Imran Khan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ
Toshakhana case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਇਮਰਾਨ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਪਾਕਿਸਤਾਨ ਨਿਊਜ਼। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ‘ਤੇ ਲਗਾਏ ਗਏ ਦੋਸ਼ਾਂ ਨੂੰ ਸੱਚ ਪਾਇਆ। ਇਸ ਤਰ੍ਹਾਂ ਅਦਾਲਤ ਨੇ ਇਮਰਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਇਮਰਾਨ ਖਾਨ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਫੈਸਲੇ ਤੋਂ ਬਾਅਦ ਇਸਲਾਮਾਬਾਦ ਪੁਲਿਸ ਨੇ ਇਮਰਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।
5 ਸਾਲ ਤੱਕ ਨਹੀਂ ਲੜ ਸਕਣਗੇ ਚੋਣ ਇਮਾਰਾਨ ਖਾਨ
ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਬੇਈਮਾਨੀ ਦਿਖਾਈ ਹੈ। ਇਮਰਾਨ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਦੇ ਇਸ ਮਾਮਲੇ ‘ਚ ਸੁਣਵਾਈ ਦਾ ਸਾਹਮਣਾ ਕਰ ਰਹੇ ਸਨ। ਹੇਠਲੀ ਅਦਾਲਤ ਦੇ ਫੈਸਲੇ ਤੋਂ ਬਾਅਦ ਇਮਰਾਨ ਦਾ ਸਿਆਸੀ ਕਰੀਅਰ ਵੀ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਤੋਸ਼ਾਖਾਨਾ ਮਾਮਲੇ (Toshakhana case) ‘ਚ ਦੋਸ਼ੀ ਪਾਏ ਜਾਣ ਤੋਂ ਬਾਅਦ ਪੀਟੀਆਈ ਮੁਖੀ ਇਮਰਾਨ ਖਾਨ ਅਗਲੇ ਪੰਜ ਸਾਲਾਂ ਲਈ ਚੋਣ ਨਹੀਂ ਲੜ ਸਕਣਗੇ।
ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਵਿੱਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ। ਇਮਰਾਨ ਨੂੰ ਉਮੀਦ ਸੀ ਕਿ ਇਸ ਵਾਰ ਉਨ੍ਹਾਂ ਦੀ ਪਾਰਟੀ ਚੋਣਾਂ ਜਿੱਤ ਸਕਦੀ ਹੈ।
ਇਮਰਾਨ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ
ਇਸ ਦੇ ਨਾਲ ਹੀ ਇਸਲਾਮਾਬਾਦ ਪੁਲਿਸ ਨੇ ਪਹਿਲੇ ਫੈਸਲੇ ਤੋਂ ਬਾਅਦ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪੁਲਿਸ ਨੂੰ ਤੁਰੰਤ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਬਾਅਦ ਪੁਲਿਸ ਇਮਰਾਨ ਖਾਨ (Imran Khan) ਨੂੰ ਗ੍ਰਿਫ਼ਤਾਰ ਕਰਨ ਲਈ ਲਾਹੌਰ ਦੇ ਜ਼ਮਾਨ ਪਾਰਕ ਪਹੁੰਚ ਗਈ ਹੈ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਦਾ ਘਰ ਹੈ। ਜ਼ਮਾਨ ਪਾਰਕ ਦੇ ਨੇੜੇ ਪੁਲਿਸ ਪਹਿਰੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ