Imran Khan: ਇਮਰਾਨ ਖਾਨ, ਬੁਸ਼ਰਾ ਬੀਬੀ ਅਤੇ 80 ਸਾਥੀ ਨਹੀਂ ਛੱਡ ਸਕਣਗੇ ਪਾਕਿਸਤਾਨ, ਸ਼ਾਹਬਾਜ਼ ਸਰਕਾਰ ਨੇ ‘ਨੋ ਫਲਾਈ ਲਿਸਟ’ ‘ਚ ਪਾਇਆ

Updated On: 

25 May 2023 18:18 PM

Imran Khan News: ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ 80 ਹੋਰ ਮੈਂਬਰਾਂ ਨੂੰ ਨੋ ਫਲਾਈ ਲਿਸਟ ਵਿੱਚ ਪਾ ਦਿੱਤਾ ਗਿਆ ਹੈ। ਮਤਲਬ ਇਹ ਕਿ ਹੁਣ ਇਹ ਲੋਕ ਦੇਸ਼ ਛੱਡ ਕੇ ਨਹੀਂ ਭੱਜ ਸਕਦੇ।

Imran Khan: ਇਮਰਾਨ ਖਾਨ, ਬੁਸ਼ਰਾ ਬੀਬੀ ਅਤੇ 80 ਸਾਥੀ ਨਹੀਂ ਛੱਡ ਸਕਣਗੇ ਪਾਕਿਸਤਾਨ, ਸ਼ਾਹਬਾਜ਼ ਸਰਕਾਰ ਨੇ ਨੋ ਫਲਾਈ ਲਿਸਟ ਚ ਪਾਇਆ
Follow Us On

Imran Khan News: ਖਾਨਾਜੰਗੀ ਵੱਲ ਵਧ ਰਹੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਸ਼ਾਹਬਾਜ਼ ਸਰਕਾਰ ਅਤੇ ਪਾਕਿਸਤਾਨੀ ਫੌਜ ਨੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ (Bushra Bibi) ਅਤੇ ਪੀਟੀਆਈ (PTI) ਦੇ 80 ਹੋਰ ਮੈਂਬਰਾਂ ਨੂੰ ਨੋ ਫਲਾਈ ਲਿਸਟ ਵਿੱਚ ਪਾ ਦਿੱਤਾ ਗਿਆ ਹੈ। ਯਾਨੀ ਹੁਣ ਇਹ ਲੋਕ ਦੇਸ਼ ਛੱਡ ਕੇ ਵੀ ਭੱਜ ਨਹੀਂ ਸਕਣਗੇ।

ਇਮਰਾਨ ‘ਤੇ ਇਹ ਸ਼ਿਕੰਜਾ ਅਜਿਹੇ ਸਮੇਂ ‘ਚ ਕੱਸਿਆ ਗਿਆ ਹੈ ਜਦੋਂ ਉਸ ‘ਤੇ ਆਰਮੀ ਐਕਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ 9 ਮਈ ਨੂੰ ਪੂਰੇ ਪਾਕਿਸਤਾਨ ਵਿੱਚ ਹਿੰਸਾ ਭੜਕ ਗਈ ਸੀ। ਇਮਰਾਨ ‘ਤੇ ਹਿੰਸਾ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਤੋਂ ਇਕ ਦਿਨ ਪਹਿਲਾਂ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਮਰਾਨ ਖਾਨ ਨੇ ਸ਼ਾਹਬਾਜ਼ ਸਰਕਾਰ ਅਤੇ ਫੌਜ ‘ਤੇ ਪੀਟੀਆਈ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ ਸੀ।

ਇਮਰਾਨ ਨੇ ਕਿਹਾ ਸੀ ਕਿ ਮੇਰੀ ਪਾਰਟੀ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਮਰਾਨ ਨੇ ਟਵੀਟ ਕੀਤਾ ਹੈ ਕਿ ਮੇਰੇ 10,000 ਤੋਂ ਵੱਧ ਵਰਕਰ ਅਤੇ ਨੇਤਾ ਜੇਲ ‘ਚ ਹਨ ਅਤੇ ਉਨ੍ਹਾਂ ‘ਤੇ ਤਸ਼ੱਦਦ ਕੀਤੀ ਜਾ ਰਹੀ ਹੈ।

ਪਾਕਿਸਤਾਨ ‘ਚ ਭੜਕੀ ਹਿੰਸਾ ਤੋਂ ਬਾਅਦ ਇਮਰਾਨ ਖਾਨ ਨੂੰ ਲਗਾਤਾਰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਮਰਾਨ ਦੇ ਬਹੁਤ ਕਰੀਬੀ ਅਤੇ ਸਾਬਕਾ ਮੰਤਰੀ ਫਵਾਦ ਚੌਧਰੀ ਸਮੇਤ ਪੀਟੀਆਈ ਦੇ ਕਈ ਵੱਡੇ ਨੇਤਾਵਾਂ ਨੇ ਹਿੰਸਾ ਦੀ ਆਲੋਚਨਾ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਇਮਰਾਨ ਖਾਨ ਦੀ ਪਾਰਟੀ ‘ਤੇ ਲੱਗ ਸਕਦਾ ਹੈ ਬੈਨ

ਦੱਸ ਦੇਈਏ ਕਿ ਸ਼ਾਹਬਾਜ਼ ਸਰਕਾਰ ਇਮਰਾਨ ਦੀ ਪਾਰਟੀ ਪੀਟੀਆਈ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਦੱਸਿਆ ਸੀ ਕਿ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੀਟੀਆਈ ਸਮਰਥਕਾਂ ਵੱਲੋਂ ਦੇਸ਼ ਦੇ ਫੌਜੀ ਅਦਾਰਿਆਂ ‘ਤੇ ਹਮਲੇ ਤੋਂ ਬਾਅਦ ਸਰਕਾਰ ਇਹ ਕਦਮ ਚੁੱਕਣ ‘ਤੇ ਵਿਚਾਰ ਕਰ ਰਹੀ ਹੈ। ਇਮਰਾਨ ਦੇ ਸਮਰਥਕਾਂ ਨੇ ਆਈਐਸਆਈ ਦੀ ਇਮਾਰਤ, ਲਾਹੌਰ ਵਿੱਚ ਕੋਰ ਕਮਾਂਡਰ ਦੀ ਰਿਹਾਇਸ਼ ਅਤੇ ਮੀਆਂਵਾਲੀ ਏਅਰਬੇਸ ਸਮੇਤ ਕਈ ਫੌਜੀ ਅਦਾਰਿਆਂ ਵਿੱਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version