Pakistan ਆਕੇ ਚੌਥੀ ਵਾਰ ਪੀਐੱਮ ਦੀ ਕੁਰਸੀ ਸੰਭਾਲੋ ਭਾਈ! ਪਾਰਟੀ ਬੈਠਕ ‘ਚ ਬੋਲੇ ਸ਼ਹਿਬਾਜ਼ ਸ਼ਰੀਫ

Published: 

17 Jun 2023 17:48 PM

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 28 ਜੁਲਾਈ 2017 ਨੂੰ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਉਮਰ ਭਰ ਲਈ ਅਯੋਗ ਕਰਾਰ ਦਿੱਤਾ ਸੀ। ਅਦਾਲਤ ਨੇ ਇਹ ਫੈਸਲਾ ਪਨਾਮਾ ਪੇਪਰਸ ਲੀਕ ਮਾਮਲੇ 'ਚ ਦਿੱਤਾ ਹੈ। ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਇਸ ਸਮੇਂ ਵੱਡੀ ਚੁਣੌਤੀ ਹੈ, ਕਿਉਂਕਿ ਪਾਕਿਸਤਾਨ ਦੀ ਆਰਥਿਕ ਹਾਲਤ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।

Pakistan ਆਕੇ ਚੌਥੀ ਵਾਰ ਪੀਐੱਮ ਦੀ ਕੁਰਸੀ ਸੰਭਾਲੋ ਭਾਈ! ਪਾਰਟੀ ਬੈਠਕ ਚ ਬੋਲੇ ਸ਼ਹਿਬਾਜ਼ ਸ਼ਰੀਫ
Follow Us On

Pakistan News। ਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਆਪਣੇ ਭਰਾ ਨਵਾਜ਼ ਸ਼ਰੀਫ ਨੂੰ ਘਰ ਵਾਪਸੀ ਦੀ ਅਪੀਲ ਕੀਤੀ ਹੈ। ਉਹ ਚਾਹੁੰਦੇ ਹਨ ਕਿ ਨਵਾਜ਼ ਪਾਕਿਸਤਾਨ ਆ ਕੇ ਚੋਣ ਪ੍ਰਚਾਰ ਦੀ ਵਾਗਡੋਰ ਸੰਭਾਲਣ। ਸ਼ਰੀਫ ਸਿਹਤ ਕਾਰਨਾਂ ਕਰਕੇ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਸ਼ਾਹਬਾਜ਼ ਸ਼ਰੀਫ ਦੇ ਸਾਹਮਣੇ ਇਸ ਸਮੇਂ ਵੱਡੀ ਚੁਣੌਤੀ ਹੈ, ਕਿਉਂਕਿ ਪਾਕਿਸਤਾਨ ਦੀ ਆਰਥਿਕ ਹਾਲਤ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।

ਦੇਸ਼ ਦੀਵਾਲੀਆ ਘੋਸ਼ਿਤ ਹੋਣ ਦੀ ਕਗਾਰ ‘ਤੇ ਖੜ੍ਹਾ ਹੈ। ਮਹਿੰਗਾਈ ਦਰ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਸ਼ਾਹਬਾਜ਼ ਸ਼ਰੀਫ਼ ਦੇ ਸਾਹਮਣੇ ਕਈ ਚੁਣੌਤੀਆਂ ਹਨ। ਹੁਣ ਉਨ੍ਹਾਂ ਨੇ ਆਪਣੇ ਭਰਾ ਨੂੰ ਪਾਕਿਸਤਾਨ ਆਉਣ ਅਤੇ ਚੌਥੀ ਵਾਰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਹੈ। ਪੀਐਮਐਲ-ਐਨ ਦੀ ਜਨਰਲ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਕਿਹਾ ਕਿ ਉਹ ਆਪਣੇ ਵੱਡੇ ਭਰਾ ਦੇ ਵਾਪਸ ਆਉਣ ਦਾ ਇੰਤਜ਼ਾਰ ਕਰ ਰਹੇ ਹਨ।

‘ਸੁਪਰੀਮ ਕੋਰਟ ਨੇ ਅਯੋਗ ਕਰਾਰ ਦਿੱਤਾ ਸੀ’

ਪੀਐਮ ਨੇ ਕਿਹਾ ਕਿ ਚੋਣ ਕਮਿਸ਼ਨ (Election Commission) ਦੀ ਤਲਵਾਰ ਲਟਕ ਰਹੀ ਹੈ, ਇਸ ਲਈ ਇਹ ਮੀਟਿੰਗ ਆਯੋਜਿਤ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਸ਼ਹਿਬਾਜ਼ ਸ਼ਰੀਫ਼ ਨੂੰ ਪਾਰਟੀ ਦਾ ਪ੍ਰਧਾਨ ਅਤੇ ਮਰੀਅਮ ਨਵਾਜ਼ ਨੂੰ ਉਪ ਪ੍ਰਧਾਨ ਚੁਣਿਆ ਗਿਆ ਹੈ। ਅਹਿਸਾਨ ਇਕਬਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਨਵਾਜ਼ ਸ਼ਰੀਫ਼ ਨੂੰ ਸੁਪਰੀਮ ਕੋਰਟ ਨੇ ਅਯੋਗ ਕਰਾਰ ਦਿੱਤਾ ਸੀ। ਉਨ੍ਹਾਂ ਨੂੰ ਪਾਰਟੀ ਦੇ ਕਿਸੇ ਵੀ ਦਫ਼ਤਰ ਵਿੱਚ ਕੰਮ ਕਰਨ ਦੀ ਮਨਾਹੀ ਸੀ। ਇਸ ਤੋਂ ਬਾਅਦ ਹੀ ਸ਼ਾਹਬਾਜ਼ ਸ਼ਰੀਫ ਨੂੰ ਮੀਟਿੰਗ ਕਰਕੇ ਪ੍ਰਧਾਨ ਦਾ ਐਲਾਨ ਕਰਨਾ ਪਿਆ।

ਬਦਲ ਜਾਵੇਗਾ ਸਿਆਸਤ ਦਾ ਨਕਸ਼ਾ-ਸ਼ਹਿਬਾਜ਼

ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਹੁਣ ਪਾਰਟੀ ਨੂੰ ਨੌਜਵਾਨ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਮਰੀਅਮ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਸ਼ਾਹਬਾਜ਼ ਨੇ ਕਿਹਾ ਕਿ ਨਵਾਜ਼ ਦੇ ਪਾਕਿਸਤਾਨ (Pakistan) ਪਰਤਣ ਤੋਂ ਬਾਅਦ ਤੁਸੀਂ ਦੇਖੋਗੇ ਕਿ ਇੱਥੋਂ ਦਾ ਸਿਆਸੀ ਨਕਸ਼ਾ ਬਦਲ ਜਾਵੇਗਾ।

ਉਨ੍ਹਾਂ ਦਾ ਇਹ ਬਿਆਨ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਸੁਪਰੀਮ ਕੋਰਟ ਰਿਵਿਊ ਆਫ਼ ਜਜਮੈਂਟਸ ਐਂਡ ਆਰਡਰਜ਼ ਐਕਟ 2023 ‘ਤੇ ਹਸਤਾਖਰ ਕਰਨ ਤੋਂ ਕੁਝ ਹਫ਼ਤੇ ਬਾਅਦ ਆਇਆ ਹੈ। ਇਸ ਤਰ੍ਹਾਂ ਨਵਾਜ਼ ਸ਼ਰੀਫ ਆਪਣੀ ਉਮਰ ਭਰ ਦੀ ਅਯੋਗਤਾ ਵਿਰੁੱਧ ਅਪੀਲ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version