Imran Khan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ
Toshakhana case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਇਮਰਾਨ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਪਾਕਿਸਤਾਨ ਨਿਊਜ਼। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸੱਚ ਪਾਇਆ। ਇਸ ਤਰ੍ਹਾਂ ਅਦਾਲਤ ਨੇ ਇਮਰਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਇਮਰਾਨ ਖਾਨ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਫੈਸਲੇ ਤੋਂ ਬਾਅਦ ਇਸਲਾਮਾਬਾਦ ਪੁਲਿਸ ਨੇ ਇਮਰਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।


