AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨੀ ਫੌਜ ਨੇ 6 ਭਾਰਤੀਆਂ ਨੂੰ ਨਸ਼ਾ ਤਸਕਰੀ ਦੇ ਇਲਜ਼ਾਮ ‘ਚ ਕੀਤਾ ਗ੍ਰਿਫ਼ਤਾਰ, ਪਾਕਿਸਤਾਨੀ ਫੌਜ ਦਾ ਦਾਅਵਾ

ਪਾਕਿਸਤਾਨੀ ਫੌਜ ਨੇ 6 ਭਾਰਤੀਆਂ ਨੂੰ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਬੀਤੇ ਕੱਲ੍ਹ ਪਾਕਿਸਤਾਨੀ ਫੌਜ ਨੇ ਇਸ ਸੰਬੰਧੀ ਵੱਡਾ ਦਾਅਵਾ ਕੀਤਾ ਹੈ।

ਪਾਕਿਸਤਾਨੀ ਫੌਜ ਨੇ 6 ਭਾਰਤੀਆਂ ਨੂੰ ਨਸ਼ਾ ਤਸਕਰੀ ਦੇ ਇਲਜ਼ਾਮ 'ਚ ਕੀਤਾ ਗ੍ਰਿਫ਼ਤਾਰ, ਪਾਕਿਸਤਾਨੀ ਫੌਜ ਦਾ ਦਾਅਵਾ
davinder-kumar-jalandhar
| Updated On: 23 Aug 2023 07:46 AM IST
Share
ਪਾਕਿਸਤਾਨੀ ਫੌਜ ਨੇ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ 6 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਦੀ ਫੌਜ ਨੇ ਮੰਗਲਵਾਰ (22 ਅਗਸਤ) ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਫੌਜ (Pakistan Army) ਮੁਤਾਬਕ ਇਹ ਗ੍ਰਿਫਤਾਰੀਆਂ 29 ਜੁਲਾਈ ਤੋਂ 3 ਅਗਸਤ ਦਰਮਿਆਨ ਹੋਈਆਂ ਹਨ। ਫੌਜ ਦੇ ਇੰਟਰ-ਸਰਵਿਸ ਪਬਲਿਕ ਰਿਲੇਸ਼ਨਜ਼ ਨੇ ਮੀਡੀਆ ਦੇ ਸਾਹਮਣੇ ਦਾਅਵਾ ਕੀਤਾ ਕਿ ਭਾਰਤ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਪਾਕਿਸਤਾਨ ਰੇਂਜਰ ਦੇ ਜਵਾਨਾਂ ਨੇ 29 ਜੁਲਾਈ ਤੋਂ 3 ਅਗਸਤ ਤੱਕ ਪਾਕਿਸਤਾਨੀ ਖੇਤਰ ‘ਚ ਦਾਖਲ ਹੋਏ 6 ਭਾਰਤੀ ਨਾਗਰਿਕਾਂ ਨੂੰ ਫੜਿਆ ਹੈ। ਹਾਲਾਂਕਿ ਪਾਕਿਸਤਾਨੀ ਫੌਜ ਦੇ ਇਸ ਦਾਅਵੇ ‘ਤੇ ਭਾਰਤੀ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਟਿੱਪਣੀ ਨਹੀਂ ਆਈ ਹੈ।

ਤਸਕਰੀ ਦੀ ਕੋਸ਼ਿਸ਼ ਕਰਦੇ ਫੜੇ ਗਏ ਭਾਰਤੀ

ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਉਹ ਤਸਕਰ ਅਤੇ ਅਪਰਾਧੀ ਸਨ ਜੋ ਪਾਕਿਸਤਾਨ ਵਿਚ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਭਾਰਤੀ ਤਸਕਰਾਂ ਨਾਲ ਗੈਰ-ਕਾਨੂੰਨੀ ਤੌਰ ‘ਤੇ ਪਾਕਿਸਤਾਨ ‘ਚ ਦਾਖਲ ਹੋਣ ਲਈ ਦੇਸ਼ ਦੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ ਅਤੇ ਨਾਪਾਕ ਗਤੀਵਿਧੀਆਂ ਵਿੱਚ ਸ਼ਾਮਲ, ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਤੋਂ ਸੁਰੱਖਿਆ ਨਾਲ ਸਬੰਧਤ ਹੋਰ ਮੁੱਦਿਆਂ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਵਿੱਚੋਂ ਚਾਰ ਤਸਕਰ ਫਿਰੋਜ਼ਪੁਰ ਦੇ ਭਾਰਤੀ ਹਨ, ਜਿਨ੍ਹਾਂ ਦੇ ਨਾਂ ਗੁਰਮੀਜ਼ ਪੁੱਤਰ ਗੁਲਦੀਪ ਸਿੰਘ, ਸ਼ਿੰਦਰ ਸਿੰਘ ਪੁੱਤਰ ਭੋਰਾ ਸਿੰਘ, ਜੁਗਿੰਦਰ ਸਿੰਘ ਪੁੱਤਰ ਠਾਕੁਰ ਸਿੰਘ ਅਤੇ ਵਿਸ਼ਾਲ ਪੁੱਤਰ ਜੱਗਾ ਹਨ। ਰਤਨ ਪਾਲ ਸਿੰਘ ਜਲੰਧਰ ਅਤੇ ਗੁਰਵਿੰਦਰ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਸੁਰੱਖਿਆ ਬਲ ਸਰਹੱਦ ‘ਤੇ ਚੌਕਸੀ ਰੱਖ ਰਹੇ ਹਨ।

ਭਾਰਤ ਨੇ ਦੋ ਪਾਕਿਸਤਾਨੀ ਤਸਕਰ ਫੜੇ

ਜ਼ਿਕਰਯੋਗ ਹੈ ਕਿ ਸੋਮਵਾਰ (21 ਅਗਸਤ) ਨੂੰ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਿਰੋਜ਼ਪੁਰ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਦੋ ਪਾਕਿਸਤਾਨੀ ਸਮੱਗਲਰਾਂ ਨੂੰ ਫੜਿਆ ਸੀ। ਇਸ ਦੌਰਾਨ ਉਸ ਕੋਲੋਂ ਕਰੀਬ 30 ਕਿਲੋ ਹੈਰੋਇਨ (Heroin) ਬਰਾਮਦ ਹੋਈ। ਅੰਤਰਰਾਸ਼ਟਰੀ ਪੱਧਰ ‘ਤੇ ਜ਼ਬਤ ਕੀਤੇ ਗਏ ਇਸ ਨਸ਼ੀਲੇ ਪਦਾਰਥ ਦੀ ਕੀਮਤ 75 ਕਰੋੜ ਰੁਪਏ ਦੱਸੀ ਜਾਂਦੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...