AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CPEC Project: ਪਾਕਿਸਤਾਨ-ਚੀਨ ਨੇ ਮੁੜ ਦਿਖਾਈਆਂ ਭਾਰਤ ਨੂੰ ਅੱਖਾਂ, CPEC ‘ਤੇ ਸਹਿਯੋਗ ਦੀ ਗੱਲ ਦੁਹਰਾਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਨੇ ਕਿਹਾ ਕਿ CPEC ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਦਿਸ਼ਾ ਵਿੱਚ ਉਹ ਕੰਮ ਕਰ ਰਹੇ ਹਨ। ਦੱਸ ਦੇਈਏ ਕਿ ਇਹ 60 ਅਰਬ ਡਾਲਰ ਦੀ ਪ੍ਰਰਿਯੋਜਨਾ ਹੈ। ਇਹ ਪਰਿਯੋਜਨਾ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ (POK) ਤੋਂ ਹੋ ਕੇ ਗੁਜਰਦੀ ਹੈ, ਜਿਸ ਕਾਰਨ ਪਾਕਿਸਤਾਨ ਇਸਦਾ ਸਮਰਥਨ ਕਰ ਰਿਹਾ ਹੈ।

CPEC Project: ਪਾਕਿਸਤਾਨ-ਚੀਨ ਨੇ ਮੁੜ ਦਿਖਾਈਆਂ ਭਾਰਤ ਨੂੰ ਅੱਖਾਂ, CPEC 'ਤੇ ਸਹਿਯੋਗ ਦੀ ਗੱਲ ਦੁਹਰਾਈ
tv9-punjabi
| Updated On: 06 May 2023 22:45 PM IST
Share
ਲਾਹੌਰ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅਤੇ ਉਨ੍ਹਾਂ ਦੇ ਹਮਰੁਤਬਾ ਚੀਨ (China) ਦੇ ਵਿਦੇਸ਼ ਮੰਤਰੀ ਕਿਨ ਗੈਂਗ ਨੇ ਅੱਜ ਯਾਨੀ ਸ਼ਨੀਵਾਰ ਨੂੰ CPEC (ਚੀਨ-ਪਾਕਿਸਤਾਨ ਆਰਥਿਕ ਗਲਿਆਰੇ) ‘ਤੇ ਸਹਿਯੋਗ ਨੂੰ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦੱਸ ਦੇਈਏ ਕਿ ਇਹ ਗੱਲ ‘ਪਾਕਿਸਤਾਨ-ਚੀਨ ਰਣਨੀਤਕ ਵਾਰਤਾ’ ਦੇ ਚੌਥੇ ਐਡੀਸ਼ਨ ‘ਚ ਸਾਹਮਣੇ ਆਈ ਹੈ। ਗੱਲਬਾਤ ਤੋਂ ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਭਾਰਤ ਨੇ ਅਰਬ ਡਾਲਰ ਦੇ ਇਸ ਪ੍ਰਾਜੈਕਟ ‘ਤੇ ਇਤਰਾਜ਼ ਪ੍ਰਗਟਾਇਆ ਸੀ। ਪਾਕਿਸਤਾਨ ਦੇ ਮੀਡੀਆ ਮੁਤਾਬਕ ਚੀਨ-ਪਾਕਿਸਤਾਨ ਨੇ ਇੱਕ ਵਾਰ ਫਿਰ CPEC ਪ੍ਰੋਜੈਕਟ ਨੂੰ ਲੈ ਕੇ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।

ਜੈਸ਼ੰਕਰ ਨੇ CPEC ਪ੍ਰੋਜੈਕਟ ਦੀ ਕੀਤੀ ਸੀ ਨਿੰਦਾ

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਗੋਆ ਵਿੱਚ SCO ਦੀ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ CPEC ਪ੍ਰੋਜੈਕਟ ਦੀ ਨਿੰਦਾ ਕੀਤੀ ਸੀ। ਆਪਣੇ ਚੀਨੀ ਹਮਰੁਤਬਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਲਾਵਲ ਨੇ ਕਿਹਾ ਕਿ ਸੀਪੀਈਸੀ ਆਪਣਾ ਦਹਾਕਾ ਪੂਰਾ ਕਰ ਰਿਹਾ ਹੈ। ਇਸ ਪ੍ਰੋਜੈਕਟ ਦੇ ਜ਼ਰੀਏ ਪਾਕਿਸਤਾਨ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ​​ਕੀਤਾ ਜਾਵੇਗਾ। ਅਤੇ ਲੋਕਾਂ ਦਾ ਜੀਵਨ ਪੱਧਰ ਸੁਧਰੇਗਾ।

ਭਾਰਤ ਪਹਿਲਾਂ ਹੀ ਸੀਪੀਈਸੀ ਦਾ ਵਿਰੋਧ ਕਰ ਰਿਹਾ

ਇਹ 60 ਬਿਲੀਅਨ ਡਾਲਰ ਦਾ ਪ੍ਰੋਜੈਕਟ ਹੈ। ਇਹ ਪ੍ਰੋਜੈਕਟ ਪਾਕਿਸਤਾਨ (Pakistan) ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚੋਂ ਲੰਘਦਾ ਹੈ। ਭਾਰਤ ਦੇ ਸੀਪੀਈਸੀ ਦੇ ਵਿਰੋਧ ਦਾ ਮੁੱਖ ਕਾਰਨ ਇਹ ਹੈ ਕਿ ਇਹ ਪੀਓਕੇ ਵਿੱਚੋਂ ਲੰਘਦਾ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਨੇ ਦੱਸਿਆ ਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਇਸ ਪ੍ਰੋਜੈਕਟ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਵਿਕਾਸ ਲਈ ਅਸੀਂ ਸੀਪੀਈਸੀ ਦੀ ਸਥਾਈ ਵਚਨਬੱਧਤਾ ਨੂੰ ਦੁਹਰਾਇਆ ਹੈ।

ਬਿਲਾਵਲ ਨੇ ਚੀਨ ਦਾ ਧੰਨਵਾਦ ਕੀਤਾ

ਬਿਲਾਵਲ ਭੁੱਟੋ (Bilawal Bhutto) ਨੇ ਚੀਨ ਦਾ ਵੀ ਧੰਨਵਾਦ ਕੀਤਾ। ਅਤੇ ਕਿਹਾ ਕਿ ਇਸ ਸਮੇਂ ਅਸੀਂ ਵਿਸ਼ਵ ਅਰਥ ਵਿਵਸਥਾ ਦੀਆਂ ਚੁਣੌਤੀਆਂ ਤੋਂ ਪ੍ਰੇਸ਼ਾਨ ਹਾਂ। ਅਜਿਹੇ ‘ਚ ਚੀਨ ਲਗਾਤਾਰ ਸਾਡੀ ਮਦਦ ਕਰ ਰਿਹਾ ਹੈ। ਕਸ਼ਮੀਰ ਵਿਵਾਦ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ ਚੀਨ ਤੋਂ ਮਿਲ ਰਹੇ ਸਮਰਥਨ ਦੀ ਸ਼ਲਾਘਾ ਕਰਦੇ ਹਾਂ। ਇਸ ਦੇ ਨਾਲ ਹੀ ਚੀਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਸੀਪੀਈਸੀ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

‘ਪਾਕਿਸਤਾਨ ਦੀ ਅਰਥਵਿਵਸਥਾ ਸੁਧਰੇਗੀ’

ਇਸ ਤਰੱਕੀ ਕਾਰਨ ਪਾਕਿਸਤਾਨ ਦੀ ਅਰਥਵਿਵਸਥਾ ‘ਚ ਸੁਧਾਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਬਿਲਾਵਲ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਦਹਾਕਿਆਂ ਤੋਂ ਇਕ-ਦੂਜੇ ਨਾਲ ਖੜ੍ਹੇ ਹਨ। ਭਵਿੱਖ ਵਿੱਚ ਵੀ ਅਸੀਂ ਇੱਕ ਦੂਜੇ ਦੇ ਨਾਲ ਖੜੇ ਰਹਾਂਗੇ। ਉਨ੍ਹਾਂ ਕਿਹਾ ਕਿ ਚੀਨ ਹਮੇਸ਼ਾ ਸਾਡਾ ਵਿਸ਼ਵਾਸਪਾਤਰ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...