ਪਾਕਿਸਤਾਨ ‘ਚ ਸਿੱਖ ਨੌਜਵਾਨ ‘ਤੇ ਚੱਲੀਆਂ ਗੋਲੀਆਂ, ਦੋ ਦਿਨਾਂ ‘ਚ ਦੂਜਾ ਹਮਲਾ, ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਨੇ ਲਈ ਜ਼ਿੰਮੇਵਾਰੀ
Sikh Target Killing in Pakistan: ਇਸ ਤੋਂ ਪਹਿਲਾਂ ਕੱਟੜਪੰਥੀਆਂ ਵੱਲੋਂ ਹਿੰਦੂ ਮੰਦਿਰਾਂ ਅਤੇ ਸਿੱਖ ਇਤਿਹਾਸਕ ਅਸਥਾਨਾਂ ਨਾਲ ਕਈ ਵਾਰ ਭੰਨਤੋੜ ਕੀਤੀ ਜਾ ਚੁੱਕੀ ਹੈ। ਹੁਣ ਇਹ ਲੋਕ ਘੱਟ ਗਿਣਤੀਆਂ ਦੀਆਂ ਜਾਨਾਂ ਵੀ ਸਰੇਆਮ ਅਤੇ ਬੇਖੌਫ ਹੋ ਕੇ ਲੈ ਰਹੇ ਹਨ।

Photo Courtesy:
@arslankhetran9
Sikh on Target in Pakistan: ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰੇ ਦੇ ਲੋਕ ਲਗਾਤਾਰ ਅੱਤਵਾਦੀਆਂ ਦੇ ਨਿਸ਼ਾਨੇ ਤੇ ਹਨ। ਲਗਾਤਾਰ ਦੋ ਦਿਨਾਂ ਵਿੱਚ ਸਿੱਖਾਂ ਨੂੰ ਟਾਰਗੇਟ ਬਣਾ ਕੇ ਕਤਲ ਕੀਤੇ ਗਏ ਹਨ। ਤਾਜ਼ਾ ਹਮਲੇ ਵਿੱਚ 2 ਅਣਪਛਾਤੇ ਬਾਈਕ ਸਵਾਰਾਂ ਨੇ ਸਿੱਖ ਨੌਜਵਾਨ ਦੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।
ਪਾਕਿਸਤਾਨ ਦੇ ਪੇਸ਼ਾਵਰ ‘ਚ ਬੀਤੇ ਦੋ ਦਿਨਾਂ ‘ਚ ਸਿੱਖਾਂ ‘ਤੇ ਹਮਲੇ ਦੀ ਦੂਜੀ ਵਾਰਦਾਤ ਹੈ। ਜਿਸ ਵਿਚ ਇਕ ਸਿੱਖ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਦੂਜਾ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਮ੍ਰਿਤਕ ਸਿੱਖ ਨੌਜਵਾਨ ਦੀ ਪਛਾਣ 34 ਸਾਲਾ ਮਨਮੋਹਨ ਸਿੰਘ ਵਜੋਂ ਹੋਈ ਹੈ। ਇਸ ਵਾਰਦਾਤ ਨੂੰ ਸ਼ਨੀਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਯਾਕੂਤ ਇਲਾਕੇ ‘ਚ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਈਕ ‘ਤੇ ਆਏ ਅਣਪਛਾਤੇ ਦੋ ਲੋਕਾਂ ਨੇ ਮ੍ਰਿਤਕ ਸਿੱਖ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਮਨਮੋਹਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਬੜੇ ਹੀ ਆਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਏ।
Another Sikh Mohan Singh victim of target killing in Peshawar! Pakistan has been made a very harsh country for minorities @RehamKhan1 pic.twitter.com/0lLGpi82ov
— Arslan khetran (@arslankhetran9) June 25, 2023ਇਹ ਵੀ ਪੜ੍ਹੋ