ਕੀ ਮੋਦੀ ਅਤੇ ਕਸ਼ਮੀਰ ‘ਤੇ ਹੀ ਲੜੀਆਂ ਜਾਣਗੀਆਂ ਪਾਕਿਸਤਾਨ ਦੀਆਂ ਚੋਣਾਂ ? ਭਾਰਤ ‘ਤੇ ਸ਼ਰੀਫ ਤੋਂ ਵੱਖ ਕਿਉਂ ਚੱਲ ਰਹੇ ਹਨ ਬਿਲਾਵਲ?

Published: 

10 Aug 2023 19:11 PM

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਭਾਰਤ ਨੇ ਨਾ ਸਿਰਫ ਅੰਤਰਰਾਸ਼ਟਰੀ ਕਾਨੂੰਨ ਸਗੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤੇ ਅਤੇ ਦੁਵੱਲੇ ਸਮਝੌਤਿਆਂ ਦੀ ਵੀ ਉਲੰਘਣਾ ਕੀਤੀ ਹੈ, ਇਸ ਲਈ ਭਾਰਤ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ।

ਕੀ ਮੋਦੀ ਅਤੇ ਕਸ਼ਮੀਰ ਤੇ ਹੀ ਲੜੀਆਂ ਜਾਣਗੀਆਂ ਪਾਕਿਸਤਾਨ ਦੀਆਂ ਚੋਣਾਂ ? ਭਾਰਤ ਤੇ ਸ਼ਰੀਫ ਤੋਂ ਵੱਖ ਕਿਉਂ ਚੱਲ ਰਹੇ ਹਨ ਬਿਲਾਵਲ?
Follow Us On

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜ਼ਹਿਰ ਉਗਲਿਆ ਹੈ। ਉਨ੍ਹਾਂ ਨੇ ਪੀਐਮ ਮੋਦੀ ਖਿਲਾਫ ਇਤਰਾਜ਼ਯੋਗ ਬਿਆਨ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਨਾਲ ਕਿਸੇ ਵੀ ਕੀਮਤ ‘ਤੇ ਗੱਲਬਾਤ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਇਸ ਤੋਂ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ ਕਿ ਉਹ ਆਪਣੇ ਗੁਆਂਢੀ ਦੇਸ਼ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਨ।

ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਭਾਰਤ ਨੂੰ ਲੈ ਕੇ ਬਿਲਾਵਲ ਅਤੇ ਸ਼ਰੀਫ ਦੇ ਬਿਆਨ ਵੱਖ-ਵੱਖ ਕਿਉਂ ਹਨ? ਸਵਾਲ ਇਹ ਵੀ ਹੈ ਕਿ ਕੀ ਪਾਕਿਸਤਾਨ ‘ਚ ਚੋਣਾਂ ਸਿਰਫ ਮੋਦੀ ਅਤੇ ਕਸ਼ਮੀਰ ‘ਤੇ ਹੀ ਲੜੀਆਂ ਜਾਣਗੀਆਂ ਕਿਉਂਕਿ ਇਸ ਸਾਲ ਦੇ ਅੰਤ ‘ਚ ਪਾਕਿਸਤਾਨ ‘ਚ ਆਮ ਚੋਣਾਂ ਹੋਣੀਆਂ ਹਨ।

ਭਾਰਤ ਨਾਲ ਨਹੀਂ ਹੋ ਸਕਦੀ ਗੱਲਬਾਤ – ਬਿਲਾਵਲ

ਪ੍ਰੈੱਸ ਕਾਨਫਰੰਸ ਦੌਰਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਭਾਰਤ ਨਾਲ ਗੱਲਬਾਤ ਨੂੰ ਲੈ ਕੇ ਪਾਕਿਸਤਾਨ ਦਾ ਸਟੈਂਡ ਸਪੱਸ਼ਟ ਹੈ। ਏਪੀਪੀ ਦੀ ਰਿਪੋਰਟ ਮੁਤਾਬਕ ਬਿਲਾਵਲ ਨੇ ਕਿਹਾ ਕਿ ਕਸ਼ਮੀਰ ਦਾ 2019 ਦਾ ਮੁੱਦਾ ਹੱਲ ਹੋਣ ਤੱਕ ਭਾਰਤ ਨਾਲ ਕੋਈ ਗੱਲਬਾਤ ਨਹੀਂ ਹੋ ਸਕਦੀ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਨੇ ਨਾ ਸਿਰਫ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ ਸਗੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਅਤੇ ਦੁਵੱਲੇ ਸਮਝੌਤੇ ਦੀ ਵੀ ਉਲੰਘਣਾ ਕੀਤੀ ਹੈ। ਇਸ ਲਈ ਭਾਰਤ ਨਾਲ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ। ਬਿਲਾਵਲ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਤੋਂ ਕੋਈ ਉਮੀਦ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨਾ ਤਾਂ ਅਟਲ ਬਿਹਾਰੀ ਵਾਜਪਾਈ ਹੋ ਸਕਦੇ ਹਨ ਅਤੇ ਨਾ ਹੀ ਮਨਮੋਹਨ ਸਿੰਘ। ਉਹ ਦੋਵਾਂ ਤੋਂ ਬਿਲਕੁਲ ਵੱਖਰੇ ਹਨ।

ਇਸ ਸਾਲ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਚੋਣਾਂ

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਸਾਲ ਦੇ ਅੰਤ ਵਿੱਚ ਆਮ ਚੋਣਾਂ ਹੋਣੀਆਂ ਹਨ। ਦੋਹਾਂ ਨੇਤਾਵਾਂ ਦੇ ਬਿਆਨ ਤੋਂ ਇਹ ਸਮਝਿਆ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਆਉਣ ਵਾਲੀਆਂ ਆਮ ਚੋਣਾਂ ਮੋਦੀ ਅਤੇ ਕਸ਼ਮੀਰ ‘ਤੇ ਹੀ ਲੜੀਆਂ ਜਾਣਗੀਆਂ। ਦੋ ਦਿਨ ਬਾਅਦ 12 ਅਗਸਤ ਨੂੰ ਪਾਕਿਸਤਾਨ ਦੇ ਉੱਚ ਸਦਨ ਦਾ ਪੰਜ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। 9 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਵਿਦਾਈ ਹੋ ਗਈ। ਇਸ ਤੋਂ ਬਾਅਦ ਉੱਥੋਂ ਦੀ ਨੈਸ਼ਨਲ ਅਸੈਂਬਲੀ ਭੰਗ ਕਰ ਦਿੱਤੀ ਗਈ। ਅਗਲੇ ਕੁਝ ਦਿਨਾਂ ਵਿੱਚ ਕਿਸੇ ਕੇਅਰ ਟੇਕਰ ਨੂੰ ਪ੍ਰਧਾਨ ਮੰਤਰੀ ਬਣਾਇਆ ਜਾਵੇਗਾ। ਇਸ ਸਬੰਧੀ ਚਰਚਾ ਚੱਲ ਰਹੀ ਹੈ।

ਭਾਰਤ ਨਾਲ ਗੱਲ ਕਰਨ ਲਈ ਤਿਆਰ – ਸ਼ਾਹਬਾਜ਼

ਕੁਝ ਦਿਨ ਪਹਿਲਾਂ ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ ਕਿ ਉਹ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਸਲਾਮਾਬਾਦ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੀਐਮ ਸ਼ਾਹਬਾਜ਼ ਨੇ ਕਿਹਾ ਕਿ ਉਹ ਆਪਣੇ ਦੇਸ਼ ਦੀ ਖ਼ਾਤਰ ਆਪਣੇ ਗੁਆਂਢੀ ਮੁਲਕ ਨਾਲ ਗੱਲ ਕਰਨ ਲਈ ਤਿਆਰ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੰਗ ਕੋਈ ਵਿਕਲਪ ਨਹੀਂ ਹੈ। ਪਿਛਲੇ 75 ਸਾਲਾਂ ਵਿੱਚ ਅਸੀਂ ਭਾਰਤ ਨਾਲ ਤਿੰਨ ਜੰਗਾਂ ਲੜੀਆਂ, ਪਰ ਨਤੀਜਾ ਕੀ ਨਿਕਲਿਆ।

ਇਨ੍ਹਾਂ ਜੰਗਾਂ ਕਾਰਨ ਦੇਸ਼ ਦਾ ਬਹੁਤ ਨੁਕਸਾਨ ਹੋਇਆ ਹੈ। ਜੰਗ ਨਾਲ ਕਿਸੇ ਨੂੰ ਫਾਇਦਾ ਨਹੀਂ ਹੁੰਦਾ। ਪਰ ਬਿਲਾਵਲ ਦਾ ਬਿਆਨ ਪੀਐਮ ਸ਼ਾਹਬਾਜ਼ ਦੇ ਬਿਆਨ ਤੋਂ ਬਿਲਕੁਲ ਵੱਖਰਾ ਹੈ, ਇਸ ਲਈ ਸਵਾਲ ਉਠਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਵਿਚ ਇਹ ਚੋਣ ਭਾਰਤ, ਮੋਦੀ ਅਤੇ ਕਸ਼ਮੀਰ ‘ਤੇ ਲੜੀ ਜਾ ਸਕਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version