Sidhu Moosewala” ਪਾਕਿਸਤਾਨ ‘ਚ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਉਣਾ ਚਾਹੁੰਦਾ ਸੀ ਲੜਕਾ, ਪੁਲਿਸ ਨੇ ਕੀਤਾ ਗ੍ਰਿਫਤਾਰ

Updated On: 

29 May 2023 17:52 PM

Sidhu Moose Wala Death Anniversary: ​​ਪਾਕਿਸਤਾਨ ਵਿੱਚ ਇੱਕ ਲੜਕੇ ਨੇ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਉਣ ਅਤੇ ਫਾਇਰ ਕਰਨ ਦਾ ਐਲਾਨ ਕੀਤਾ ਤਾਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Sidhu Moosewala ਪਾਕਿਸਤਾਨ ਚ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਉਣਾ ਚਾਹੁੰਦਾ ਸੀ ਲੜਕਾ, ਪੁਲਿਸ ਨੇ ਕੀਤਾ ਗ੍ਰਿਫਤਾਰ
Follow Us On

Sidhu Moose Wala Death Anniversary: ​​ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਪਿਛਲੇ ਸਾਲ 29 ਮਈ ਨੂੰ ਜਦੋਂ ਉਹ ਆਪਣੀ ਜੀਪ ‘ਚ ਸਵਾਰ ਹੋ ਕੇ ਆਪਣੇ ਕਿਸੇ ਰਿਸ਼ਤੇਦਾਰ ਦੇ ਪਿੰਡ ਜਾ ਰਿਹਾ ਸੀ ਤਾਂ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਪਸੰਦ ਕਰਨ ਵਾਲੇ ਸਿਰਫ਼ ਭਾਰਤ ਵਿੱਚ ਹੀ ਨਹੀਂ, ਸਗੋਂ ਦੇਸ਼ ਤੋਂ ਬਾਹਰ ਵੀ ਹਨ। ਉਨ੍ਹਾਂ ਦੀ ਪਹਿਲੀ ਬਰਸੀ ‘ਤੇ ਪਾਕਿਸਤਾਨ ਵਿੱਚ ਇਕ ਨੌਜਵਾਨ ਲੜਕੇ ਨੇ ਉਨ੍ਹਾਂ ਦੀ ਬਰਸੀ ਮਨਾਉਣ ਅਤੇ ਬਰਸੀ ਮਨਾਉਣ ਤੋਂ ਬਾਅਦ ਅਸਮਾਨ ‘ਚ ਫਾਇਰ ਕਰਨ ਦਾ ਵੀ ਐਲਾਨ ਕੀਤਾ । ਉਸ ਲੜਕੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਿੱਧੂ ਮੂਸੇਵਾਲਾ ਦੀ ਬਰਸੀ ਦਾ ਕੀਤਾ ਸੀ ਪ੍ਰਚਾਰ

ਇਸ ਲੜਕੇ ਦਾ ਨਾਂ ਸ਼ਰਜੀਲ ਮਲਿਕ ਦੱਸਿਆ ਜਾ ਰਿਹਾ ਹੈ। ਉਸ ਨੇ ਪੋਸਟਰਾਂ ਰਾਹੀਂ ਸਿੱਧੂ ਮੂਸੇਵਾਲਾ ਦੀ ਬਰਸੀ ਦਾ ਪ੍ਰਚਾਰ ਕੀਤਾ ਸੀ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਲਈ ਕਿਹਾ ਸੀ। ਹਾਲਾਂਕਿ ਖਬਰ ਹੈ ਕਿ ਪੁਲਸ ਨੇ ਉਸ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੇ ਨੇ ਪੋਸਟਰ ‘ਚ ਆਪਣੀ ਤਸਵੀਰ ਵੀ ਲਗਾਈ ਹੈ, ਜਿਸ ਨੂੰ ਦੇਖ ਕੇ ਲੜਕਾ ਘੱਟ ਉਮਰ ਦਾ ਨਜ਼ਰ ਆ ਰਿਹਾ ਹੈ।

ਸਿੱਧੂ ਮੂਸੇਵਾਲਾ ਭਾਵੇਂ ਹੁਣ ਇਸ ਦੁਨੀਆ ‘ਚ ਨਹੀਂ ਹਨ, ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਬਿਹਤਰੀਨ ਗੀਤਾਂ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਕਈ ਗੀਤ ਰਿਲੀਜ਼ ਕੀਤੇ ਹਨ, ਜਿਨ੍ਹਾਂ ‘ਤੇ ਪ੍ਰਸ਼ੰਸਕਾਂ ਨੇ ਖੂਬ ਪਿਆਰ ਲੁਟਾਇਆ ਹੈ।

ਰਾਹਤ ਫਤਿਹ ਅਲੀ ਖਾਨ ਨੇ ਕੀਤਾ ਯਾਦ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਪਾਕਿਸਤਾਨ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ‘ਚ ਕੰਮ ਕਰ ਚੁੱਕੇ ਰਾਹਤ ਫਤਿਹ ਅਲੀ ਖਾਨ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ ਹੈ। ਅਮਰੀਕਾ ਦੇ ਲਾਸ ਏਂਜਲਸ ਵਿੱਚ ਆਪਣੀ ਇੱਕ ਪਰਫਾਰਮੈਂਸ ਦੌਰਾਨ ਮੂਸੇਵਾਲਾ ਦਾ ਨਾਮ ਲੈਂਦਿਆਂ ਉਨ੍ਹਾਂ ਨੇ ਅਖੀਆਂ ਉਡੀਕ ਦੀਆਂ ਗੀਤ ਗਾਇਆ ਸੀ। ਹੁਣ ਯੂਜ਼ਰ ਰਾਹਤ ਫਤਿਹ ਅਲੀ ਖਾਨ ਦਾ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ