Pakistan ਆਕੇ ਚੌਥੀ ਵਾਰ ਪੀਐੱਮ ਦੀ ਕੁਰਸੀ ਸੰਭਾਲੋ ਭਾਈ! ਪਾਰਟੀ ਬੈਠਕ ‘ਚ ਬੋਲੇ ਸ਼ਹਿਬਾਜ਼ ਸ਼ਰੀਫ
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 28 ਜੁਲਾਈ 2017 ਨੂੰ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਉਮਰ ਭਰ ਲਈ ਅਯੋਗ ਕਰਾਰ ਦਿੱਤਾ ਸੀ। ਅਦਾਲਤ ਨੇ ਇਹ ਫੈਸਲਾ ਪਨਾਮਾ ਪੇਪਰਸ ਲੀਕ ਮਾਮਲੇ 'ਚ ਦਿੱਤਾ ਹੈ। ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਇਸ ਸਮੇਂ ਵੱਡੀ ਚੁਣੌਤੀ ਹੈ, ਕਿਉਂਕਿ ਪਾਕਿਸਤਾਨ ਦੀ ਆਰਥਿਕ ਹਾਲਤ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।
Pakistan News। ਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਆਪਣੇ ਭਰਾ ਨਵਾਜ਼ ਸ਼ਰੀਫ ਨੂੰ ਘਰ ਵਾਪਸੀ ਦੀ ਅਪੀਲ ਕੀਤੀ ਹੈ। ਉਹ ਚਾਹੁੰਦੇ ਹਨ ਕਿ ਨਵਾਜ਼ ਪਾਕਿਸਤਾਨ ਆ ਕੇ ਚੋਣ ਪ੍ਰਚਾਰ ਦੀ ਵਾਗਡੋਰ ਸੰਭਾਲਣ। ਸ਼ਰੀਫ ਸਿਹਤ ਕਾਰਨਾਂ ਕਰਕੇ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਇਸ ਸਮੇਂ ਵੱਡੀ ਚੁਣੌਤੀ ਹੈ, ਕਿਉਂਕਿ ਪਾਕਿਸਤਾਨ ਦੀ ਆਰਥਿਕ ਹਾਲਤ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।
ਦੇਸ਼ ਦੀਵਾਲੀਆ ਘੋਸ਼ਿਤ ਹੋਣ ਦੀ ਕਗਾਰ ‘ਤੇ ਖੜ੍ਹਾ ਹੈ। ਮਹਿੰਗਾਈ ਦਰ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਸ਼ਾਹਬਾਜ਼ ਸ਼ਰੀਫ਼ ਦੇ ਸਾਹਮਣੇ ਕਈ ਚੁਣੌਤੀਆਂ ਹਨ। ਹੁਣ ਉਨ੍ਹਾਂ ਨੇ ਆਪਣੇ ਭਰਾ ਨੂੰ ਪਾਕਿਸਤਾਨ ਆਉਣ ਅਤੇ ਚੌਥੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਹੈ। ਪੀਐਮਐਲ-ਐਨ ਦੀ ਜਨਰਲ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਕਿਹਾ ਕਿ ਉਹ ਆਪਣੇ ਵੱਡੇ ਭਰਾ ਦੇ ਵਾਪਸ ਆਉਣ ਦਾ ਇੰਤਜ਼ਾਰ ਕਰ ਰਹੇ ਹਨ।


