ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ, 20 ਦੀ ਮੌਤ, ਰਾਵਲਪਿੰਡੀ ਜਾ ਰਹੀ ਹਜਾਰਾ ਐਕਸਪ੍ਰੈਸ ਦੀ 10 ਡਿੱਬੇ ਪਟਰੀ ਤੋਂ ਉਤਰੇ | Major train accident in Pakistan, 20 people died Punjabi news - TV9 Punjabi

ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ, 20 ਲੋਕਾਂ ਦੀ ਮੌਤ ਤੇ 50 ਜ਼ਖਮੀ, ਰਾਵਲਪਿੰਡੀ ਜਾ ਰਹੀ ਹਜਾਰਾ ਐਕਸਪ੍ਰੈਸ ਦੇ 10 ਡਿੱਬੇ ਪਟਰੀ ਤੋਂ ਉਤਰੇ

Updated On: 

06 Aug 2023 15:33 PM

ਪਾਕਿਸਤਾਨ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾਣ ਵਾਲੀ ਹਜ਼ਾਰਾ ਐਕਸਪ੍ਰੈਸ ਦੇ ਕਈ ਡਿੱਬੇ ਲਾਈਨ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ 50 ਲੋਕ ਜ਼ਖਮੀ ਹੋ ਗਏ।

ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ, 20 ਲੋਕਾਂ ਦੀ ਮੌਤ ਤੇ 50 ਜ਼ਖਮੀ, ਰਾਵਲਪਿੰਡੀ ਜਾ ਰਹੀ ਹਜਾਰਾ ਐਕਸਪ੍ਰੈਸ ਦੇ 10 ਡਿੱਬੇ ਪਟਰੀ ਤੋਂ ਉਤਰੇ
Follow Us On

ਪਾਕਿਸਤਾਨ ਨਿਊਜ। ਪਾਕਿਸਤਾਨ ਵਿੱਚ ਅੱਜ ਐਤਵਾਰ ਦੁਪਹਿਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ (Rawalpindi) ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ। ਅਧਿਕਾਰੀਆਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰੇਲ ਹਾਦਸੇ ‘ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਲੋਕ ਜ਼ਖਮੀ ਹੋ ਗਏ।

ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ (Pakistan) ਦੇ ਰਾਵਲਪਿੰਡੀ ਸ਼ਹਿਰ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਘੱਟੋ-ਘੱਟ 10 ਬੋਗੀਆਂ ਨਵਾਬਸ਼ਾਹ ਨੇੜੇ ਪਟੜੀ ਤੋਂ ਉਤਰ ਗਈਆਂ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਰੀਬ 15 ਲੋਕਾਂ ਦੀ ਮੌਤ ਤੇ 50 ਜ਼ਖਮੀ ਹੋ ਗਏ।

ਹਾਦਸੇ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ

ਜ਼ਖ਼ਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ (Medical Hospital) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ, ਕਿਉਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੋਗੀਆਂ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਪਾਕਿਸਤਾਨ ਦੇ ਰੇਲ ਮੰਤਰੀ ਮੌਕੇ ‘ਤੇ ਪਹੁੰਚੇ

ਸਥਾਨਕ ਮੀਡੀਆ ਮੁਤਾਬਕ ਇਹ ਟਰੇਨ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਸੀ। ਬਚਾਅ ਟੀਮ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਉਥੋਂ ਮਿਲੀਆਂ ਕਈ ਫੁਟੇਜਾਂ ‘ਚ ਦੇਖਿਆ ਜਾ ਰਿਹਾ ਹੈ ਕਿ ਇਹ ਟਰੇਨ ਪੁਲ ਦੇ ਕੋਲ ਪਟੜੀ ਤੋਂ ਉਤਰ ਗਈ। ਲੋਕ ਆਪਣੇ-ਆਪ ਬਾਹਰ ਆ ਰਹੇ ਹਨ।

ਪੁਲ ਦੇ ਹੇਠਾਂ ਕੁਝ ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਹਾਦਸੇ ਤੋਂ ਬਾਅਦ ਯਾਤਰੀ ਆਪਣੇ ਤੌਰ ‘ਤੇ ਪਲਟੀਆਂ ਬੋਗੀਆਂ ਤੋਂ ਬਾਹਰ ਨਿਕਲ ਰਹੇ ਹਨ। ਰੇਲ ਅਤੇ ਹਵਾਬਾਜ਼ੀ ਦੇ ਸੰਘੀ ਮੰਤਰੀ ਖਵਾਜਾ ਸਾਦ ਰਫੀਕ ਨੇ ਕਿਹਾ ਕਿ ਅਧਿਕਾਰੀਆਂ ਨੂੰ ਘਟਨਾ ਬਾਰੇ ਸੁਚੇਤ ਕਰ ਦਿੱਤਾ ਗਿਆ ਹੈ, ਨਾਲ ਹੀ ਰੇਲਵੇ ਸਕੱਤਰ ਨਵਾਬਸ਼ਾਹ ਵਿੱਚ ਮੌਜੂਦ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version