ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ, 20 ਲੋਕਾਂ ਦੀ ਮੌਤ ਤੇ 50 ਜ਼ਖਮੀ, ਰਾਵਲਪਿੰਡੀ ਜਾ ਰਹੀ ਹਜਾਰਾ ਐਕਸਪ੍ਰੈਸ ਦੇ 10 ਡਿੱਬੇ ਪਟਰੀ ਤੋਂ ਉਤਰੇ
ਪਾਕਿਸਤਾਨ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾਣ ਵਾਲੀ ਹਜ਼ਾਰਾ ਐਕਸਪ੍ਰੈਸ ਦੇ ਕਈ ਡਿੱਬੇ ਲਾਈਨ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ 50 ਲੋਕ ਜ਼ਖਮੀ ਹੋ ਗਏ।

ਪਾਕਿਸਤਾਨ ਨਿਊਜ। ਪਾਕਿਸਤਾਨ ਵਿੱਚ ਅੱਜ ਐਤਵਾਰ ਦੁਪਹਿਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ (Rawalpindi) ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ। ਅਧਿਕਾਰੀਆਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰੇਲ ਹਾਦਸੇ ‘ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਲੋਕ ਜ਼ਖਮੀ ਹੋ ਗਏ।
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ (Pakistan) ਦੇ ਰਾਵਲਪਿੰਡੀ ਸ਼ਹਿਰ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਘੱਟੋ-ਘੱਟ 10 ਬੋਗੀਆਂ ਨਵਾਬਸ਼ਾਹ ਨੇੜੇ ਪਟੜੀ ਤੋਂ ਉਤਰ ਗਈਆਂ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਰੀਬ 15 ਲੋਕਾਂ ਦੀ ਮੌਤ ਤੇ 50 ਜ਼ਖਮੀ ਹੋ ਗਏ।