AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Imran Khan: ਏਅਰਬੇਸ ਤੇ ਹਿੰਸਾ, ISI ਦਾ ਦਫ਼ਤਰ ਫੂਕਿਆ, ਇਮਰਾਨ ਦੀ ਗ੍ਰਿਫ਼ਤਾਰੀ ‘ਤੇ ਹਿੰਸਕ ਪ੍ਰਦਰਸ਼ਨ

Imran Khan arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਆਖਰਕਾਰ ਸ਼ਿਕੰਜਾ ਕੱਸ ਗਿਆ। ਇਮਰਾਨ ਖਾਨ 'ਤੇ ਲੰਬੇ ਸਮੇਂ ਤੋਂ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਸੀ। ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਪੀਟੀਆਈ ਦੇ ਵਰਕਰ ਪੂਰੇ ਮੁਲਕ ਵਿੱਚ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ।

tv9-punjabi
| Updated On: 09 May 2023 22:12 PM IST
Share
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਨੂੰ ਇਸਲਾਮਾਬਾਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਇਮਰਾਨ ਖਾਨ ਨੂੰ ਮੰਗਲਵਾਰ ਦੁਪਹਿਰ ਨੂੰ ਪਾਕਿਸਤਾਨ ਰੇਂਜਰਸ ਨੇ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕੀਤਾ ਸੀ। ਇਮਰਾਨ ਨੂੰ ਗ੍ਰਿਫਤਾਰ ਕਰਦੇ ਹੀ ਪੀਟੀਆਈ ਵਰਕਰਾਂ ਨੇ ਪੂਰੇ ਪਾਕਿਸਤਾਨ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉੱਧਰ ਇਮਰਾਨ ਖਾਨ ਨੂੰ ਅਦਾਲਤ ‘ਚ ਗ੍ਰਿਫਤਾਰੀ ਤੋਂ ਬਾਅਦ NAB ਦਫਤਰ ਲਿਜਾਇਆ ਗਿਆ ਹੈ। ਉੱਧਰ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਪੂਰੇ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਪੀਟੀਆਈ ਵਰਕਰਾਂ ਦਾ ਲਾਹੌਰ, ਕਰਾਚੀ, ਪੇਸ਼ਾਵਰ, ਸਵਾਤ, ਬਲੂਚਿਸਤਾਨ, ਗਿਲਗਿਟ ਬਾਲਟਿਸਤਾਨ, ਕਵੇਟਾ, ਮੁਲਤਾਨ, ਗੁਜਰਾਵਾਲਾਂ, ਫੈਸਲਾਬਾਦ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਜਾਰੀ ਹੈ। ਲਾਹੌਰ ਵਿਚ ਪ੍ਰਦਰਸ਼ਨਕਾਰੀ ਆਰਮੀ ਹੈੱਡਕੁਆਟਰ ਵਿੱਚ ਵੜ੍ਹ ਗਏ ਅਤੇ ਆਰਮੀ ਦੇ ਕੋਰ ਕਮਾਂਡਰ ਦੇ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਉੱਧਰ, ਹਿੰਸਕ ਹੋਏ ਪੀਟੀਆਈ ਵਰਕਰਾਂ ਨੇ ਮੀਆਂਵਾਲੀ ਏਅਰਬੇਸ ਦੇ ਬਾਹਰ ਅੱਗਜਨੀ ਕੀਤੀ ਅਤੇ ਜਹਾਜ਼ ਨੂੰ ਅੱਗ ਲਗਾ ਦਿੱਤੀ। ਪੇਸ਼ਾਵਰ ਵਿੱਚ ਰੇਡੀਓ ਪਾਕਿਸਤਾਨ ਨੂੰ ਵੀ ਸਾੜ ਦਿੱਤਾ ਤਾਂ ਆਈਐਸਆਈ ਦੇ ਦਫ਼ਤਰ ਨੂੰ ਘੇਰ ਲਿਆ ਅਤੇ ਪੱਥਰਬਾਜੀ ਵੀ ਕੀਤੀ ਹੈ।

ਪਾਕਿਸਤਾਨ ‘ਚ ਗ੍ਰਹਿ ਯੁੱਧ ਵਰਗੀ ਸਥਿਤੀ

ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਗ੍ਰਹਿ ਯੁੱਧ ਵਰਗੀ ਸਥਿਤੀ ਬਣ ਗਈ ਹੈ। ਇਮਰਾਨ ਦੇ ਸਮਰਥਕ ਕਈ ਸ਼ਹਿਰਾਂ ‘ਚ ਸੜਕਾਂ ‘ਤੇ ਉਤਰ ਆਏ ਹਨ। ਲਾਹੌਰ ਵਿਚ ਪਾਕਿਸਤਾਨੀ ਫੌਜ ਦੇ ਕਮਾਂਡਰ ਦੇ ਘਰ ਨੂੰ ਘੇਰ ਲਿਆ ਗਿਆ ਹੈ ਅਤੇ ਕੁਝ ਲੋਕ ਕਮਾਂਡਰ ਦੇ ਘਰ ਵਿਚ ਦਾਖਲ ਹੋ ਗਏ ਹਨ। ਪਾਕਿਸਤਾਨ ਵਿਚ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਕਈ ਸ਼ਹਿਰਾਂ ਵਿਚ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਕਰਾਚੀ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਪੀਟੀਆਈ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਬੱਚੇ ਦੀ ਵੀ ਜਾਨ ਗਈ ਹੈ। ਉੱਧਰ ਪ੍ਰਦਰਸ਼ਨਾਂ ਨੂੰ ਵੇਖਦਿਆਂ ਪੁਲਿਸ ਵੱਲੋਂ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਧਾਰਾ-144 ਲਗਾਈ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...