AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਮਰਾਨ ਖਾਨ ਦੀ ਜੇਲ੍ਹ ‘ਚ ਹੋਈ ਦੁਰਦਸ਼ਾ, ਸੇਨਾ ਤੋਂ ਰਹਿਮ ਦੀ ‘ਭੀਖ’ ਮੰਗਣ ਲੱਗੀ ਪੀਟੀਆਈ

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੀ ਸਿਖਰਲੀ ਲੀਡਰਸ਼ਿਪ ਇਨ੍ਹੀਂ ਦਿਨੀਂ ਸਲਾਖਾਂ ਪਿੱਛੇ ਹੈ। ਇਸ ਕਾਰਨ ਪਾਕਿਸਤਾਨੀ ਫੌਜ ਨਾਲ ਸੁਲ੍ਹਾ-ਸਫਾਈ ਦੀ ਗੱਲਬਾਤ ਚੱਲ ਰਹੀ ਹੈ।ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਸ਼ਾਹ ਮਹਿਮੂਦ ਕੁਰੈਸ਼ੀ ਅਤੇ ਪਰਵੇਜ਼ ਇਲਾਹੀ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਪਾਕਿਸਤਾਨੀ ਫੌਜ ਅਤੇ ਪਾਰਟੀ ਮੁਖੀ ਵਿਚਾਲੇ ਸੁਲ੍ਹਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਮਰਾਨ ਖਾਨ ਦੀ ਜੇਲ੍ਹ 'ਚ ਹੋਈ ਦੁਰਦਸ਼ਾ, ਸੇਨਾ ਤੋਂ ਰਹਿਮ ਦੀ 'ਭੀਖ' ਮੰਗਣ ਲੱਗੀ ਪੀਟੀਆਈ
tv9-punjabi
| Updated On: 26 Aug 2023 21:54 PM IST
Share
ਪਾਕਿਸਤਾਨ ਨਿਊਜ। ਪਾਕਿਸਤਾਨ ‘ਚ ਫੌਜ ਦੇ ਖਿਲਾਫ ਜਾਣ ਦੀ ਕੀ ਹੈ ਸਜ਼ਾ? ਇਸ ਦਾ ਜਵਾਬ ਇਮਰਾਨ ਖਾਨ ਤੋਂ ਹੀ ਜਾਣਿਆ ਜਾ ਸਕਦਾ ਹੈ। ਭਾਵੇਂ ਉਹ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਜੇਲ੍ਹ ਭੇਜ ਚੁੱਕੇ ਹਨ। ਪਰ ਪਿਛਲੇ ਸਾਲ ਸੱਤਾ ਖੁੱਸਣ ਤੋਂ ਬਾਅਦ ਜਿਸ ਤਰ੍ਹਾਂ ਉਨ੍ਹਾਂ ਦੀ ਦੁਰਦਸ਼ਾ ਹੋਈ ਹੈ। ਉਸ ਤੋਂ ਹਰ ਕੋਈ ਜਾਣਦਾ ਹੈ ਕਿ ਇਮਰਾਨ ਖਾਨ (Imran Khan) ਨੂੰ ਜੋ ਸਜ਼ਾ ਮਿਲ ਰਹੀ ਹੈ, ਉਸ ਪਿੱਛੇ ਪਾਕਿਸਤਾਨੀ ਫੌਜ ਦਾ ਹੱਥ ਜ਼ਰੂਰ ਹੈ। ਇਹੀ ਕਾਰਨ ਹੈ ਕਿ ਹੁਣ ਇਮਰਾਨ ਦੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ’ (ਪੀ. ਟੀ. ਆਈ.) ਪਾਰਟੀ ਫੌਜ ਨਾਲ ਸੁਲਹ ਕਰਨਾ ਚਾਹੁੰਦੀ ਹੈ। ਪੀਟੀਆਈ ਦੀ ਸਿਖਰਲੀ ਲੀਡਰਸ਼ਿਪ ਜੇਲ੍ਹ ਵਿੱਚ ਬੰਦ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਸ਼ਾਹ ਮਹਿਮੂਦ ਕੁਰੈਸ਼ੀ (Shah Mahmood Qureshi) ਅਤੇ ਪਰਵੇਜ਼ ਇਲਾਹੀ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਪਾਕਿਸਤਾਨੀ ਫੌਜ ਅਤੇ ਪਾਰਟੀ ਮੁਖੀ ਵਿਚਾਲੇ ਸੁਲ੍ਹਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹੀਂ ਦਿਨੀਂ ਪੀਟੀਆਈ ਵਿੱਚ ਦੂਜੇ ਨੰਬਰ ਦੇ ਆਗੂ ਪਾਰਟੀ ਨੂੰ ਮੌਜੂਦਾ ਹਾਲਾਤ ਵਿੱਚੋਂ ਕੱਢਣ ਦੇ ਤਰੀਕਿਆਂ ਬਾਰੇ ਚਰਚਾ ਕਰ ਰਹੇ ਹਨ। ਨੇਤਾਵਾਂ ਨੂੰ ਲੱਗਦਾ ਹੈ ਕਿ ਪਾਕਿਸਤਾਨੀ ਫੌਜ ਨਾਲ ਟਕਰਾਅ ਉਨ੍ਹਾਂ ਦੀ ਪਾਰਟੀ ਲਈ ਖਤਰਾ ਹੈ।

ਇਮਰਾਨ ਫੌਜ ਖਿਲਾਫ ਸਖਤ ਸਟੈਂਡ ਨਹੀਂ ਲੈਣਗੇ

ਇਮਰਾਨ ਦੀ ਪਾਰਟੀ ਦੇ ਇੱਕ ਸੂਤਰ ਨੇ ਦੱਸਿਆ ਕਿ ਪੀਟੀਆਈ (PTI) ਦੇ ਅੰਦਰ ਇਹ ਚਰਚਾ ਚੱਲ ਰਹੀ ਹੈ ਕਿ ਪਾਰਟੀ ਅਤੇ ਫੌਜ ਵਿਚਾਲੇ ਚੱਲ ਰਹੇ ਟਕਰਾਅ ਦਾ ਨਾ ਤਾਂ ਪਾਰਟੀ ਨੂੰ ਫਾਇਦਾ ਹੋਵੇਗਾ ਅਤੇ ਨਾ ਹੀ ਫੌਜ ਜਾਂ ਦੇਸ਼ ਨੂੰ। ਸੂਤਰ ਨੇ ਅੱਗੇ ਕਿਹਾ ਕਿ ਪੀਟੀਆਈ ਚਾਹੁੰਦਾ ਹੈ ਕਿ ਫੌਜ ਉਨ੍ਹਾਂ ਨਾਲ ਕੀਤੇ ਗਏ ਸਲੂਕ ‘ਤੇ ਮੁੜ ਵਿਚਾਰ ਕਰੇ। ਬਦਲੇ ‘ਚ ਇਹ ਗਾਰੰਟੀ ਦਿੱਤੀ ਜਾਵੇਗੀ ਕਿ ਇਮਰਾਨ ਫੌਜ ਖਿਲਾਫ ਸਖਤ ਸਟੈਂਡ ਨਹੀਂ ਲੈਣਗੇ।ਪੀਟੀਆਈ ਦੇ ਸੀਨੀਅਰ ਆਗੂ ਅਤੇ ਬੁਲਾਰੇ ਸਦਾਕਤ ਅਲੀ ਅੱਬਾਸੀ ਨੇ ਕਿਹਾ ਕਿ ਪਾਰਟੀ ਇਮਰਾਨ ਖ਼ਾਨ ਅਤੇ ਫ਼ੌਜ ਵਿਚਾਲੇ ਸੁਲ੍ਹਾ-ਸਫ਼ਾਈ ਕਰਵਾਉਣ ਲਈ ਤਿਆਰ ਹੈ। ਇਹ ਪਾਕਿਸਤਾਨ ਅਤੇ ਉਸ ਦੇ ਲੋਕਾਂ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਇਹ ਦੇਸ਼ ਦੇ ਹਿੱਤ ਵਿੱਚ ਹੈ ਕਿ ਦੋਵਾਂ ਵਿਚਾਲੇ ਮਤਭੇਦ ਦੂਰ ਕੀਤੇ ਜਾਣ।

‘ਪੀਟੀਆਈ ਨੂੰ ਸਿਆਸੀ ਪ੍ਰਕਿਰਿਆ ਤੋਂ ਹਟਾਉਣਾ ਠੀਕ ਨਹੀਂ’

ਪੀਟੀਆਈ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਿਸੇ ਵੀ ਰਾਸ਼ਟਰੀ ਗੱਲਬਾਤ ਦਾ ਹਿੱਸਾ ਬਣਨ ਲਈ ਵੀ ਤਿਆਰ ਹੈ। ਅੱਬਾਸੀ ਨੇ ਕਿਹਾ ਕਿ ਪੀਟੀਆਈ ਨੂੰ ਸਿਆਸੀ ਪ੍ਰਕਿਰਿਆ ਤੋਂ ਦੂਰ ਰੱਖਣਾ ਕਿਸੇ ਵੀ ਸੰਗਠਨ ਲਈ ਫਾਇਦੇਮੰਦ ਨਹੀਂ ਹੈ। ਅੱਬਾਸੀ ਦਾ ਕਹਿਣਾ ਹੈ ਕਿ ਪੀਟੀਆਈ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ। ਪੀਟੀਆਈ ਦੇਸ਼ ਦੀ ਆਰਥਿਕ ਅਤੇ ਸਿਆਸੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਜਾਂ ਫ਼ੌਜ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...