Imran Khan Arrested: ਫੜੀ ਗਰਦਨ, ਘਸੀਟ ਕੇ ਵੈਨ ‘ਚ ਬਿਠਾਇਆ, ਦੇਖੋ ਕਿਵੇਂ ਹੋਈ ਇਮਰਾਨ ਖਾਨ ਦੀ ਗ੍ਰਿਫਤਾਰੀ
ਇਸਲਾਮਾਬਾਦ ਹਾਈਕੋਰਟ 'ਤੇ ਰੇਂਜਰਾਂ ਦਾ ਕਬਜ਼ਾ ਹੈ। ਵਕੀਲਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਮਰਾਨ ਖਾਨ ਦੀ ਕਾਰ ਨੂੰ ਘੇਰ ਲਿਆ ਗਿਆ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ 'ਚ ਫੋਰਸ ਇਮਰਾਨ ਖਾਨ ਨੂੰ ਲੈ ਕੇ ਜਾ ਰਹੀ ਹੈ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਖਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਰਧ ਸੈਨਿਕ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ। ਉਨ੍ਹਾਂ ਦੇ ਸਹਿਯੋਗੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਨੇਤਾ ਫਵਾਦ ਚੌਧਰੀ ਨੇ ਉਰਦੂ ਵਿੱਚ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਹਾਈਕੋਰਟ ‘ਤੇ ਰੇਂਜਰਾਂ ਦਾ ਕਬਜ਼ਾ ਹੈ, ਵਕੀਲਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਇਮਰਾਨ ਖਾਨ ਦੀ ਕਾਰ ਨੂੰ ਘੇਰ ਲਿਆ ਗਿਆ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ‘ਚ ਫੋਰਸ ਇਮਰਾਨ ਖਾਨ ਨੂੰ ਲੈ ਕੇ ਜਾ ਰਹੀ ਹੈ।
ਉੱਧਰ, ਗ੍ਰਿਫਤਾਰੀ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਕੋਈ ਮਾਮਲਾ ਨਹੀਂ ਹੈ। ਉਨ੍ਹਾਂ ਨੂੰ ਜੇਲ੍ਹ ਭੇਜਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ।