ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਖਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਰਧ ਸੈਨਿਕ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ। ਉਨ੍ਹਾਂ ਦੇ ਸਹਿਯੋਗੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਨੇਤਾ ਫਵਾਦ ਚੌਧਰੀ ਨੇ ਉਰਦੂ ਵਿੱਚ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਹਾਈਕੋਰਟ ‘ਤੇ ਰੇਂਜਰਾਂ ਦਾ ਕਬਜ਼ਾ ਹੈ, ਵਕੀਲਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਇਮਰਾਨ ਖਾਨ ਦੀ ਕਾਰ ਨੂੰ ਘੇਰ ਲਿਆ ਗਿਆ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ‘ਚ ਫੋਰਸ ਇਮਰਾਨ ਖਾਨ ਨੂੰ ਲੈ ਕੇ ਜਾ ਰਹੀ ਹੈ।
ਉੱਧਰ, ਗ੍ਰਿਫਤਾਰੀ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਕੋਈ ਮਾਮਲਾ ਨਹੀਂ ਹੈ। ਉਨ੍ਹਾਂ ਨੂੰ ਜੇਲ੍ਹ ਭੇਜਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ।
ਪਤਨੀ ਤੇ ਵੀ ਲਟਕੀ ਤਲਵਾਰ, ਵਿਰੋਧ ਪ੍ਰਦਰਸ਼ਨ ਸ਼ੁਰੂ
ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਤੇ ਵੀ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਨੁੰ ਵੀ ਕਿਸੇ ਵੀ ਵੇਲ੍ਹੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਉੱਧਰ, ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਨਰਾਜ ਪੀਟੀਆਈ ਸਮਰਥਕ ਸੜਕਾਂ ਤੇ ਉੱਤਰ ਆਏ ਹਨ। ਪਾਕਿਸਤਾਨ ਦੀਆਂ ਸੜਕਾਂ ਤੇ ਅੱਗਜਨੀ ਅਤੇ ਹੰਗਾਮੇਂ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ