Pakistan: ਪਾਕਿਸਤਾਨ ਖੈਬਰ ਪਖਤੂਨਖਵਾ ‘ਚ ਵੱਡਾ ਬਲਾਸਟ, JUIF ਸਮਾਗਮ ਦੌਰਾਨ ਧਮਾਕਾ, 50 ਦੀ ਮੌਤ

Updated On: 

30 Jul 2023 20:49 PM

ਪਾਕਿਸਤਾਨ ਦੇ ਬਾਜੌਰ ਵਿੱਚ ਜੇਯੂਆਈ-ਐਫ ਦੇ ਵਰਕਰਾਂ ਦੀ ਕਾਨਫਰੰਸ 'ਚ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ਵਿੱਚ 50 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ 50 ਤੋਂ ਵਧ ਲੋਕ ਜਖ਼ਮੀ ਹੋਏ ਹਨ।

Pakistan: ਪਾਕਿਸਤਾਨ ਖੈਬਰ ਪਖਤੂਨਖਵਾ ਚ ਵੱਡਾ ਬਲਾਸਟ, JUIF ਸਮਾਗਮ ਦੌਰਾਨ ਧਮਾਕਾ, 50 ਦੀ ਮੌਤ

@iamatif_orakzai

Follow Us On

ਪਾਕਿਸਤਾਨ ਨਿਊਜ਼। ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਵੱਡਾ ਬਲਾਸਟ ਹੋਇਆ ਹੈ। ਇਸ ਬਲਾਸਟ (Blast) ਵਿੱਚ ਬਾਜੌਰ ਵਿੱਚ ਜੇਯੂਆਈ-ਐਫ ਦੇ ਵਰਕਰਾਂ ਦੀ ਕਾਨਫਰੰਸ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ। ਇਸ ਧਮਾਕੇ ‘ਚ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 50 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜੇਯੂਆਈ-ਐਫ ਪਾਰਟੀ ਦੇ ਇੱਕ ਆਗੂ ਨੇ ਸਮਾਗਮ ਵਿੱਚ ਸੰਬੋਧਨ ਕਰਨਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਚਾਰੇ ਪਾਸੇ ਭੱਗਦੜ ਮੱਚ ਗਈ।

ਰਾਹਤ ਅਤੇ ਬਚਾਅ ਕਾਰਜ

ਪਾਕਿਸਤਾਨ ਦੀ ਸਿਆਸੀ ਪਾਰਟੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUIF) ਦੇ ਸਮਾਗਮ ਦੌਰਾਨ ਵੱਡਾ ਧਮਾਕਾ ਹੋਇਆ ਹੈ। ਇਸ ਰੈਲੀ ਵਿੱਚ ਸਿਆਸੀ ਆਗੂਆਂ ਵੱਲੋਂ ਸੰਬੋਧਨ ਕੀਤਾ ਜਾਣ ਸੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਚਾਰੇ ਪਾਸੇ ਚੁੱਪ ਛਾ ਗਈ। ਲੋਕਾਂ ਵੱਲੋਂ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਜਾ ਰਿਹਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਧਮਾਕੇ ਦਾ ਵੀਡੀਓ ਵਾਇਰਲ

ਪਾਕਿਸਤਾਨ (Pakistan) ਵਿੱਚ ਲਗਾਤਰ ਹੋਏ ਰਹੀਆਂ ਅੱਤਵਾਦੀ ਘਟਨਾਵਾਂ ਘੱਟ ਨਹੀਂ ਹੋ ਰਹੀਆਂ। ਇਸ ਬਲਾਸਟ ਦਾ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। JUIF ਅਧਿਕਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਲਈ ਐਮਰਜੈਂਸੀ ਮੈਡੀਕਲ ਸੇਵਾਵਾਂ ਯਕੀਨੀ ਬਣਾਈ ਜਾਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ