AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan: ਇਮਰਾਨ ਖਾਨ ਦੀ ਗ੍ਰਿਫਤਾਰੀ ਨੇ ਕਿਵੇਂ ਵਧਾਇਆ ਕੱਦ, ਜਾਣੋ ਕੀ ਹੋਵੇਗਾ ਸਾਬਕਾ PM ਦਾ ਅਗਲਾ ਪਲਾਨ?

ਪਾਕਿਸਤਾਨ 'ਚ ਚੱਲ ਰਹੇ ਇਸ ਪੂਰੇ ਸਿਆਸੀ ਡਰਾਮੇ 'ਚ ਇਮਰਾਨ ਖਾਨ ਦਾ ਕੱਦ ਕਿਤੇ ਨਾ ਕਿਤੇ ਵਧਿਆ ਹੈ। ਕਿਉਂਕਿ ਜਿਸ ਤਰੀਕੇ ਨਾਲ ਪਾਕਿਸਤਾਨ ਦੇ ਲੋਕ ਇਮਰਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ, ਉਨ੍ਹਾਂ ਨੇ ਸਰਕਾਰ 'ਤੇ ਦਬਾਅ ਬਣਾਇਆ।

Pakistan: ਇਮਰਾਨ ਖਾਨ ਦੀ ਗ੍ਰਿਫਤਾਰੀ ਨੇ ਕਿਵੇਂ ਵਧਾਇਆ ਕੱਦ, ਜਾਣੋ ਕੀ ਹੋਵੇਗਾ ਸਾਬਕਾ PM ਦਾ ਅਗਲਾ ਪਲਾਨ?
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ
tv9-punjabi
| Updated On: 12 May 2023 06:53 AM IST
Share
Pakistan: ਗ੍ਰਿਫਤਾਰੀਆਂ, ਹਿੰਸਕ ਪ੍ਰਦਰਸ਼ਨ ਅਤੇ ਹੁਣ ਰਿਹਾਈ, ਪਾਕਿਸਤਾਨ ਵਿੱਚ ਮੰਗਲਵਾਰ ਤੋਂ ਸ਼ੁਰੂ ਹੋਏ ਸਿਆਸੀ ਡਰਾਮੇ ਵਿੱਚ ਕਿਤੇ ਨਾ ਕਿਤੇ ਇਮਰਾਨ ਖਾਨ (Imran khan) ਸ਼ਾਹਬਾਜ਼ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ। ਇੱਕ ਪਾਸੇ ਜਿੱਥੇ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਫੌਜ ਅਤੇ ਸਰਕਾਰ ਇਮਰਾਨ ਦੇ ਸਮਰਥਕਾਂ ਦੇ ਹਿੰਸਕ ਪ੍ਰਦਰਸ਼ਨ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ ਸੀ। ਦੂਜੇ ਪਾਸੇ ਸੁਪਰੀਮ ਕੋਰਟ ਨੇ ਐਨ.ਏ.ਬੀ. ਦੀ ਆਲੋਚਨਾ ਕਰਦਿਆਂ ਇਸ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਦੀ ਤੁਰੰਤ ਰਿਹਾਈ ਦੇ ਹੁਕਮ ਵੀ ਦਿੱਤੇ ਹਨ। ਹਾਲਾਂਕਿ ਪਾਕਿਸਤਾਨ ‘ਚ ਚੱਲ ਰਹੇ ਇਸ ਪੂਰੇ ਸਿਆਸੀ ਡਰਾਮੇ ‘ਚ ਇਮਰਾਨ ਖਾਨ ਦਾ ਕੱਦ ਕਿਤੇ ਨਾ ਕਿਤੇ ਵਧਿਆ ਹੈ। ਕਿਉਂਕਿ ਜਿਸ ਤਰੀਕੇ ਨਾਲ ਪੀਟੀਆਈ (Pakistan Tehreek-e-Insaf) ਸਮਰਥਕ ਜਾਂ ਦੂਜੇ ਸ਼ਬਦਾਂ ਵਿਚ ਪਾਕਿਸਤਾਨ ਦੇ ਲੋਕ ਇਮਰਾਨ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰ ਆਏ ਹਨ, ਉਨ੍ਹਾਂ ਨੇ ਸਰਕਾਰ ‘ਤੇ ਕਾਫੀ ਦਬਾਅ ਪਾਇਆ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਕਰਾਚੀ, ਲਾਹੌਰ ਸਮੇਤ ਦੇਸ਼ ਭਰ ‘ਚ ਹਿੰਸਾ ਅਤੇ ਅੱਗਜ਼ਨੀ ਦੇਖਣ ਨੂੰ ਮਿਲੀ। ਇੱਥੋਂ ਤੱਕ ਕਿ ਲੋਕਾਂ ਦਾ ਗੁੱਸਾ ਫੌਜ ‘ਤੇ ਵੀ ਭੜਕਿਆ।

ਅਗਾਮੀ ਚੋਣਾਂ ‘ਚ ਪਵੇਗਾ ਅਸਰ ?

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਵੀ ਇਸ ਸਾਲ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਜਿਸ ਤਰ੍ਹਾਂ ਨਾਲ ਇਮਰਾਨ ਖਾਨ ਨੂੰ ਜਨਤਾ ਦਾ ਸਮਰਥਨ ਮਿਲਿਆ, ਲੋਕ ਮਰਨ ਲਈ ਤਿਆਰ ਹੋ ਗਏ। ਕਿਤੇ ਨਾ ਕਿਤੇ ਪੀਟੀਆਈ ਨੂੰ ਚੋਣਾਂ ਦੌਰਾਨ ਇਸ ਦਾ ਫਾਇਦਾ ਮਿਲੇਗਾ। ਰੇਂਜਰਾਂ ਨੇ ਜਿਸ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ, ਉਸ ਦਾ ਸੰਦੇਸ਼ ਜਨਤਾ ਵਿੱਚ ਸਰਕਾਰ ਦੇ ਹੱਕ ਵਿੱਚ ਜਾਂਦਾ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵਾਰ-ਵਾਰ ਇਹ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਮਰਾਨ ਖਾਨ ਭ੍ਰਿਸ਼ਟ ਹਨ ਅਤੇ ਦੇਸ਼ ਦੇ ਖਿਲਾਫ ਕੰਮ ਕਰ ਰਹੇ ਹਨ। ਪਰ ਤਾਜ਼ਾ ਘਟਨਾਕ੍ਰਮ ਤੋਂ ਜਾਪਦਾ ਹੈ ਕਿ ਉਥੋਂ ਦੇ ਲੋਕ ਸਾਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਸਮਝ ਰਹੇ ਹਨ।

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ‘ਤੇ ਸਵਾਲ

ਦੂਜੇ ਪਾਸੇ ਇਮਰਾਨ ਦੀ ਰਿਹਾਈ ‘ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਅਤੇ ਪੀਐੱਮਐੱਲ-ਐੱਨ ਦੀ ਨੇਤਾ ਮਰੀਅਮ ਨਵਾਜ਼ ਨੇ ਖੁਦ ਸੁਪਰੀਮ ਕੋਰਟ ਦੇ ਚੀਫ ਜਸਟਿਸ ‘ਤੇ ਸਵਾਲ ਚੁੱਕੇ ਹਨ। ਮਰੀਅਮ ਨੇ ਕਿਹਾ ਕਿ ਉਨ੍ਹਾਂ ਨੂੰ ਅਹੁਦਾ ਛੱਡ ਕੇ ਪੀਟੀਆਈ ਵਿਚ ਸ਼ਾਮਲ ਹੋ ਜਾਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਦੇਸ਼ ਦਾ ਪੈਸਾ ਲੁੱਟਣ ਵਾਲੇ ਨੂੰ ਰਿਹਾਅ ਕੀਤਾ ਹੈ।

ਅੱਜ ਹਾਈ ਕੋਰਟ ਵਿੱਚ ਪੇਸ਼ ਹੋਣਗੇ ਇਮਰਾਨ

ਹਾਲਾਂਕਿ, ਸੁਪਰੀਮ ਕੋਰਟ ਦੇ ਰਿਹਾਈ ਦੇ ਆਦੇਸ਼ ਤੋਂ ਬਾਅਦ ਵੀ ਇਮਰਾਨ ਖਾਨ ਪੁਲਿਸ ਲਾਈਨ ਵਿੱਚ ਹੀ ਬਣੇ ਹੋਏ ਹਨ। ਇੱਥੇ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ, ਪਰ 10 ਤੋਂ ਵੱਧ ਲੋਕਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅੱਜ ਹਾਈ ਕੋਰਟ (High Court) ਵਿੱਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਜੇਕਰ ਇਮਰਾਨ ਖਾਨ ਨੂੰ ਜ਼ਮਾਨਤ ਨਹੀਂ ਮਿਲੀ ਤਾਂ ਉਨ੍ਹਾਂ ਨੂੰ ਦੁਬਾਰਾ ਗ੍ਰਿਫਤਾਰ ਕੀਤਾ ਜਾਵੇਗਾ।

ਇਮਰਾਨ ਖਾਨ ਨੇ ਸੁਪਰੀਮ ਕੋਰਟ ਤੋਂ ਮੰਗੀ ਮਾਫੀ

ਜਾਣਕਾਰੀ ਮੁਤਾਬਕ ਰਿਹਾਈ ਤੋਂ ਬਾਅਦ ਇਮਰਾਨ ਖਾਨ ਨੇ ਫੌਜ ‘ਤੇ ਗੰਭੀਰ ਦੋਸ਼ ਲਗਾਏ ਹਨ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ਉਨ੍ਹਾਂ ਨਾਲ ਅੱਤਵਾਦੀਆਂ ਵਾਂਗ ਵਿਹਾਰ ਕੀਤਾ ਗਿਆ। ਇਸ ਦੇ ਨਾਲ ਹੀ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਵਿਵਸਥਾ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਇਮਰਾਨ ਖਾਨ ਨੇ ਹਿੰਸਾ ਲਈ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...