਾਨ
ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ ਹੈ ਜਿੱਥੋਂ ਉਨ੍ਹਾਂ ਨੂੰ ਮੰਗਲਵਾਰ ਨੂੰ ਰੇਂਜਰਾਂ ਨੇ ਗ੍ਰਿਫ਼ਤਾਰ ਕੀਤਾ ਸੀ। ਦਰਅਸਲ, ਇਸਲਾਮਾਬਾਦ ਹਾਈ ਕੋਰਟ ਨੇ ਪਾਇਆ ਸੀ ਕਿ ਇਮਰਾਨ ਦੀ ਗ੍ਰਿਫਤਾਰੀ ਕਾਨੂੰਨ ਦੇ ਦਾਇਰੇ ਵਿੱਚ ਹੋਈ ਹੈ।
-
ਰਿਹਾਈ ਤੋਂ ਬਾਅਦ ਕੀ ਬੋਲੇ ਇਮਰਾਨ ?
ਇਮਰਾਨ ਖਾਨ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਹਾ ਕਿ ਮੇਰੇ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਮੈਨੂੰ ਡੰਡਿਆਂ ਨਾਲ ਕੁੱਟਿਆ ਗਿਆ ਹੈ। ਮੈਨੂੰ ਹਾਈਕੋਰਟ ਤੋਂ ਅਗਵਾ ਕਰ ਲਿਆ ਗਿਆ।
-
ਇਮਰਾਨ ਖਾਨ ਨੂੰ ਤੁਰੰਤ ਰਿਹਾ ਕੀਤਾ ਜਾਵੇ – ਸੁਪਰੀਮ ਕੋਰਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਸੀ। ਅਦਾਲਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਸੀ।
-
ਇਮਰਾਨ ਖਾਨ ਦੀ ਗ੍ਰਿਫ਼ਤਾਰੀ ਸੁਪਰੀਮ ਕੋਰਟ ਤੋਂ ਰੱਦ
ਸੁਪਰੀਮ ਕੋਰਟ ਨੇ ਇਮਰਾਨ ਖਾਨ ਦੀ ਰਿਹਾਈ ਦੇ ਹੁਕਮ ਦਿੱਤੇ। ਇਮਰਾਨ ਖਾਨ ਨੂੰ ਕੱਲ੍ਹ ਇਸਲਾਮਾਬਾਦ ਹਾਈਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੂੰ ਕੱਲ੍ਹ ਲਾਹੌਰ ਤੋਂ ਇਸਲਾਮਾਬਾਦ ਲੈ ਜਾਇਆ ਜਾਵੇਗਾ।
-
PAK SC: ਸੁਪਰੀਮ ਕੋਰਟ ਨੇ ਇਮਰਾਨ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਗਲਤ
ਸੁਪਰੀਮ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਨੂੰ ਨਜਾਇਜ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਮਰਾਨ ਖਾਨ ਦੀ ਗ੍ਰਿਫਤਾਰੀ ਗੈਰ ਕਨੂੰਨੀ ਸੀ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਇਮਰਾਨ ਖਾਨ ਨੂੰ ਕੱਲ੍ਹ ਹਾਈਕੋਰਟ ਵਿੱਚ ਪੇਸ਼ ਕੀਤਾ ਜਾਵੇ।
-
ਸੁਪਰੀਮ ਕੋਰਟ ‘ਚ ਪੇਸ਼ ਹੋਏ ਇਮਰਾਨ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਸੁਪਰੀਮ ਕੋਰਟ ‘ਚ ਪੇਸ਼ ਹੋ ਗਏ ਹਨ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਵਿਚਕਾਰ ਸੁਪਰੀਮ ਕੋਰਟ ਲਿਆਂਦਾ ਗਿਆ ਹੈ। ਸੁਪਰੀਮ ਕੋਰਟ ਨੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਸੀ।
-
PTI ਆਗੂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਭ ਤੋਂ ਅਹਿਮ ਨੇਤਾ ਅਲੀ ਮੁਹੰਮਦ ਖਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।ਜੀਓ ਨਿਊਜ਼ ਮੁਤਾਬਕ ਅਲੀ ਮੁਹੰਮਦ ਖਾਨ ਨੂੰ ਸੁਪਰੀਮ ਕੋਰਟ ਜਾਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਹੈ।
-
ਇਮਰਾਨ ਦੀ ਰਿਹਾਈ ਨੂੰ ਲੈ ਕੇ ਅੱਜ ਹੀ ਆਵੇਗਾ ਫੈਸਲਾ
ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਅਦਾਲਤ ਅੱਜ ਹੀ ਢੁਕਵਾਂ ਹੁਕਮ ਜਾਰੀ ਕਰੇਗੀ। ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹੈ।
-
ਸ਼ਾਹਬਾਜ਼ ਸ਼ਰੀਫ ਨੇ ਬੁਲਾਈ ਸੁਰੱਖਿਆ ਮੀਟਿੰਗ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੁਰੱਖਿਆ ਹਾਲਾਤਾਂ ਨੂੰ ਲੈ ਕੇ ਭਲਕੇ ਮੀਟਿੰਗ ਬੁਲਾਈ ਹੈ। ਇਨ੍ਹੀਂ ਦਿਨੀਂ ਪਾਕਿਸਤਾਨ ਦੇ ਹਾਲਾਤ ਬਹੁਤ ਖਰਾਬ ਹਨ। ਉੱਧਰ ਪੀਟੀਆਈ ਦੇ ਵੱਡੇ ਆਗੂਆਂ ਦੀ ਲਗਾਤਾਰ ਗ੍ਰਿਫ਼ਤਾਰੀ ਹੋ ਰਹੀ ਹੈ।
-
ਸੁਪਰੀਮ ਕੋਰਟ ‘ਚ ਪੇਸ਼ ਹੋਏ ਇਮਰਾਨ
ਇਮਰਾਨ ਖਾਨ ਸੁਪਰੀਮ ਕੋਰਟ ‘ਚ ਪੇਸ਼ ਹੋ ਗਏ ਹਨ। ਪਾਕਿਸਤਾਨ ਦੀ ਸਿਖਰਲੀ ਅਦਾਲਤ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੁਣਵਾਈ ਚੱਲ ਰਹੀ ਹੈ।
-
PTI ਨੇ ਸਮਰਥਕਾਂ ਨੂੰ SC ਨਾ ਪਹੁੰਚਣ ਦੇ ਹੁਕਮ
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਆਪਣੇ ਵਰਕਰਾਂ ਅਤੇ ਸਮਰਥਕਾਂ ਨੂੰ ਸੁਪਰੀਮ ਕੋਰਟ ਨਾ ਜਾਣ ਲਈ ਕਿਹਾ ਹੈ। ਇਮਰਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਕੁਝ ਹੀ ਸਮੇਂ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਹੋਣ ਵਾਲੀ ਹੈ।
-
ਇਮਰਾਨ ਨੂੰ ਲੈ ਪੁਲਿਸ ਰਵਾਨਾ
ਪੁਲਿਸ ਇਮਰਾਨ ਖਾਨ ਲਈ ਰਵਾਨਾ ਹੋ ਗਈ ਹੈ। ਪੁਲਿਸ ਉਸ ਨੂੰ ਸੁਪਰੀਮ ਕੋਰਟ ਲੈ ਕੇ ਜਾ ਰਹੀ ਹੈ, ਜਿੱਥੇ ਉਸ ਦੀ ਗ੍ਰਿਫ਼ਤਾਰੀ ਸਬੰਧੀ ਸੁਣਵਾਈ ਹੋਣੀ ਹੈ। ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
-
ਸੁਪਰੀਮ ਕੋਰਟ ਦਾ ਹੁਕਮ- ਇੱਕ ਘੰਟੇ ਵਿੱਚ ਇਮਰਾਨ ਦੀ ਅਦਾਲਤ ਵਿੱਚ ਹੋਵੇ ਪੇਸ਼ੀ
ਸੁਪਰੀਮ ਕੋਰਟ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (NAB) ਨੂੰ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਅਦਾਲਤ ‘ਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ, ਜੋ ਕਿ ਹੁਣ ਪੂਰਾ ਹੋ ਚੱਲਾ ਹੈ।
-
ਤਾਲਿਬਾਨ ਬਣਨਾ ਹੈ ਜਾਂ ਸਿਆਸੀ ਪਾਰਟੀ, ਪੀਟੀਆਈ ਨੂੰ ਕਰਨਾ ਹੈ ਫੈਸਲਾ ‘
ਸਿੰਧ ਵਿਧਾਨ ਸਭਾ ‘ਚ ਬੋਲਦਿਆਂ ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਕਿਹਾ ਕਿ ਪਾਕਿਸਤਾਨੀ ਫੌਜ ਦੇ ਜਨਰਲ ਹੈੱਡਕੁਆਰਟਰ ਅਤੇ ਕਰਾਚੀ ਕੌਰਪਸ ਕਮਾਂਡਰ ਦੇ ਦਫ਼ਤਰ ‘ਤੇ ਪਹਿਲਾਂ ਵੀ ਅੱਤਵਾਦੀ ਸੰਗਠਨਾਂ ਵੱਲੋਂ ਹਮਲੇ ਕੀਤੇ ਗਏ ਸਨ। ਅਜਿਹੀ ਸਥਿਤੀ ਵਿੱਚ ਪੀਟੀਆਈ ਨੂੰ ਹੁਣ ਫੈਸਲਾ ਕਰਨਾ ਹੋਵੇਗਾ ਕਿ ਉਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਬਣਨਾ ਚਾਹੁੰਦੀ ਹੈ ਜਾਂ ਮੁਤਾਹਿਦਾ ਕੌਮੀ ਮੂਵਮੈਂਟ (ਐਮਕਿਊਐਮ) ਵਰਗੀ ਸਿਆਸੀ ਪਾਰਟੀ। ਉਨ੍ਹਾਂ ਨੂੰ ਇਹ ਫੈਸਲਾ ਜਲਦੀ ਹੀ ਲੈਣਾ ਹੋਵੇਗਾ।
-
Pakistan Protest Live: ਇਮਰਾਨ ਖ਼ਾਨ ਦੀ ਸੁਪਰੀਮ ਕੋਰਟ ‘ਚ ਪੇਸ਼ੀ, ਸਖ਼ਤ ਸੁਰੱਖਿਆ ਪ੍ਰਬੰਧ
ਇਮਰਾਨ ਖਾਨ ਨੂੰ ਕੁਝ ਹੀ ਸਮੇਂ ‘ਚ ਪੇਸ਼ੀ ਲਈ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਸੁਪਰੀਮ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਇੱਕ ਘੰਟੇ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਅਜਿਹੇ ‘ਚ ਉਮੀਦ ਹੈ ਕਿ ਅਗਲੇ 30 ਮਿੰਟਾਂ ‘ਚ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।