Pakistan News: ਹੁਣ ਇਮਰਾਨ ਖਾਨ ਦੀ ਵਾਰੀ! ਪੀਟੀਆਈ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪਰਵੇਜ਼ ਇਲਾਹੀ ਲਾਹੌਰ ‘ਚ ਗ੍ਰਿਫ਼ਤਾਰ
ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਪਰਵੇਜ਼ ਇਲਾਹੀ ਨੂੰ ਲਾਹੌਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੀਟੀਆਈ ਦੇ ਨੌਂ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ 'ਤੇ ਫੌਜੀ ਕਾਨੂੰਨ ਤਹਿਤ ਮੁਕੱਦਮਾ ਚਲਾਇਆ ਜਾਵੇਗਾ।

Pakistan News: ਪਾਕਿਸਤਾਨ ਵਿੱਚ ਚੱਲ ਰਹੇ ਹੰਗਾਮੇ ਦੇ ਵਿਚਕਾਰ ਇਸ ਸਮੇਂ ਇੱਕ ਵੱਡੀ ਖਬਰ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਝਟਕਾ ਲੱਗਾ ਹੈ। ਪੀਟੀਆਈ ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਪਰਵੇਜ਼ ਇਲਾਹੀ (Parvez Elahi) ਨੂੰ ਲਾਹੌਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਵਿੱਚ 9 ਮਈ ਨੂੰ ਭੜਕੀ ਹਿੰਸਾ ਤੋਂ ਬਾਅਦ ਪੀਟੀਆਈ ਦੇ ਕਈ ਨੇਤਾਵਾਂ ਅਤੇ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਦੇ ਨੌਂ ਮੈਂਬਰਾਂ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਨ੍ਹਾਂ ਲੋਕਾਂ ‘ਤੇ ਆਰਮੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਦਰਅਸਲ, ਪਾਕਿਸਤਾਨ ਵਿਚ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਜੋ ਕਿਸੇ ਨਾ ਕਿਸੇ ਤਰੀਕੇ ਨਾਲ ਇਮਰਾਨ ਖਾਨ ਜਾਂ 9 ਮਈ ਦੀ ਹਿੰਸਾ ਨਾਲ ਜੁੜੇ ਹੋਏ ਸਨ। ਇਸ ਤਹਿਤ ਪੀਟੀਆਈ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਾਕਿਸਤਾਨ ‘ਚ 50 ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਤੇ ਆਰਮੀ ਐਕਟ ਤਹਿਤ ਮੁਕੱਦਮਾ ਚਲਾਇਆ ਜਾਵੇਗਾ।
#JUSTIN :President PTI and former chief minister of Punjab Chaudhry Parvez Elahi arrested from Lahore
— Ghulam Abbas Shah (@ghulamabbasshah) June 1, 2023ਇਹ ਵੀ ਪੜ੍ਹੋ