ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ
ਇਮਰਾਨ ਖਾਨ (Imran Khan) ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨਿਰਪੱਖ ਆਮ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ ਤਾਂ ਉਹ ਅਕਤੂਬਰ ਤੱਕ ਰੁਕਣ ਲਈ ਤਿਆਰ ਹਨ। ਦੱਸ ਦੇਈਏ ਕਿ ਪਾਕਿਸਤਾਨ
ਤਹਿਰੀਕ-ਏ-ਇਨਸਾਫ (PTI) ਦੇ ਚੇਅਰਮੈਨ ਖਾਨ ਪਿਛਲੇ ਸਾਲ ਅਪ੍ਰੈਲ ‘ਚ ਸੰਸਦ ‘ਚ ਭਰੋਸੇ ਦਾ ਵੋਟ ਹਾਰਨ ਤੋਂ ਬਾਅਦ ਛੇਤੀ ਰਾਸ਼ਟਰੀ ਚੋਣਾਂ ਦੀ ਮੰਗ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਪਾਕਿਸਤਾਨ ਚੋਣ ਕਮਿਸ਼ਨ ਅਕਤੂਬਰ ਤੱਕ ਆਮ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ। ਇ ਸ ਦੇ ਨਾਲ ਹੀ, ਪੀਟੀਆਈ ਮੁਖੀ ਨੇ ਕਿਹਾ ਕਿ ਉਹ ਅਕਤੂਬਰ ਤੱਕ ਇੰਤਜ਼ਾਰ ਕਰਨ ਲਈ ਤਿਆਰ ਹਨ, ਹਾਲਾਂਕਿ ਅੰਤਿਮ ਫੈਸਲਾ ਪੀਡੀਐਮ ਨੀਤੀ ਗਠਜੋੜ ਸਰਕਾਰ ਦੀ ਇੱਛਾ ‘ਤੇ ਨਿਰਭਰ ਕਰਦਾ ਹੈ। ਇਮਰਾਨ ਨੇ ਕਿਹਾ ਕਿ ਜੇਕਰ ਗਠਜੋੜ ਸਰਕਾਰ ਰੋਡਮੈਪ ਸਾਂਝਾ ਕਰਦੀ ਹੈ, ਤਾਂ ਯਕੀਨੀ ਤੌਰ ‘ਤੇ ਚੀਜ਼ਾਂ ਦਾ ਪ੍ਰਬੰਧਨ ਕਰਨਾ ਆਸਾਨ ਹੋ ਜਾਵੇਗਾ। ਫਿਰ ਉਹ ਅਕਤੂਬਰ ਤੱਕ ਚੋਣਾਂ ਦਾ ਇੰਤਜ਼ਾਰ ਕਰਨ ਲਈ ਤਿਆਰ ਹਨ।
ਮੌਜੂਦਾ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਦੂਜੇ ਪਾਸੇ ਪੀਟੀਆਈ ਆਗੂ ਨੇ 14 ਮਈ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਲਤ ਦੇ ਤਿੰਨ ਜੱਜਾਂ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਲਈ 14 ਮਈ ਦੀ ਤਰੀਕ ਤੈਅ ਕੀਤੀ ਹੈ। ਇਮਰਾਨ ਖਾਨ ਨੇ
ਨਵਾਜ਼ ਸ਼ਰੀਫ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੌਜੂਦਾ ਸਰਕਾਰ ਚੋਣਾਂ ਨਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੰਡਨ ਯੋਜਨਾ ਦਾ ਹਿੱਸਾ ਹੈ।
ਸ਼ਾਹਬਾਜ਼ ਸਰਕਾਰ ਨੂੰ ਝਟਕਾ ਲੱਗਾ
ਉਨ੍ਹਾਂ ਅਨੁਸਾਰ ਮੌਜੂਦਾ ਸਰਕਾਰ ਉਨ੍ਹਾਂ ਨੂੰ ਮਾਰਨਾ ਚਾਹੁੰਦੀ ਹੈ। ਅਤੇ ਭਗੌੜੇ ਨਵਾਜ਼ ਸ਼ਰੀਫ ਨੂੰ ਸੱਤਾ ਵਿਚ ਵਾਪਸ ਲਿਆਉਣਾ ਚਾਹੁੰਦੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਜੁਲਾਈ 2018 ਵਿੱਚ ਹੋਈਆਂ ਸਨ। ਦੂਜੇ ਪਾਸੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ
ਸ਼ਾਹਬਾਜ਼ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਹਾਲੇ ਚੋਣ ਨਹੀਂ ਚਾਹੁੰਦੇ ਸਨ। ਇਸ ਸਾਲ ਅਕਤੂਬਰ ਦੇ ਅੰਤ ਤੱਕ ਪਾਕਿਸਤਾਨ ਵਿੱਚ ਆਮ ਚੋਣਾਂ ਹੋਣੀਆਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ