Imran Khan: ਫਵਾਦ ਖਾਨ ਦੇ ਅਸਤੀਫ਼ੇ ਤੋਂ ਬਾਅਦ ਭੜਕੇ ਇਮਰਾਨ, ਬੋਲੇ-ਜਦੋਂ ਤੱਕ ਨਾਲ ਹੈ ਲੋਕਾਂ ਦਾ ਪਿਆਰ, ਖਤਮ ਨਹੀਂ ਹੋਵੇਗੀ ਪਾਰਟੀ
Pakistan News: ਫਵਾਦ ਖਾਨ ਦੇ ਅਸਤੀਫਾ ਦੇਣ ਤੋਂ ਬਾਅਦ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਖਾਨ ਨੇ ਕਿਹਾ, ਸਰਕਾਰ ਅਤੇ ਫੌਜ ਮਿਲ ਕੇ ਸਾਡੇ ਸਾਰੇ ਨੇਤਾਵਾਂ ਨੂੰ ਜੇਲ੍ਹ 'ਚ ਡੱਕ ਰਹੀ ਹੈ। ਉਨ੍ਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਜੇਕਰ ਉਹ ਕਹਿ ਦੇਣ ਕਿ ਕਿ ਉਹ ਲੋਕ ਤਹਿਰੀਕ-ਏ ਇਨਸਾਫ਼ ਨਹੀਂ ਕਰ ਰਹੇ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ।
ਲਾਹੌਰ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵੱਡੇ ਨੇਤਾ ਲਗਾਤਾਰ ਪਾਰਟੀ ਇਮਰਾਨ ਖਾਨ ਦੀ ਪਾਰਟੀ ਛੱਡ ਰਹੇ ਹਨ। ਮੰਗਲਵਾਰ ਸ਼ਾਮ ਨੂੰ ਪਾਰਟੀ ਦੇ ਸੀਨੀਅਰ ਆਗੂ ਫਵਾਦ ਖਾਨ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਮਰਾਨ ਖਾਨ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਸ਼ਾਹਬਾਜ਼ ਸਰਕਾਰ ਅਤੇ ਪਾਕਿਸਤਾਨੀ ਫੌਜ ‘ਤੇ ਵੱਡਾ ਹਮਲਾ ਕੀਤਾ ਹੈ। ਇਮਰਾਨ ਖਾਨ ਨੇ ਕਿਹਾ, ਸਰਕਾਰ ਅਤੇ ਫੌਜ ਮਿਲ ਕੇ ਸਾਡੇ ਸਾਰੇ ਨੇਤਾਵਾਂ ਨੂੰ ਜੇਲ੍ਹ ‘ਚ ਡੱਕ ਰਹੀ ਹੈ। ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਜੇਕਰ ਉਹ ਕਹਿੰਦੇ ਹਨ ਕਿ ਉਹ ਤਹਿਰੀਕ-ਏ-ਇਨਸਾਫ ‘ਚ ਨਹੀਂ ਹਨ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ।
ਇਮਰਾਨ ਖਾਨ ਨੇ ਉਨ੍ਹਾਂ ਅਟਕਲਾਂ ‘ਤੇ ਵੀ ਸਿੱਧਾ ਨਿਸ਼ਾਨਾ ਸਾਧਿਆ ਹੈ, ਜਿਨ੍ਹਾਂ ‘ਚ ਕਿਹਾ ਜਾ ਰਿਹਾ ਹੈ ਕਿ ਪੀਟੀਆਈ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਇਮਰਾਨ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਉਦੋਂ ਤੱਕ ਖਤਮ ਨਹੀਂ ਹੋ ਸਕਦੀ ਜਦੋਂ ਤੱਕ ਉਸ ਦਾ ਜਨਾਧਾਰ ਹੈ। ਇੰਨਾ ਹੀ ਨਹੀਂ ਇਮਰਾਨ ਨੇ ਸਰਕਾਰ ਅਤੇ ਫੌਜ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਮਨੁੱਖੀ ਅਧਿਕਾਰਾਂ ਦੀ ਗੱਲ ਨਹੀਂ ਕਰ ਰਿਹਾ। ਲੋਕ ਡਰ ਅਤੇ ਨਿਰਾਸ਼ਾ ਨਾਲ ਭਰੇ ਹੋਏ ਹਨ। ਇਮਰਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਆਪਣੇ ਸਮਰਥਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਹੈ।


