Supreme Court on Imran Khan: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਹੁਣ ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ ਹੈ, ਜਿੱਥੋਂ ਉਨ੍ਹਾਂ ਨੂੰ ਨੀਮ ਫ਼ੌਜੀ ਬਲਾਂ ਨੇ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਦੀ ਸੁਣਵਾਈ ਕੱਲ੍ਹ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਇਮਰਾਨ ਖਾਨ ਨੂੰ ਇਨਸਾਫ਼ ਨਹੀਂ ਦਿੱਤਾ ਗਿਆ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਹਿੰਸਕ ਪ੍ਰਦਰਸ਼ਨ ਹੋਏ। ਰਿਹਾਈ ਦੇ ਆਦੇਸ਼ ਤੋਂ ਬਾਅਦ ਇਮਰਾਨ ਖਾਨ ਨੇ ਕਿਹਾ ਕਿ ਮੇਰੇ ਨਾਲ ਅਪਰਾਧੀਆਂ ਤੋਂ ਵੀ ਮਾੜਾ ਸਲੂਕ ਕੀਤਾ ਗਿਆ। ਮੈਨੂੰ ਡੰਡਿਆਂ ਨਾਲ ਕੁੱਟਿਆ ਗਿਆ। ਮੈਨੂੰ ਅਰਧ ਸੈਨਿਕ ਬਲਾਂ ਨੇ ਅਦਾਲਤ ਦੇ ਬਾਹਰੋਂ ਅਗਵਾ ਕਰ ਲਿਆ ਸੀ। ਇਮਰਾਨ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਤਸਵੀਰਾਂ: ਕਿਤੇ ਅੱਗਜ਼ਨੀ, ਕਿਤੇ ਭੰਨਤੋੜ, ਚਾਰੇ ਪਾਸੇ ਹਫੜਾ-ਦਫੜੀ, ਸਥਿਤੀ ਵਿਗੜ ਗਈ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਫ਼ੌਜ ਨੂੰ ਸਖ਼ਤ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਨੇ ਇਮਰਾਨ ਖਾਨ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕਰਕੇ ਅਦਾਲਤ ਦਾ ਅਪਮਾਨ ਕੀਤਾ ਹੈ। ਸੁਪਰੀਮ ਕੋਰਟ ਨੇ NAB ਨੂੰ ਇਮਰਾਨ ਖਾਨ ਨੂੰ ਇੱਕ ਘੰਟੇ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।
ਸ਼ਾਂਤਮਈ ਤਰੀਕੇ ਨਾਲ ਇਕੱਠੇ ਹੋਣ ਲੋਕ – ਪੀਟੀਆਈ ਦੀ ਅਪੀਲ
ਦੂਜੇ ਪਾਸੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇ ਆਪਣੇ ਸਮਰਥਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਲਈ ਲਾਹੌਰ ਆਉਣ ਦੀ ਅਪੀਲ ਕੀਤੀ ਹੈ। ਲਾਹੌਰ ਦੇ 4 ਇਲਾਕਿਆਂ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋ ਰਹੇ ਹਨ। ਇਮਰਾਨ ਦੀ ਭੈਣ ਨੇ ਅਪੀਲ ਕੀਤੀ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਨਾ ਕਰਨ। ਪਾਰਟੀ ਨੇ ਸਮਰਥਕਾਂ ਨੂੰ ਲਾਹੌਰ ਦੇ ਫਿਰੋਜ਼ਪੁਰ ਰੋਡ, ਬਰਕਤ ਮਾਰਕੀਟ, ਲਿਬਰਟੀ ਮਾਰਕੀਟ ਅਤੇ ਲਾਲ ਜਾਨ ਚੌਕ ‘ਤੇ ਇਕੱਠੇ ਹੋਣ ਲਈ ਕਿਹਾ ਸੀ।
ਪ੍ਰਦਰਸ਼ਨ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਮਰਾਨ ਖਾਨ ਦੀਆਂ ਦੋ ਭੈਣਾਂ ਵੀ ਸੜਕਾਂ ‘ਤੇ ਉਤਰੀਆਂ ਅਤੇ ਲੋਕਾਂ ਨੂੰ ਅਪੀਲ ਕਰਦੀਆਂ ਨਜ਼ਰ ਆਈਆਂ। ਇਮਰਾਨ ਖਾਨ ਦੀ ਭੈਣ ਨੇ ਕਿਹਾ ਕਿ ਤੁਸੀਂ ਜੋ ਵੀ ਤਬਾਹ ਕਰ ਰਹੇ ਹੋ, ਉਹ ਪਾਕਿਸਤਾਨ ਦੈ ਕਰ ਰਹੇ ਹੋ, ਇਸ ਲਈ ਬਰਬਾਦੀ ਤੋਂ ਬਚੋ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ