AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

What is Al Kadir Trust: ਕੀ ਹੈ ਅਲ ਕਾਦਿਰ ਟਰੱਸਟ, ਜਿਸ ਵਿੱਚ ਹੋਈ ਇਮਰਾਨ ਖਾਨ ਦੀ ਗ੍ਰਿਫਤਾਰੀ?

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਲ ਕਾਦਿਰ ਟਰੱਸਟ ਕੇਸ ਚ ਗ੍ਰਿਫਤਾਰ ਹੋਏ ਹਨ। ਆਖ਼ਿਰ ਇਹ ਕੇਸ ਹੈ ਕਿ, ਜਾਣਨ ਲਈ ਪੜੋ ਸਾਡੀ ਇਹ ਖਾਸ ਰਿਪੋਰਟ?

What is Al Kadir Trust: ਕੀ ਹੈ ਅਲ ਕਾਦਿਰ ਟਰੱਸਟ, ਜਿਸ ਵਿੱਚ ਹੋਈ ਇਮਰਾਨ ਖਾਨ ਦੀ ਗ੍ਰਿਫਤਾਰੀ?
tv9-punjabi
| Published: 09 May 2023 22:03 PM IST
Share
ਇਮਰਾਨ ਖਾਨ (Imran Khan) ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ National Accountability Bureau ਯਾਨੀ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। ਇਮਰਾਨ ਖਾਨ ਇਸ ਮਾਮਲੇ ‘ਚ ਜ਼ਮਾਨਤ ਮੰਗਣ ਲਈ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਗਏ ਸਨ। ਅਲ-ਕਾਦਿਰ ਟਰੱਸਟ ਮਾਮਲੇ ‘ਚ ਧੋਖਾਧੜੀ ਦੇ ਦੋਸ਼ ‘ਚ ਉਨ੍ਹਾਂ ਦੇ ਖਿਲਾਫ ਕਈ ਐੱਫਆਈਆਰ ਦਰਜ ਹੈ।

ਕੀ ਹੈ ਅਲ ਕਾਦਿਰ ਟਰੱਸਟ ਮਾਮਲਾ?

ਅਲ ਕਾਦਿਰ ਟਰੱਸਟ ਅਸਲ ਵਿੱਚ ਇੱਕ ਯੂਨੀਵਰਸਿਟੀ ਨਾਲ ਜੁੜਿਆ ਮਾਮਲਾ ਹੈ। ਇਸ ਦੀ ਸਥਾਪਨਾ ਸਾਲ 2021 ਵਿੱਚ ਜੇਹਲਮ ਦੇ ਸੋਹਾਵਾ ਵਿੱਚ ਕੀਤੀ ਗਈ ਸੀ। ਇਲਜ਼ਾਮ ਹੈ ਕਿ ਅਲ-ਕਾਦਿਰ ਯੂਨੀਵਰਸਿਟੀ ਦੀ ਤਰਫੋਂ, ਇਮਰਾਨ ਦੀ ਪਤਨੀ ਬੁਸ਼ਰਾ ਖਾਨ ਅਤੇ ਜ਼ਮੀਨ ਦਾਨ ਕਰਨ ਵਾਲੇ ਜ਼ਮੀਨ ਦੇ ਦਸਤਾਵੇਜ਼ ‘ਤੇ ਸਾਂਝੇ ਦਸਤਖਤ ਹਨ। ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਸਮੇਂ ਇਮਰਾਨ ਖਾਨ ਅਲ ਕਾਦਿਰ ਟਰੱਸਟ ਯੂਨੀਵਰਸਿਟੀ ਦੇ ਪ੍ਰਧਾਨ ਵੀ ਰਹੇ। 2021 ਵਿੱਚ ਸਥਾਪਿਤ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਸ ਯੂਨੀਵਰਸਿਟੀ ਨੂੰ ਅਜੇ ਤੱਕ ਸਰਕਾਰ ਨੇ ਮਾਨਤਾ ਨਹੀਂ ਦਿੱਤੀ ਹੈ। ਇਹ ਸੰਸਥਾ ਟਰੱਸਟ ਵਜੋਂ ਰਜਿਸਟਰਡ ਸੀ ਪਰ ਇੱਥੇ ਵਿਦਿਆਰਥੀਆਂ ਤੋਂ ਫੀਸਾਂ ਵਸੂਲੀਆਂ ਜਾਂਦੀਆਂ ਸਨ। ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਜ਼ੁਲਫਿਕਾਰ ਬੁਖਾਰੀ ਅਤੇ ਬਾਬਰ ਅਵਾਨ ਅਲ-ਕਾਦਿਰ ਯੂਨੀਵਰਸਿਟੀ ਪ੍ਰੋਜੈਕਟ ਟਰੱਸਟ ਵਿੱਚ ਸ਼ਾਮਲ ਰਹੇ ਹਨ। ਜਦੋਂ ਕਿ ਟਰੱਸਟ ਦੇ ਦਫ਼ਤਰ ਦਾ ਪਤੇ ਦੀ ਜਾਣਕਾਰੀ ਗਾਲਾ ਹਾਊਸ, ਇਸਲਾਮਾਬਾਦ ਹੈ। ਇਨ੍ਹਾਂ ਟਰੱਸਟੀਆਂ ਨੇ ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੀ ਇਕ ਪ੍ਰਾਈਵੇਟ ਕੰਪਨੀ ਤੋਂ ਚੰਦਾ ਲੈਣ ਲਈ ਇਕ ਸਮਝੌਤੇ ‘ਤੇ ਦਸਤਖਤ ਕੀਤੇ। ਉਸ ਕੰਪਨੀ ਨੇ ਟਰੱਸਟ ਨੂੰ ਜ਼ਮੀਨ ਅਲਾਟ ਕਰ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਇਸ ਸੰਸਥਾ ਰਾਹੀਂ ਰੀਅਲ ਅਸਟੇਟ ਕਾਰੋਬਾਰੀ ਨੂੰ ਸੁਰੱਖਿਆ ਦਿੱਤੀ ਜਾਂਦੀ ਸੀ। ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਅਲ-ਕਾਦਿਰ ਯੂਨੀਵਰਸਿਟੀ ਪ੍ਰੋਜੈਕਟ ਟਰੱਸਟ ਦਾ ਗਠਨ ਇਮਰਾਨ ਖਾਨ, ਬੁਸ਼ਰਾ ਬੀਬੀ, ਬੁਖਾਰੀ ਅਤੇ ਅਵਾਨ ਨੇ ਕੀਤਾ ਸੀ। ਇਸ ਦਾ ਮਕਸਦ ਪੰਜਾਬ ਵਿੱਚ ਜੇਹਲਮ ਦੀ ਸੋਹਾਵਾ ਤਹਿਸੀਲ ਵਿੱਚ ਚੰਗੀ ਸਿੱਖਿਆ ਪ੍ਰਦਾਨ ਕਰਨਾ ਸੀ। ਪਰ ਇਸ ਦੇ ਪਿੱਛੇ ਖੇਡ ਕੁਝ ਹੋਰ ਹੀ ਚੱਲ ਰਹੀ ਸੀ।

ਇਮਰਾਨ ਖਾਨ ਦੇ ਖਿਲਾਫ ਹੋਰ ਵੀ ਕਈ ਮਾਮਲੇ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਤੋਸ਼ਾਖਾਨਾ ਕੇਸ ਸਮੇਤ ਕਰੀਬ 37 ਮਾਮਲੇ ਦਰਜ ਹਨ। ਫਵਾਦ ਚੌਧਰੀ ਵਲੋਂ ਦਿੱਤੀ ਗਈ ਜਾਣਕਾਰੀ ‘ਚ ਇਮਰਾਨ ਖਾਨ ਖੁਦ 19 ਮਾਮਲਿਆਂ ‘ਚ ਪਟੀਸ਼ਨਰ ਹਨ। ਜੋ ਕਿ ਸਰਕਾਰੀ ਵਿਭਾਗਾਂ ਅਤੇ ਵਿਅਕਤੀਆਂ ਖਿਲਾਫ ਦਰਜ ਕੀਤੇ ਗਏ ਹਨ। ਹਾਲਾਂਕਿ, ਖਾਨ ਦੇ ਖਿਲਾਫ ਕੁੱਲ 37 ਮਾਮਲੇ ਹਨ, ਜਿਸ ਵਿੱਚ ਉਹ ਸਿੱਧੇ ਤੌਰ ‘ਤੇ ਸ਼ਾਮਲ ਹਨ। ਇਨ੍ਹਾਂ ਸਾਰੇ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਕੁੱਲ 21 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 11 ਸਾਲ 2022 ਵਿੱਚ ਇੱਕੋ ਦਿਨ ਦਰਜ ਕੀਤੀਆਂ ਗਈਆਂ ਸਨ, ਜਦੋਂ ਕਿ 8 ਕੇਸ 26 ਮਈ ਨੂੰ ਦਰਜ ਕੀਤੇ ਗਏ ਸਨ। ਬਾਕੀ 3 ਐਫਆਈਆਰ 8 ਅਗਸਤ ਨੂੰ ਦਰਜ ਕੀਤੀਆਂ ਗਈਆਂ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...