AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan: ਇਮਰਾਨ ਖ਼ਾਨ ਵਾਲ-ਵਾਲ ਬਚੇ, ਕਾਫ਼ਲੇ ਦੀਆਂ ਗੱਡੀਆਂ ਨਾਲ ਹੋਇਆ ਹਾਦਸਾ

Imran Convoy News: ਇਸ ਸਮੇਂ ਦੀ ਵੱਡੀ ਖਬਰ ਪਾਕਿਸਤਾਨ ਤੋਂ ਸਾਹਮਣੇ ਆ ਰਹੀ ਹੈ। ਲਾਹੌਰ ਤੋਂ ਇਸਲਾਮਾਬਾਦ ਜਾ ਰਹੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਸੁਰੱਖਿਅਤ ਹਨ।

Pakistan: ਇਮਰਾਨ ਖ਼ਾਨ ਵਾਲ-ਵਾਲ ਬਚੇ, ਕਾਫ਼ਲੇ ਦੀਆਂ ਗੱਡੀਆਂ ਨਾਲ ਹੋਇਆ ਹਾਦਸਾ
tv9-punjabi
| Updated On: 18 Mar 2023 14:48 PM IST
Share
ਪਾਕਿਸਾਤਨ: ਪਾਕਿਸਤਾਨ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ( Former Prime Minister) ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ (Imran Khan) ਦੇ ਲਾਹੌਰ ਤੋਂ ਇਸਲਾਮਾਬਾਦ ਜਾ ਰਹੇ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ ਤਿੰਨ ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ ਗੱਡੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਮਰਾਨ ਖਾਨ ਚੋਣ ਕਮਿਸ਼ਨ ਵੱਲੋਂ ਦਾਇਰ ਸ਼ਿਕਾਇਤ ਨਾਲ ਸਬੰਧਤ ਕਾਰਵਾਈ ਵਿੱਚ ਹਿੱਸਾ ਲੈਣ ਲਈ ਏਡੀਐਸਜੇ ਜ਼ਫਰ ਇਕਬਾਲ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਕਾਫਲੇ ‘ਤੇ ਹਮਲੇ ਤੋਂ ਬਾਅਦ, ਇਮਰਾਨ ਖਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਮੈਂ ਇਸ ਸਮੇਂ ਇਸਲਾਮਾਬਾਦ ਵਿੱਚ ਅਦਾਲਤ ਜਾ ਰਿਹਾ ਹਾਂ। ਬਦਕਿਸਮਤੀ ਨਾਲ, ਹਾਦਸਾ ਵਾਪਰ ਗਿਆ ਹੈ, ਇਸ ਲਈ ਮੈਂ ਲੇਟ ਹਾਂ. ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ (ਸਰਕਾਰ) ਨੇ ਮੈਨੂੰ ਗ੍ਰਿਫਤਾਰ ਕਰਨ ਦੀ ਪੂਰੀ ਯੋਜਨਾ ਬਣਾਈ ਹੈ ਅਤੇ ਇਸ ਤੋਂ ਉਨ੍ਹਾਂ ਦੇ ਮਾੜੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ। ਮੈਂ ਪਹਿਲਾਂ ਵੀ ਅਦਾਲਤ ਜਾ ਰਿਹਾ ਸੀ।

ਮੇਰੀ ਗ੍ਰਿਫਤਾਰੀ ਲੰਡਨ ਦੀ ਯੋਜਨਾ ਦਾ ਹਿੱਸਾ: ਇਮਰਾਨ ਖਾਨ

ਇਮਰਾਨ ਖਾਨ ਨੇ ਅੱਗੇ ਕਿਹਾ, ”ਉਨ੍ਹਾਂ ਨੇ ਮੇਰੇ ਘਰ ‘ਤੇ ਹਮਲਾ ਕੀਤਾ। ਉਨ੍ਹਾਂ ਦਾ ਉਦੇਸ਼ ਮੈਨੂੰ ਜੇਲ੍ਹ ਵਿੱਚ ਬੰਦ ਕਰਨਾ ਸੀ, ਕਿਉਂਕਿ ਇਹ ਲੰਡਨ ਦੀ ਯੋਜਨਾ ਦਾ ਹਿੱਸਾ ਸੀ, ਕਿਉਂਕਿ ਇਹ ਨਵਾਜ਼ ਸ਼ਰੀਫ਼ ਦੀ ਮੰਗ ਹੈ। ਹੁਣ ਉਹ ਫਿਰ ਅਜਿਹਾ ਹੀ ਕਰਨ ਜਾ ਰਹੇ ਹਨ। ਮੈਂ ਜਾਣਦਾ ਹਾਂ ਕਿ ਇਹ ਮੈਨੂੰ ਗ੍ਰਿਫਤਾਰ ਕਰ ਲਵੇਗੀ, ਪਰ ਫਿਰ ਵੀ ਮੈਂ ਜਾ ਰਿਹਾ ਹਾਂ, ਕਿਉਂਕਿ ਮੈਂ ਕਾਨੂੰਨ ਵਿੱਚ ਵਿਸ਼ਵਾਸ ਕਰਦਾ ਹਾਂ।ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਟਵੀਟ ਕੀਤਾ, ਹੁਣ ਇਹ ਸਪੱਸ਼ਟ ਹੈ ਕਿ ਮੇਰੇ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸਰਕਾਰ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

ਇਮਰਾਨ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ

ਦਰਅਸਲ, ਇਸਲਾਮਾਬਾਦ ਦੀ ਅਦਾਲਤ ਅੱਜ ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖ਼ਾਨ ਖ਼ਿਲਾਫ਼ ਸੁਣਵਾਈ ਮੁੜ ਸ਼ੁਰੂ ਕਰੇਗੀ। ਪੁਲਿਸ ਵੱਲੋਂ ਇਮਰਾਨ ਖ਼ਾਨ ਨੂੰ ਪਿਛਲੀਆਂ ਸੁਣਵਾਈਆਂ ਵਿੱਚ ਪੇਸ਼ ਨਾ ਹੋਣ ਕਾਰਨ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਹੁਣ ਤੱਕ ਅਸਫ਼ਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸਲਾਮਾਬਾਦ ਦੇ ਜੀ-11 ਸਥਿਤ ਨਿਆਇਕ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ, ਜਿੱਥੇ ਇਮਰਾਨ ਖਾਨ ਦੇ ਦੁਪਹਿਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ECP) ਨੇ ਕਥਿਤ ਤੌਰ ‘ਤੇ ਸੰਪਤੀ ਘੋਸ਼ਣਾ ਵਿੱਚ ਆਪਣੇ ਤੋਹਫ਼ਿਆਂ ਦੇ ਵੇਰਵੇ ਲੁਕਾਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...