ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Pakistan ਵਿੱਚ 235 ਰੁਪਏ ‘ਚ 12 ਅੰਡੇ, 150 ‘ਚ 1 ਕਿਲੋ ਆਟਾ, ਮਹਿੰਗਾਈ ਦਾ ਬੁਰਾ ਹਾਲ

Pakistan's Inflation: ਪਾਕਿਸਤਾਨ 'ਚ ਹਾਲ ਹੀ 'ਚ ਸਾਹਮਣੇ ਆਏ ਅੰਕੜਿਆਂ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ, ਇੱਥੇ ਮਹਿੰਗਾਈ ਦਰ 47 ਫੀਸਦੀ ਦਰਜ ਕੀਤੀ ਗਈ ਹੈ।

Pakistan ਵਿੱਚ 235 ਰੁਪਏ 'ਚ 12 ਅੰਡੇ, 150 'ਚ 1 ਕਿਲੋ ਆਟਾ,  ਮਹਿੰਗਾਈ ਦਾ ਬੁਰਾ ਹਾਲ
Follow Us
tv9-punjabi
| Published: 26 Mar 2023 21:04 PM IST
ਇਸਲਾਮਾਬਾਦ ਨਿਊਜ਼: ਪਾਕਿਸਤਾਨ ‘ਚ ਆਰਥਿਕ ਸੰਕਟ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਪਿਆ ਹੈ। ਪਾਕਿਸਤਾਨ ਵਿੱਚ ਹਰ ਰੋਜ਼ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੇ ਲੋਕ ਰੁਜ਼ਗਾਰ ਦੇ ਘੱਟ (Less Employment) ਮੌਕੇ ਅਤੇ ਮਹਿੰਗਾਈ ਦੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ ‘ਚ ਪਾਕਿਸਤਾਨ ਦੇ ਅੰਕੜਾ ਬਿਊਰੋ (ਪੀ. ਬੀ. ਐੱਸ.) ਨੇ ਅੰਕੜੇ ਜਾਰੀ ਕੀਤੇ ਹਨ, ਜਿਸ ‘ਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੀਬੀਐਸ ਨੇ Sensetive Price Indicator (ਐਸਪੀਆਈ) ਰਿਪੋਰਟ ਜਾਰੀ ਕੀਤੀ ਹੈ, ਜਿਸ ਮੁਤਾਬਕ 22 ਮਾਰਚ ਨੂੰ ਖ਼ਤਮ ਹੋਏ ਪਿਛਲੇ ਹਫ਼ਤੇ ਵਿੱਚ ਸਾਲ ਦਰ ਸਾਲ ਮਹਿੰਗਾਈ ਦਰ 47 ਫੀਸਦੀ ਦਰਜ ਕੀਤੀ ਗਈ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਦੱਸ ਦਈਏ ਕਿ ਪਾਕਿਸਤਾਨ ‘ਚ ਪਿਆਜ਼ ਦੀ ਕੀਮਤ 228.28 ਫੀਸਦੀ, ਕਣਕ ਦੇ ਆਟੇ ‘ਚ 120.66 ਫੀਸਦੀ (ਲਗਭਗ 150 ਰੁਪਏ ਪ੍ਰਤੀ ਕਿਲੋ), ਸਿਗਰਟ ਦੀ ਕੀਮਤ 165.88 ਫੀਸਦੀ, ਗੈਸ 108.38 ਫੀਸਦੀ ਅਤੇ ਲਿਪਟਨ ਚਾਹ ਦੀ ਕੀਮਤ 94.60 ਫੀਸਦੀ ਵਧੀ ਹੈ। ਰਿਪੋਰਟਾਂ ਮੁਤਾਬਕ ਜਦੋਂ 51 ਵਸਤੂਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਡੀਜ਼ਲ ਅਤੇ ਪੈਟਰੋਲ (Petrol and Diesel) ਦੀਆਂ ਕੀਮਤਾਂ ਵਿੱਚ 102.84 ਅਤੇ 81.17 ਫੀਸਦੀ ਦਾ ਵਾਧਾ ਹੋਇਆ ਹੈ। ਜਦ ਕਿ ਕੇਲੇ ਅਤੇ ਆਂਡਿਆਂ ਦੀਆਂ ਕੀਮਤਾਂ ਵਿੱਚ 89.84 ਫੀਸਦੀ ਅਤੇ 79.56 ਫੀਸਦੀ (ਲਗਭਗ 235 ਰੁਪਏ ਪ੍ਰਤੀ ਦਰਜਨ) ਦਾ ਵਾਧਾ ਹੋਇਆ ਹੈ।

ਆਰਥਿਕ ਸਥਿਤੀ ਨੂੰ ਸੰਭਾਲਣ ਲਈ ਕਰਜ਼ੇ ਦੀ ਲੋੜ

ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੌਮਾਂਤਰੀ ਮੁਦਰਾ ਫੰਡ ਸੰਗਠਨ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਉਨ੍ਹਾਂ ਦਾ ਸਮਝੌਤਾ ਲੰਬੇ ਸਮੇਂ ਤੋਂ ਪੈਂਡਿੰਗ ਹੈ, ਜਦੋਂ ਆਈਐੱਮਐੱਫ ਵੱਲੋਂ ਦਿੱਤੇ ਜਾਣ ਵਾਲੇ ਈਂਧਨ ਦੀ ਲਾਗਤ ਦਾ ਮੁੱਦਾ ਸੁਲਝ ਜਾਵੇਗਾ ਤਾਂ ਸਮਝੌਤੇ ‘ਤੇ ਦਸਤਖਤ ਕੀਤੇ ਜਾਣਗੇ। ਦੱਸ ਦੇਈਏ ਕਿ ਪਾਕਿਸਤਾਨ ਅਤੇ IMF ਆਪਸ ਵਿੱਚ 1.1 ਬਿਲੀਅਨ ਡਾਲਰ ਦੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ। ਪਾਕਿਸਤਾਨ ਨੂੰ ਆਪਣੀ ਆਰਥਿਕ ਸਥਿਤੀ ਨੂੰ ਸੰਭਾਲਣ ਲਈ ਇਸ ਕਰਜ਼ੇ ਦੀ ਬਹੁਤ ਲੋੜ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਲਾਨ ਕੀਤਾ ਸੀ ਕਿ ਉਹ ਅਮੀਰ ਗਾਹਕਾਂ ਤੋਂ ਤੇਲ ਦੀਆਂ ਵਧੀਆਂ ਕੀਮਤਾਂ ਵਸੂਲਣਗੇ। ਇੱਥੋਂ ਜੋ ਰਕਮ ਇਕੱਠੀ ਹੋਵੇਗੀ, ਉਹ ਉਸ ਦੀ ਵਰਤੋਂ ਗਰੀਬਾਂ ਨੂੰ ਭਾਅ ‘ਤੇ ਸਬਸਿਡੀ ਦੇਣ ਲਈ ਕਰੇਗਾ।

ਗਰੀਬਾਂ ਨੂੰ ਰਾਸ਼ਨ ਵੰਡਣ ਦਾ ਐਲਾਨ

ਪਾਕਿਸਤਾਨ ਦੇ ਪੈਟਰੋਲੀਅਮ ਮੰਤਰੀ ਮੁਸਾਦਿਕ ਮਲਿਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਈਂਧਨ ਦੀ ਕੀਮਤ ਦੀ ਯੋਜਨਾ ‘ਤੇ ਕੰਮ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਪਾਕਿਸਤਾਨੀ ਸਰਕਾਰ IMF ਸਮਝੌਤੇ ਨੂੰ ਜਲਦ ਤੋਂ ਜਲਦ ਲਾਗੂ ਕਰਨਾ ਚਾਹੁੰਦੀ ਹੈ। ਦੇਸ਼ ਦਾ ਆਮ ਆਦਮੀ ਮੁੱਢਲੀਆਂ ਲੋੜਾਂ ਦੀਆਂ ਚੀਜ਼ਾਂ ਲਈ ਪ੍ਰੇਸ਼ਾਨ ਹੋ ਰਿਹਾ ਹੈ। ਪਾਕਿਸਤਾਨ ਦੀਆਂ ਸੂਬਾ ਸਰਕਾਰਾਂ ਨੇ ਗਰੀਬੀ ਦੇ ਸਮੇਂ ਗਰੀਬਾਂ ਨੂੰ ਆਟੇ ਦੀਆਂ ਬੋਰੀਆਂ ਵੰਡਣ ਦੇ ਐਲਾਨ ਕੀਤੇ ਹਨ। ਹਾਲਾਂਕਿ ਸਰਕਾਰੀ ਦੁਕਾਨਾਂ ਤੋਂ ਜਿੱਥੇ ਆਟੇ ਦੀਆਂ ਬੋਰੀਆਂ ਵੰਡੀਆਂ ਜਾ ਰਹੀਆਂ ਹਨ, ਉੱਥੇ ਭਾਜੜਾਂ ਪੈਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...