ਪਾਕਿਸਤਾਨ ਦੀ ਅਫਗਾਨਿਸਤਾਨ ‘ਚ ਏਅਰ ਸਟ੍ਰਾਈਕ, TTP ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, ਹੁਣ ਤੱਕ 46 ਦੀ ਮੌਤ
Pakistan Airstrike on Afganistan: ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਲ ਜ਼ਿਲੇ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਇਹ ਗਿਣਤੀ ਵਧਣ ਦੀ ਸੰਭਾਵਨਾ ਹੈ। ਤਾਲਿਬਾਨ ਨੇ ਪਾਕਿਸਤਾਨ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਜਵਾਬੀ ਕਾਰਵਾਈ ਦੀ ਗੱਲ ਕੀਤੀ ਹੈ।
ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਹਵਾਈ ਹਮਲਾ ਕੀਤਾ ਹੈ, ਜਿਸ ‘ਚ 46 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਇਹ ਦਾਅਵਾ ਤਾਲਿਬਾਨ ਨੇ ਕੀਤਾ ਹੈ। ਤਾਲਿਬਾਨ ਦੇ ਰੱਖਿਆ ਮੰਤਰਾਲੇ ਨੇ ਪਕਤਿਕਾ ਦੇ ਬਰਮਾਲ ‘ਤੇ ਪਾਕਿਸਤਾਨ ਵੱਲੋਂ ਰਾਤ ਦੇ ਹਵਾਈ ਹਮਲੇ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਉਸ ਨੇ ਕਿਹਾ ਹੈ ਕਿ ਹਮਲੇ ਦਾ ਜਵਾਬ ਦਿੱਤਾ ਜਾਵੇਗਾ। ਹਾਲਾਂਕਿ, ਉਸ ਨੇ ਜ਼ੋਰ ਦੇ ਕੇ ਕਿਹਾ ਕਿ ਆਪਣੀ ਜ਼ਮੀਨ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਨਾ ਉਸ ਦਾ ਅਧਿਕਾਰ ਹੈ।
ਮੰਤਰਾਲੇ ਨੇ ਕਿਹਾ ਕਿ ਬੰਬਾਰੀ ਵਿੱਚ ਵਜ਼ੀਰਿਸਤਾਨ ਦੇ ਸ਼ਰਨਾਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਉਹੀ ਲੋਕ ਹਨ ਜੋ ਪਾਕਿਸਤਾਨ ਤੋਂ ਅਫਗਾਨਿਸਤਾਨ ਪਹੁੰਚੇ ਸਨ। ਮਰਨ ਵਾਲਿਆਂ ਵਿੱਚ ਬੱਚੇ ਅਤੇ ਔਰਤਾਂ ਸ਼ਾਮਲ ਹਨ।
ਪਾਕਿਸਤਾਨੀ ਅਧਿਕਾਰੀਆਂ ਨੇ ਅਜੇ ਤੱਕ ਹਵਾਈ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫੌਜ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਹਵਾਈ ਹਮਲੇ ‘ਚ ਸਰਹੱਦੀ ਤਾਲਿਬਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਪਾਕਿਸਤਾਨੀ ਤਾਲਿਬਾਨ ਨੇ ਪਾਕਿਸਤਾਨੀ ਸੁਰੱਖਿਆ ਬਲਾਂ ‘ਤੇ ਆਪਣੇ ਹਮਲੇ ਵਧਾ ਦਿੱਤੇ ਹਨ। ਪਾਕਿਸਤਾਨੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਅਫਗਾਨ ਤਾਲਿਬਾਨ ਪਾਕਿਸਤਾਨੀ ਅੱਤਵਾਦੀਆਂ ਦੇ ਹਮਲਿਆਂ ਨੂੰ ਰੋਕਣ ਲਈ ਉਨ੍ਹਾਂ ਨਾਲ ਸਹਿਯੋਗ ਨਹੀਂ ਕਰ ਰਿਹਾ ਹੈ।
ਤਾਲਿਬਾਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਇਨਾਇਤੁੱਲਾ ਖਵਾਰਜਾਮੀ ਨੇ ਪਾਕਿਸਤਾਨੀ ਸੁਰੱਖਿਆ ਸੂਤਰਾਂ ਦੇ ਦਾਅਵਿਆਂ ਦਾ ਖੰਡਨ ਕੀਤਾ ਹੈ। ਟਵਿੱਟਰ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕਿਹਾ, ‘ਹਵਾਈ ਹਮਲਿਆਂ ‘ਚ ਨਾਗਰਿਕ, ਜ਼ਿਆਦਾਤਰ ਵਜ਼ੀਰਿਸਤਾਨੀ ਸ਼ਰਨਾਰਥੀ, ਮਾਰੇ ਗਏ ਹਨ, ਹਾਲਾਂਕਿ ਮੌਤਾਂ ਦੀ ਸਹੀ ਗਿਣਤੀ ਨਹੀਂ ਦੱਸੀ ਗਈ ਹੈ।’ ਖਵਾਰਜ਼ਮੀ ਨੇ ਨੋਟ ਕੀਤਾ ਕਿ ਹਮਲੇ ਵਿੱਚ ਬਹੁਤ ਸਾਰੇ ਬੱਚੇ ਅਤੇ ਹੋਰ ਨਾਗਰਿਕ ਸ਼ਹੀਦ ਹੋਏ ਸਨ।
ਇਸਤੋਂ ਪਹਿਲਾਂ ਇਸਲਾਮਾਬਾਦ ਇੰਟੈਲੀਜੈਂਸ ਨੇ ਜਾਣਕਾਰੀ ਦਿੱਤੀ ਸੀ ਮਲਬੇ ਹੇਠੋਂ ਔਰਤਾਂ ਤੇ ਬੱਚਿਆਂ ਸਮੇਤ 16 ਲਾਸ਼ਾਂ ਕੱਢੀਆਂ ਗਈਆਂ ਹਨ। ਨਾਸ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਵੀ ਪੜ੍ਹੋ
ਪਾਕਿਸਤਾਨ ਤੇ ਤਾਲਿਬਾਨ ਵਿਚਕਾਰ ਕਿਉਂ ਖਿਚੀਆਂ ਹਨ ਬੰਦੂਕਾਂ?
ਤਾਲਿਬਾਨ ਵਜ਼ੀਰਿਸਤਾਨ ਦੇ ਸ਼ਰਨਾਰਥੀਆਂ ਨੂੰ ਕਬਾਇਲੀ ਖੇਤਰਾਂ ਦੇ ਨਾਗਰਿਕ ਮੰਨਦੇ ਹਨ ਜੋ ਪਾਕਿਸਤਾਨੀ ਫੌਜ ਦੁਆਰਾ ਫੌਜੀ ਕਾਰਵਾਈਆਂ ਦੁਆਰਾ ਉਜਾੜੇ ਗਏ ਹਨ। ਹਾਲਾਂਕਿ, ਪਾਕਿਸਤਾਨੀ ਸਰਕਾਰ ਦਾ ਦਾਅਵਾ ਹੈ ਕਿ ਦਰਜਨਾਂ ਟੀਟੀਪੀ ਕਮਾਂਡਰ ਅਤੇ ਲੜਾਕੇ ਅਫਗਾਨਿਸਤਾਨ ਭੱਜ ਗਏ ਹਨ ਤੇ ਸਰਹੱਦੀ ਸੂਬਿਆਂ ਵਿੱਚ ਅਫਗਾਨ ਤਾਲਿਬਾਨ ਦੁਆਰਾ ਸੁਰੱਖਿਅਤ ਕੀਤੇ ਜਾ ਰਹੇ ਹਨ। ਤਾਲਿਬਾਨ ਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਰਿਹਾ ਹੈ, ਖਾਸ ਤੌਰ ‘ਤੇ ਅਫਗਾਨਿਸਤਾਨ ਦੇ ਦੱਖਣੀ ਸੂਬਿਆਂ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੀ ਮੌਜੂਦਗੀ ਨੂੰ ਲੈ ਕੇ, ਜਦੋਂ ਕਿ ਪਾਕਿਸਤਾਨ ਨੇ ਅਫਗਾਨ ਤਾਲਿਬਾਨ ‘ਤੇ ਟੀਟੀਪੀ ਅੱਤਵਾਦੀਆਂ ਨੂੰ ਪਨਾਹ ਦੇਣ ਦਾ ਇਲਜ਼ਾਮ ਲਗਾਇਆ ਹੈ। ਤਾਲਿਬਾਨ ਨੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ ਤੇ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਸਮੂਹ ਨਾਲ ਸਹਿਯੋਗ ਨਹੀਂ ਕਰ ਰਹੇ ਹਨ।