Imran Khan: ਇਮਰਾਨ ਖ਼ਾਨ ਨੂੰ ਸਾਰੇ ਮਾਮਲਿਆਂ ‘ਚ ਮਿਲੀ ਜ਼ਮਾਨਤ, ਪੀਐਮ ਸ਼ਾਹਬਾਜ਼ ਨੇ ਮੁੜ ਬੁਲਾਈ ਕੈਬਿਨੇਟ ਦੀ ਬੈਠਕ
ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੇ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।
Imran Khan Pakistan::ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਕੇਸ ਸਮੇਤ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ 17 ਮਈ ਤੱਕ ਰੋਕ ਵੀ ਲਗਾ ਦਿੱਤੀ ਹੈ। ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਸਖ਼ਤ ਸੁਰੱਖਿਆ ਵਿਚਕਾਰ ਸੁਣਵਾਈ ਹੋਈ। ਅਲ ਕਾਦਿਰ ਮਾਮਲੇ ‘ਚ ਕੱਲ੍ਹ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ ‘ਤੇ ਰੋਕ ਲਗਾ ਕੇ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਹੇਠਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਤੇ ਰੋਕ ਲਾ ਦਿੱਤੀ ਹੈ। ਅਲ ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਕੱਲ੍ਹ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੇਠਲੀ ਅਦਾਲਤ ਵਿੱਚ ਤੋਸ਼ਾਖਾਨਾ ਕੇਸ ਦੀ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਕੇਸ ਦੇ ਟ੍ਰਾਇਲ ਤੇ ਰੋਕ ਲਾ ਦਿੱਤੀ ਹੈ।
ਤਾਜ਼ਾ ਅੱਪਡੇਟ:
- ਇਮਰਾਨ ਖਾਨ ਪੰਜਾਬ ਸੂਬੇ ਦੇ ਚਾਰ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਅਦਾਲਤ ਨੰਬਰ 4 ਗਏ ਸਨ। ਹੁਣ ਉੱਥੇ ਸੁਣਵਾਈ ਮੁਲਤਵੀ ਹੋ ਗਈ ਹੈ।
- ਇਮਰਾਨ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਪੀਟੀਆਈ ਨੇ ਵਰਕਰਾਂ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਰੱਖਣ ਲਈ ਕਿਹਾ ਹੈ।
- ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਇਮਰਾਨ ਦੀ ਗ੍ਰਿਫਤਾਰੀ ‘ਤੇ 17 ਮਈ ਤੱਕ ਰੋਕ ਲਗਾ ਦਿੱਤੀ ਹੈ।
- ਪਾਕਿਸਤਾਨ ‘ਚ ਐਮਰਜੈਂਸੀ ਬਾਰੇ ਅੰਤਿਮ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਲੈਣਗੇ। ਉਨ੍ਹਾਂ ਨੇ ਇੱਕ ਵਾਰ ਫਿਰ ਸ਼ਾਮ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਹੈ।
- ਅਲ-ਕਾਦਿਰ ਟਰੱਸਟ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਇਮਰਾਨ ਖਾਨ ਹੁਣ ਆਪਣੇ ਸਮਰਥਕਾਂ ਨੂੰ ਸੰਬੋਧਨ ਕਰ ਸਕਦੇ ਹਨ।
- ਪੰਜਾਬ ਪੁਲਿਸ ਵੀ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਮੌਜੂਦ ਹੈ। ਕਿਹਾ ਜਾ ਰਿਹਾ ਹੈ ਕਿ ਇਮਰਾਨ ਖਾਨ ਦੀ 9 ਮਈ ਨੂੰ ਗ੍ਰਿਫਤਾਰੀ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ ਫਿਰ ਤੋਂ ਗ੍ਰਿਫਤਾਰ ਹੋ ਸਕਦੇ ਹਨ।
- ਅਲ-ਕਾਦਿਰ ਟਰੱਸਟ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਇਮਰਾਨ ਖਾਨ ਹੁਣ ਆਪਣੇ ਸਮਰਥਕਾਂ ਨੂੰ ਸੰਬੋਧਨ ਕਰ ਸਕਦੇ ਹਨ।
- ਪੰਜਾਬ ਪੁਲਿਸ ਵੀ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਮੌਜੂਦ ਹੈ। ਕਿਹਾ ਜਾ ਰਿਹਾ ਹੈ ਕਿ ਇਮਰਾਨ ਖਾਨ ਦੀ 9 ਮਈ ਨੂੰ ਗ੍ਰਿਫਤਾਰੀ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ ਫਿਰ ਤੋਂ ਗ੍ਰਿਫਤਾਰ ਹੋ ਸਕਦਾ ਹੈ।
- ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਇਮਰਾਨ ਨੂੰ ਦੋ ਹਫ਼ਤਿਆਂ ਲਈ ਜ਼ਮਾਨਤ ਮਿਲ ਗਈ ਹੈ।
- ਅਦਾਲਤ ਇਮਰਾਨ ਖ਼ਾਨ ਦੇ ਹੱਕ ਵਿੱਚ ਨਾਅਰਿਆਂ ਨਾਲ ਗੂੰਜ ਉੱਠੀ। ਇਸ ਦੌਰਾਨ ਅਦਾਲਤੀ ਅਮਲੇ ਨੇ ਨਾਅਰੇਬਾਜ਼ੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ। ਇਸ ‘ਤੇ ਜੱਜ ਮਿਆਂਗੁਲ ਹਸਨ ਔਰੰਗਜ਼ੇਬ ਨੇ ਨਾਰਾਜ਼ਗੀ ਜ਼ਾਹਰ ਕੀਤੀ।
- ਸੁਣਵਾਈ ਦੇ ਪਹਿਲੇ ਸੈਸ਼ਨ ‘ਚ ਇਮਰਾਨ ਖਾਨ ਦੇ ਹੱਕ ‘ਚ ਨਾਅਰੇਬਾਜ਼ੀ ਹੋਣ ‘ਤੇ ਇਸਲਾਮਾਬਾਦ ਹਾਈ ਕੋਰਟ ਦੀ ਦੋ ਮੈਂਬਰੀ ਵਿਸ਼ੇਸ਼ ਬੈਂਚ ਨੇ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੁਰੰਤ ਮੁਲਤਵੀ ਕਰਦੇ ਹੋਏ ਕੋਰਟ ਰੂਮ ਛੱਡ ਦਿੱਤਾ ਸੀ।
- ਇਮਰਾਨ ਖਾਨ ਸਖਤ ਸੁਰੱਖਿਆ ਦੇ ਕਾਫਲੇ ਨਾਲ ਇਸਲਾਮਾਬਾਦ ਹਾਈ ਕੋਰਟ ਪਹੁੰਚੇ ਸਨ। ਇੱਥੇ ਸੈਂਕੜੇ ਪੁਲਿਸ ਕਰਮਚਾਰੀ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹੁਣ ਅਲ-ਕਾਦਿਰ ਟਰੱਸਟ ਮਾਮਲੇ ‘ਚ ਅਦਾਲਤ ‘ਚ ਪਹੁੰਚਣ ਤੋਂ ਤੁਰੰਤ ਬਾਅਦ ਉਨ੍ਹਾਂ ਦਾ ਬਾਇਓਮੈਟ੍ਰਿਕਸ ਲਿਆ ਗਿਆ।
- ਇਮਰਾਨ ਖਾਨ ਸਖਤ ਸੁਰੱਖਿਆ ਦੇ ਕਾਫਲੇ ਨਾਲ ਇਸਲਾਮਾਬਾਦ ਹਾਈ ਕੋਰਟ ਪਹੁੰਚੇ ਸਨ। ਇੱਥੇ ਸੈਂਕੜੇ ਪੁਲਿਸ ਕਰਮਚਾਰੀ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹੁਣ ਅਲ-ਕਾਦਿਰ ਟਰੱਸਟ ਮਾਮਲੇ ‘ਚ ਅਦਾਲਤ ‘ਚ ਪਹੁੰਚਣ ਤੋਂ ਤੁਰੰਤ ਬਾਅਦ ਉਨ੍ਹਾਂ ਦਾ ਬਾਇਓਮੈਟ੍ਰਿਕਸ ਲਿਆ ਗਿਆ।
ਹਾਈਕੋਰਟ ਤੋਂ ਇਮਰਾਨ ਖਾਨ ਦੀਆਂ ਮੰਗਾਂ
ਇਮਰਾਨ ਖਾਨ ਦੇ ਖਿਲਾਫ ਸਾਰੇ ਕੇਸਾਂ ਦੀ ਕਾਪੀ ਪ੍ਰਦਾਨ ਕਰੋ।
ਇਮਰਾਨ ਖਾਨ ਦੇ ਖਿਲਾਫ ਸਾਰੇ 121 ਕੇਸ ਇੱਕੋ ਨਾਲ ਜੋੜੋ।
ਮਰੀਅਮ ਨਵਾਜ਼ ਨੂੰ ਨਿਆਂਪਾਲਿਕਾ ਵਿਰੁੱਧ ਦਿੱਤੇ ਬਿਆਨ ਲਈ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਦਿੱਤਾ ਜਾਵੇ।
ਇਮਰਾਨ ਖਾਨ ਨੂੰ ਉਨ੍ਹਾਂ ਦੇ ਖਿਲਾਫ ਚੱਲ ਰਹੇ ਮਾਮਲਿਆਂ ‘ਚ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦਿੱਤੀ ਜਾਵੇ।
عمران خان اسلام آباد ہائیکورٹ میں۔۔#میں_بھی_عمران_خان_ہوں
https://t.co/ZzXlQvUC6p— PTI (@PTIofficial) May 12, 2023
ਇਹ ਵੀ ਪੜ੍ਹੋ
9 ਮਈ ਨੂੰ ਹਿੰਸਾ ਮਾਮਲੇ ‘ਚ ਗ੍ਰਿਫਤਾਰ ਹੋ ਸਕਦੇ ਨੇ ਇਮਰਾਨ
ਚੋਣ ਕਮਿਸ਼ਨ ਨੇ ਅਪਰਾਧਿਕ ਮੁਕੱਦਮੇ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਹੁਣ ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ‘ਤੇ ਕੋਈ ਅਪਰਾਧਿਕ ਮੁਕੱਦਮਾ ਨਹੀਂ ਚੱਲੇਗਾ। ਇਮਰਾਨ ਖ਼ਾਨ ਖ਼ਿਲਾਫ਼ 100 ਤੋਂ ਵੱਧ ਕੇਸ ਦਰਜ ਹਨ। 9 ਮਈ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਪੰਜਾਬ ਸੂਬੇ ਦੀ ਪੁਲਿਸ ਇਸਲਾਮਾਬਾਦ ਹਾਈ ਕੋਰਟ ਪਹੁੰਚ ਗਈ ਹੈ। ਪੇਸ਼ੀ ਤੋਂ ਬਾਅਦ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
عمران خان اسلام آباد ہائیکورٹ میں۔۔#میں_بھی_عمران_خان_ہوں
pic.twitter.com/1Fw2ATlZPu— PTI (@PTIofficial) May 12, 2023
ਅਦਾਲਤੀ ਕੰਪਲੈਕਸ ‘ਚ ਨਹੀਂ ਕਰ ਸਕਦੇ ਕਿਸੇ ਨੂੰ ਗ੍ਰਿਫ਼ਤਾਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਲਈ ਵੀਰਵਾਰ ਦਾ ਦਿਨ ਰਾਹਤ ਲੈ ਕੇ ਆਇਆ। ਸੁਪਰੀਮ ਕੋਰਟ (Supreme Court) ਨੇ ਅਲਕਾਦਿਰ ਟਰੱਸਟ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਦਾਲਤੀ ਕੰਪਲੈਕਸ ਤੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।