Pakistan News:ਆਉਣ ਵਾਲੇ ਦਿਨਾਂ ‘ਚ ਦੇਵਾਂਗਾ ਵੱਡਾ ਸਰਪ੍ਰਾਈਜ, ਸ਼ਾਹਵਾਜ ਸਰਕਾਰ ਨੇ ਅਰਥਵਿਵਸਥਾ ਨੂੰ ਕੀਤਾ ਤਬਾਹ-ਇਮਰਾਨ
Pakistan News: ਪਾਕਿਸਤਾਨੀ ਸਰਕਾਰ 'ਤੇ ਹਮਲਾ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਮੈਨੂੰ ਗ੍ਰਿਫਤਾਰ ਕਰਨ, ਅਯੋਗ ਠਹਿਰਾਉਣ ਅਤੇ ਇੱਥੋਂ ਤੱਕ ਕਿ ਮਾਰਨ ਦੀ ਯੋਜਨਾ ਬਣਾਈ ਗਈ ਹੈ।
ਇਸਲਾਮਾਬਾਦ: ਪਾਕਿਸਤਾਨ ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਨੇ ਅੱਜ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਫੌਜ ਨਾਲ ਕੋਈ ਲੜਾਈ ਨਹੀਂ ਹੈ, ਇਹ ਮੇਰੀ ਫੌਜ ਹੈ। ਜੇਕਰ ਮੈਨੂੰ ਅਯੋਗ ਕਰਾਰ ਦਿੱਤਾ ਜਾਂਦਾ ਹੈ ਤਾਂ ਸ਼ਾਹ ਮਹਿਮੂਦ ਕੁਰੈਸ਼ੀ ਪੀਟੀਆਈ ਦੀ ਅਗਵਾਈ ਕਰਨਗੇ। ਦੂਜੇ ਪਾਸੇ ਪੀਟੀਆਈ ਵਰਕਰਾਂ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਵਕੀਲਾਂ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਮੁਤਾਬਕ ਜ਼ੁਲਫਿਕਾਰ ਅਲੀ ਭੁੱਟੋ ਦੀ ਘਟਨਾ ਫਿਰ ਵਾਪਰ ਸਕਦੀ ਹੈ।
ਸ਼ਾਹਬਾਜ਼ ਸਰਕਾਰ ਦੀ ਆਲੋਚਨਾ ਕਰਦਿਆਂ ਪੀਟੀਆਈ (PTI) ਆਗੂ ਨੇ ਕਿਹਾ ਕਿ ਇਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। ਇਸ ਲਈ ਦੇਸ਼ ਵਿੱਚ ਚੋਣਾਂ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ। ਇਮਰਾਨ ਮੁਤਾਬਕ ਪੀਟੀਆਈ ਛੱਡਣ ਵਾਲੇ ਲੋਕਾਂ ਵਿੱਚੋਂ ਕੁਝ ਨੂੰ ਛੱਡਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਕੁਝ ਦਾ ਖੁਲਾਸਾ ਹੁੰਦਾ ਹੈ।
ਰਾਸ਼ਟਰਪਤੀ ਸੰਵਿਧਾਨ ਮੁਤਾਬਕ ਕੰਮ ਕਰਨਗੇ-ਖਾਨ
ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪਾਰਟੀ ਲਈ ਸਭ ਤੋਂ ਵਧੀਆ ਸਰਮਾਇਆ ਹਨ ਅਤੇ ਟਿਕਟ ਉਨ੍ਹਾਂ ਦਾ ਹੱਕ ਹੈ। ਸਮਾਂ ਜਲਦੀ ਹੀ ਬਦਲਣ ਵਾਲਾ ਹੈ; ਆਉਣ ਵਾਲੇ ਦਿਨਾਂ ‘ਚ ਵੱਡਾ ਸਰਪ੍ਰਾਈਜ਼ ਦੇਵਾਂਗਾ। ਪਾਕਿਸਤਾਨ (Pakistan) ਦੇ ਰਾਸ਼ਟਰਪਤੀ ਆਰਿਫ ਅਲਵੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੰਵਿਧਾਨ ਮੁਤਾਬਕ ਕੰਮ ਕਰਨਗੇ।
ਕਦੇ ਵੀ ਭੰਨਤੋੜ ਅਤੇ ਹਿੰਸਾ ਦਾ ਸਮਰਥਨ ਨਹੀਂ ਕੀਤਾ
ਪਾਕਿਸਤਾਨੀ ਸਰਕਾਰ ‘ਤੇ ਹਮਲਾ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਮੈਨੂੰ ਗ੍ਰਿਫਤਾਰ ਕਰਨ, ਅਯੋਗ ਠਹਿਰਾਉਣ ਅਤੇ ਇੱਥੋਂ ਤੱਕ ਕਿ ਮਾਰਨ ਦੀ ਯੋਜਨਾ ਬਣਾਈ ਗਈ ਹੈ। ਪਰ ਮੈਂ ਉਨ੍ਹਾਂ ਤੋਂ ਨਹੀਂ ਡਰਦਾ। ਉਨ੍ਹਾਂ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੈਂ ਕਦੇ ਵੀ ਹਿੰਸਾ ਅਤੇ ਭੰਨਤੋੜ ਬਾਰੇ ਕੁਝ ਨਹੀਂ ਕਿਹਾ। ਜਦੋਂ ਮੇਰੇ ‘ਤੇ ਹਮਲਾ ਹੋਇਆ ਸੀ ਤਾਂ ਕੋਈ ਹਿੰਸਾ ਨਹੀਂ ਸੀ ਤਾਂ ਹੁਣ ਇਹ ਕਿਵੇਂ ਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਾਡੇ ਖਿਲਾਫ ਵਿਉਂਤਬੰਦੀ ਤਹਿਤ ਕੀਤਾ ਗਿਆ ਹੈ ਅਤੇ ਜਦੋਂ ਅਸੀਂ ਜਨਤਕ ਤੌਰ ‘ਤੇ ਜਿੱਤ ਰਹੇ ਹਾਂ ਤਾਂ ਫਿਰ ਭੰਨਤੋੜ ਦਾ ਸਹਾਰਾ ਕਿਉਂ ਲੈਣਾ ਚਾਹੀਦਾ ਹੈ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ