Pakistan News: ਇਸਲਾਮਾਬਾਦ ਹਾਈਕੋਰਟ ਤੋਂ ਸਾਬਕਾ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੱਡੀ ਰਾਹਤ, ਜੇਲ੍ਹ ਤੋਂ ਰਿਹਾ ਕਰਨ ਦਾ ਹੁਕਮ

Published: 

18 May 2023 13:59 PM

ਇਮਰਾਨ ਖਾਨ ਦੀ ਸਰਕਾਰ ਵਿੱਚ ਸ਼ਾਹ ਮਹਿਮੂਦ ਕੁਰੈਸ਼ੀ ਵਿਦੇਸ਼ ਮੰਤਰੀ ਸਨ। ਕੁਰੈਸ਼ੀ ਨੂੰ ਪੀਟੀਆਈ ਦੇ ਮਜ਼ਬੂਤ ​​ਨੇਤਾਵਾਂ 'ਚ ਗਿਣਿਆ ਜਾਂਦਾ ਹੈ, ਨਾਲ ਹੀ ਉਹ ਇਮਰਾਨ ਖਾਨ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਉਨ੍ਹਾਂ ਨੂੰ ਹਿੰਸਕ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

Pakistan News: ਇਸਲਾਮਾਬਾਦ ਹਾਈਕੋਰਟ ਤੋਂ ਸਾਬਕਾ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੱਡੀ ਰਾਹਤ, ਜੇਲ੍ਹ ਤੋਂ ਰਿਹਾ ਕਰਨ ਦਾ ਹੁਕਮ
Follow Us On

ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਕੁਰੈਸ਼ੀ ਨੂੰ ਪਿਛਲੇ ਹਫ਼ਤੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇਸਲਾਮਾਬਾਦ ਵਿੱਚ ਹਿੰਸਕ ਪ੍ਰਦਰਸ਼ਨ ਚੱਲ ਰਹੇ ਸਨ।

9 ਮਈ ਨੂੰ, ਅਲਕ ਕਾਦਿਰ ਟਰੱਸਟ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ, ਕੁਰੈਸ਼ੀ ਸਮੇਤ ਕਈ ਪੀਟੀਆਈ ਨੇਤਾਵਾਂ ਨੂੰ ਹਿੰਸਕ ਪ੍ਰਦਰਸ਼ਨਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 3 ਐਮਪੀਓ (ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਨਜ਼ਰਬੰਦ ਕਰਨ ਦੀ ਸ਼ਕਤੀ) ਤਹਿਤ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਅਯੋਗ ਕਰਾਰ ਦਿੱਤਾ।

ਕੁਰੈਸ਼ੀ ਦੀ ਰਿਹਾਈ ਤੋਂ ਬਾਅਦ ਹਾਈਕੋਰਟ ਨੇ ਪੀਟੀਆਈ ਨੇਤਾ ਸ਼ਹਿਰਯਾਰ ਅਫਰੀਦੀ ਦੀ ਪਤਨੀ ਰਾਬੀਆ ਨੂੰ ਵੀ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਰਾਬੀਆ ਨੂੰ ਮੇਨਟੇਨੈਂਸ ਆਫ਼ ਪਬਲਿਕ ਆਰਡਰ (MPO) ਆਰਡੀਨੈਂਸ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਇਸਲਾਮਾਬਾਦ ਦੇ ਆਈਜੀ ਨੇ ਅਦਾਲਤ ਨੂੰ ਦੱਸਿਆ ਕਿ ਰਾਬੀਆ ਅਤੇ ਉਸ ਦਾ ਪਤੀ ਰਾਵਲਪਿੰਡੀ ਵਿੱਚ ਜਨਰਲ ਹੈੱਡਕੁਆਰਟਰ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸਨ।

ਹਾਈਕੋਰਟ ਨੇ ਇਸਲਾਮਾਬਾਦ ਪੁਲਿਸ ਨੂੰ ਪਾਈ ਝਾੜ

ਹਾਲਾਂਕਿ ਆਈਜੀ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅਦਾਲਤ ਨੇ ਇਸਲਾਮਾਬਾਦ ਪੁਲਿਸ ਨੂੰ ਝਾੜ ਪਾਈ। ਅਦਾਲਤ ਨੇ ਪੁਲਿਸ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਉਹ ਆਪਣੀ ਕਾਨੂੰਨੀ ਟੀਮ ਨਾਲ ਸਲਾਹ ਕਰਕੇ ਕਾਰਵਾਈ ਕਰਨ। ਇਸ ਦੇ ਨਾਲ ਹੀ ਅਦਾਲਤ ਨੇ ਇਸਲਾਮਾਬਾਦ ਦੇ ਡਿਪਟੀ ਕਮਿਸ਼ਨਰ ਨੂੰ ਵੀ ਤਲਬ ਕੀਤਾ ਸੀ। ਡਿਪਟੀ ਕਮਿਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਅਫਰੀਦੀ ਅਤੇ ਉਨ੍ਹਾਂ ਦੀ ਪਤਨੀ ਨੂੰ ਸਪੈਸ਼ਲ ਬ੍ਰਾਂਚ ਤੋਂ ਸੂਚਨਾ ਮਿਲਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਅਲ ਕਾਦਿਰ ਟਰੱਸਟ ਮਾਮਲੇ ‘ਚ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਕਰਾਚੀ ਤੋਂ ਇਸਲਾਮਾਬਾਦ ਤੱਕ ਜ਼ਬਰਦਸਤ ਹਿੰਸਕ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਇਸਲਾਮਾਬਾਦ ਵਿਚ ਪਾਕਿਸਤਾਨੀ ਫੌਜ ਦੇ ਕੋਰ ਕਮਾਂਡਰ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਹਾਲਾਂਕਿ, ਸੁਪਰੀਮ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਮੰਨਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ