AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤ ਆ ਰਹੇ 104 ਸਿੱਖ ਸ਼ਰਧਾਲੂ ਪਾਕਿਸਤਾਨ ‘ਚ ਰੋਕੇ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ; ਮੰਗੀ NOC

ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ 104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਫ਼ੈਸਲਾਬਾਦ ਹਵਾਈ ਅੱਡੇ ਤੇ ਰੋਕ ਦਿੱਤਾ ਗਿਆ। ਵੈਧ ਭਾਰਤੀ ਵੀਜ਼ਾ ਹੋਣ ਦੇ ਬਾਵਜੂਦ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਾਕਿਸਤਾਨ ਸਰਕਾਰ ਦੀ ਐੱਨਓਸੀ ਮੰਗ ਕੇ ਉਨ੍ਹਾਂ ਨੂੰ ਅਗਾਂਹ ਨਹੀਂ ਜਾਣ ਦਿੱਤਾ, ਜਿਸ ਕਾਰਨ ਸ਼ਰਧਾਲੂਆਂ ਨੇ ਰਾਤ ਭਰ ਏਅਰਪੋਰਟ ਤੇ ਕੀਰਤਨ ਕੀਤਾ।

ਭਾਰਤ ਆ ਰਹੇ 104 ਸਿੱਖ ਸ਼ਰਧਾਲੂ ਪਾਕਿਸਤਾਨ 'ਚ ਰੋਕੇ, ਫ਼ੈਸਲਾਬਾਦ ਏਅਰਪੋਰਟ 'ਤੇ ਕੱਢੀ ਰਾਤ; ਮੰਗੀ NOC
lalit-sharma
| Updated On: 11 Sep 2026 11:12 AM IST
Share

ਭਾਰਤ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਆ ਰਹੇ 104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਫ਼ੈਸਲਾਬਾਦ ਹਵਾਈ ਅੱਡੇ ‘ਤੇ ਕਰੀਬ 12 ਘੰਟਿਆਂ ਤੱਕ ਰੋਕ ਕੇ ਰੱਖਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਭਾਰਤੀ ਹਾਈ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਕਾਨੂੰਨੀ ਤੌਰ ‘ਤੇ ਵੀਜ਼ੇ ਜਾਰੀ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ਼ਆਈਏ) ਨੇ ਉਨ੍ਹਾਂ ਨੂੰ ਏਅਰਪੋਰਟ ਤੋਂ ਅਗਾਂਹ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸ਼ਰਧਾਲੂਆਂ ਤੋਂ ਪਾਕਿਸਤਾਨ ਸਰਕਾਰ, ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਵਿਭਾਗ ਵੱਲੋਂ ਜਾਰੀ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਦੀ ਮੰਗ ਕੀਤੀ। ਸ਼ਰਧਾਲੂਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਅਜਿਹੀ ਕੋਈ ਐੱਨਓਸੀ ਲਾਜ਼ਮੀ ਸੀ, ਤਾਂ ਇਸ ਦੀ ਜਾਣਕਾਰੀ ਪਹਿਲਾਂ ਕਿਉਂ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਹਵਾਈ ਟਿਕਟਾਂ ਕਿਉਂ ਜਾਰੀ ਕੀਤੀਆਂ ਗਈਆਂ।

ਵਾਹਗਾ ਬਾਰਡਰ ਤੋਂ ਰਸਤਾ ਨਾ ਮਿਲਣ ਕਾਰਨ ਚੁਣਿਆ ਹਵਾਈ ਮਾਰਗ

ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਵਾਹਗਾ-ਅਟਾਰੀ ਸਰਹੱਦ ਰਾਹੀਂ ਜ਼ਮੀਨੀ ਰਸਤੇ ਭਾਰਤ ਪਹੁੰਚਣ ਦੀ ਸੀ। ਪਰ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਜ਼ਮੀਨੀ ਰੂਟ ਰਾਹੀਂ ਯਾਤਰਾ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਜਥੇ ਦੇ ਮੈਂਬਰਾਂ ਨੇ ਮਹਿੰਗੇ ਭਾਅ ਦੀਆਂ ਹਵਾਈ ਟਿਕਟਾਂ ਖ਼ਰੀਦ ਕੇ ਫ਼ੈਸਲਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਦਾ ਫ਼ੈਸਲਾ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨੀ ਸ਼ਰਧਾਲੂਆਂ ਨੂੰ ਵਾਹਗਾ ਸਰਹੱਦ ਰਾਹੀਂ ਭਾਰਤ ਜਾਣ ਤੋਂ ਰੋਕਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਸ ਵੇਲੇ ਸਾਬਕਾ ਰਾਜ ਸਭਾ ਮੈਂਬਰ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਰਧਾਲੂਆਂ ਲਈ ਜ਼ਮੀਨੀ ਰਸਤਾ ਖੋਲ੍ਹਣ ਦੀ ਅਪੀਲ ਕੀਤੀ ਸੀ।

ਰਾਤ ਭਰ ਹਵਾਈ ਅੱਡੇ ‘ਤੇ ਗੁਰਬਾਣੀ ਜਾਪ ਕਰਦੇ ਰਹੇ ਸ਼ਰਧਾਲੂ

ਸ਼ਰਧਾਲੂਆਂ ਅਨੁਸਾਰ ਉਨ੍ਹਾਂ ਨੂੰ ਰਾਤ 10 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 7 ਵਜੇ ਤੱਕ ਏਅਰਪੋਰਟ ‘ਤੇ ਖੱਜਲ-ਖ਼ੁਆਰ ਹੋਣਾ ਪਿਆ। ਯਾਤਰਾ ਦੀ ਇਜਾਜ਼ਤ ਨਾ ਮਿਲਣ ਕਾਰਨ ਨਿਰਾਸ਼ ਸ਼ਰਧਾਲੂ ਟਰਮੀਨਲ ਦੇ ਫ਼ਰਸ਼ ‘ਤੇ ਹੀ ਬੈਠ ਗਏ ਅਤੇ ਪੂਰੀ ਰਾਤ ਪਾਠ ਅਤੇ ਗੁਰਬਾਣੀ ਦਾ ਜਾਪ ਕਰਦੇ ਰਹੇ। ਸ਼ਰਧਾਲੂਆਂ ਨੇ ਕਿਹਾ ਕਿ ਪੂਰੀ ਤਿਆਰੀ ਤੋਂ ਬਾਅਦ ਅਚਾਨਕ ਰੋਕੇ ਜਾਣ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਨਾਲ ਹੀ ਟਿਕਟਾਂ ਰੱਦ ਹੋਣ ਕਾਰਨ ਉਨ੍ਹਾਂ ਦਾ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ।

ਸਿੱਖ ਨੌਜਵਾਨ ਨੇ ਵੀਜ਼ਾ ਦਿਖਾ ਕੇ ਚੁੱਕੇ ਪ੍ਰਸ਼ਾਸਨ ‘ਤੇ ਸਵਾਲ

ਏਅਰਪੋਰਟ ‘ਤੇ ਇਕੱਤਰ ਸੰਗਤ ਵਿੱਚ ਸ਼ਾਮਲ ਇੱਕ ਸਿੱਖ ਨੌਜਵਾਨ ਨੇ ਆਪਣਾ ਵੈਧ ਵੀਜ਼ਾ ਮੀਡੀਆ ਅਤੇ ਕੈਮਰਿਆਂ ਸਾਹਮਣੇ ਦਿਖਾਉਂਦਿਆਂ ਇਮੀਗ੍ਰੇਸ਼ਨ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ। ਉਸ ਨੇ ਕਿਹਾ ਕਿ ਉਨ੍ਹਾਂ ਕੋਲ ਭਾਰਤ ਸਰਕਾਰ ਵੱਲੋਂ ਜਾਰੀ ਅਧਿਕਾਰਤ ਵੀਜ਼ਾ ਮੌਜੂਦ ਹੈ ਅਤੇ ਉਨ੍ਹਾਂ ਨੂੰ ਵਾਧੂ ਐੱਨਓਸੀ ਦੀ ਲੋੜ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਉਸ ਨੇ ਅਪੀਲ ਕੀਤੀ ਕਿ ਧਾਰਮਿਕ ਯਾਤਰਾਵਾਂ ਨੂੰ ਰਾਜਨੀਤਕ ਵਿਵਾਦਾਂ ਅਤੇ ਖਿੱਚੋਤਾਣ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਸ੍ਰੀ ਹੇਮਕੁੰਟ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਰਨੇ ਸਨ ਦਰਸ਼ਨ

ਇਸ 104 ਮੈਂਬਰੀ ਜਥੇ ਨੇ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ, ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਸਮੇਤ ਪੰਜਾਬ ਦੇ ਹੋਰਨਾਂ ਪ੍ਰਮੁੱਖ ਗੁਰਧਾਮਾਂ ਦੀ ਯਾਤਰਾ ਕਰਨੀ ਸੀ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਹ ਯਾਤਰਾ ਨਿਰੋਲ ਧਾਰਮਿਕ ਸ਼ਰਧਾ ਤਹਿਤ ਉਲੀਕੀ ਗਈ ਸੀ।

ਸਿੱਖ ਲੀਡਰਸ਼ਿਪ ਤੋਂ ਫ਼ੌਰੀ ਦਖ਼ਲ ਦੀ ਮੰਗ

ਜਥੇ ਦੇ ਆਗੂਆਂ ਨੇ ਭਾਰਤ ਦੀ ਸਿੱਖ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਗੰਭੀਰਤਾ ਨਾਲ ਉਠਾਉਣ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਸ਼ਰਧਾਲੂਆਂ ਲਈ ਰਸਤਾ ਸਾਫ਼ ਕਰਵਾਉਣ ਦੀ ਮੰਗ ਕੀਤੀ।

NOC ਨਿਯਮਾਂ ‘ਤੇ ਪਾਕਿਸਤਾਨ ਵੱਲੋਂ ਅਧਿਕਾਰਤ ਸਪੱਸ਼ਟੀਕਰਨ ਦੀ ਉਡੀਕ

ਮਾਮਲੇ ਵਿੱਚ ਸਭ ਤੋਂ ਵੱਡਾ ਸੁਆਲ ਇਹ ਖੜ੍ਹਾ ਹੁੰਦਾ ਹੈ ਕਿ ਕਾਨੂੰਨੀ ਵੀਜ਼ਾ ਹੋਣ ਦੇ ਬਾਵਜੂਦ ਇਮੀਗ੍ਰੇਸ਼ਨ ਵਿਭਾਗ ਨੇ ਕਿਸ ਨਿਯਮ ਤਹਿਤ ਇਹ ਰੋਕ ਲਗਾਈ। ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਇਸ ਗੱਲ ਦਾ ਕੋਈ ਅਧਿਕਾਰਤ ਅਤੇ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਕਿ ਧਾਰਮਿਕ ਜਥੇ ਲਈ ਐੱਨਓਸੀ ਦੀ ਸ਼ਰਤ ਕਿਸ ਆਧਾਰ ‘ਤੇ ਥੋਪੀ ਗਈ ਹੈ।

Follow Us
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...