ਪਾਕਿਸਤਾਨ ਦੇ ਖੈ਼ਬਰ ਪਖ਼ਤੁਨਵਾ ‘ਚ ਅੱਤਵਾਦੀ ਹਮਲਾ 40 ਲੋਕਾਂ ਦੀ ਮੌਤ, 25 ਤੋਂ ਵੱਧ ਜ਼ਖ਼ਮੀ

Updated On: 

21 Nov 2024 18:17 PM

Pak Terror Attack: ਪਾਕਿਸਤਾਨ ਦੇ ਲੋਅਰ ਕੁਰੱਮ 'ਚ ਅੱਤਵਾਦੀਆਂ ਨੇ ਯਾਤਰੀਆਂ ਨਾਲ ਭਰੇ ਵਾਹਨ 'ਤੇ ਹਮਲਾ ਕਰ ਦਿੱਤਾ। ਅੰਨ੍ਹੇਵਾਹ ਗੋਲੀਬਾਰੀ ਵਿੱਚ 40 ਲੋਕ ਮਾਰੇ ਗਏ ਹਨ। 25 ਲੋਕ ਜ਼ਖਮੀ ਹੋਏ ਹਨ। ਇਸ ਵਿੱਚ ਕਈ ਔਰਤਾਂ ਦੇ ਨਾਲ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਕੁਰੱਮ ਅੱਤਵਾਦੀ ਹਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, ਨਿਰਦੋਸ਼ ਯਾਤਰੀਆਂ 'ਤੇ ਹਮਲਾ ਕਰਨਾ ਬਹੁਤ ਕਾਇਰਤਾਪੂਰਨ ਅਤੇ ਅਣਮਨੁੱਖੀ ਹੈ।

ਪਾਕਿਸਤਾਨ ਦੇ ਖੈ਼ਬਰ ਪਖ਼ਤੁਨਵਾ ਚ ਅੱਤਵਾਦੀ ਹਮਲਾ 40 ਲੋਕਾਂ ਦੀ ਮੌਤ, 25 ਤੋਂ ਵੱਧ ਜ਼ਖ਼ਮੀ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ

Follow Us On

ਪਾਕਿਸਤਾਨ ਦੇ ਲੋਅਰ ਕੁਰੱਮ ‘ਚ ਅੱਤਵਾਦੀਆਂ ਨੇ ਯਾਤਰੀਆਂ ਨਾਲ ਭਰੇ ਵਾਹਨ ‘ਤੇ ਹਮਲਾ ਕਰ ਦਿੱਤਾ। ਅੰਨ੍ਹੇਵਾਹ ਗੋਲੀਬਾਰੀ ਵਿੱਚ 40 ਲੋਕ ਮਾਰੇ ਗਏ ਹਨ। 25 ਲੋਕ ਜ਼ਖਮੀ ਹੋਏ ਹਨ। ਇਸ ਵਿੱਚ ਕਈ ਔਰਤਾਂ ਦੇ ਨਾਲ ਇੱਕ ਪੁਲਿਸ ਅਧਿਕਾਰੀ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਪਾਰਾਚਿਨਾਰ ਤੋਂ ਪੇਸ਼ਾਵਰ ਜਾ ਰਹੀ ਸੀ। ਅੱਤਵਾਦੀਆਂ ਨੇ ਉਚਾਟ ਇਲਾਕੇ ‘ਚ ਇਹ ਹਮਲਾ ਕੀਤਾ ਸੀ।

ਦੱਸਿਆ ਜਾ ਰਿਹਾ ਹੈ ਕਿ 8 ਜ਼ਖਮੀਆਂ ਦਾ ਮੰਡੋਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਮੰਤਰੀ ਮੋਹਸਿਨ ਨਕਵੀ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਬਹੁਤ ਦੁਖਦਾਈ ਹੈ। ਅਸੀਂ ਜਾਨ-ਮਾਲ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਅੱਤਵਾਦੀਆਂ ਨੇ ਕਾਇਰਤਾ ਭਰੀ ਕਾਰਵਾਈ ਕੀਤੀ ਹੈ। ਸਾਡਾ ਵਾਅਦਾ ਹੈ ਕਿ ਸਰਕਾਰ ਇਸ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ੇਗੀ ਨਹੀਂ।

ਚਸ਼ਮਦੀਦਾਂ ਨੇ ਸੁਣਾਈ ਹਮਲੇ ਦੀ ਦਰਦਨਾਕ ਕਹਾਣੀ

ਲੋਅਰ ਕੁਰੱਮ ਅੱਤਵਾਦੀ ਹਮਲੇ ਦੇ ਕੁਝ ਚਸ਼ਮਦੀਦ ਗਵਾਹ ਸਾਹਮਣੇ ਆਏ ਹਨ, ਜਿਨ੍ਹਾਂ ਨੇ ਦਿਲ ਦਹਿਲਾ ਦੇਣ ਵਾਲੀ ਕਹਾਣੀ ਬਿਆਨ ਕੀਤੀ ਹੈ, ਚਸ਼ਮਦੀਦ ਗਵਾਹਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਮੌਕਾ ਤਾੜ ਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਕਾਰਨ ਗੱਡੀ ਵਿੱਚ ਸਵਾਰ ਲੋਕਾਂ ਨੂੰ ਵੀ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਲਾਸ਼ਾਂ ਦਾ ਢੇਰ ਲੱਗ ਚੁੱਕਾ ਸੀ।

ਸ਼ੀਆ ਮੁਸਲਮਾਨਾਂ ਨੂੰ ਬਣਾਇਆ ਨਿਸ਼ਾਨਾ

ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ ਸਵਾਰ ਜ਼ਿਆਦਾਤਰ ਸ਼ੀਆ ਮੁਸਲਮਾਨ ਸਨ। ਕੁਰੱਮ ਜ਼ਿਲ੍ਹੇ ਵਿੱਚ ਜਿੱਥੇ ਇਹ ਹਮਲਾ ਹੋਇਆ ਹੈ, ਉੱਥੇ ਹਾਲ ਹੀ ਦੇ ਮਹੀਨਿਆਂ ਵਿੱਚ ਬਹੁਗਿਣਤੀ ਸੁੰਨੀ ਅਤੇ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਦਰਮਿਆਨ ਝੜਪਾਂ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ‘ਚ ਦਰਜਨਾਂ ਲੋਕ ਮਾਰੇ ਜਾ ਚੁੱਕੇ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਈ ਵਾਹਨ ਯਾਤਰੀਆਂ ਨੂੰ ਲੈ ਕੇ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ਜਾ ਰਹੇ ਸਨ। ਇਸ ਦੌਰਾਨ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ।

ਹਮਲਾ ਕਰਨ ਵਾਲਿਆਂ ਨੂੰ ਸਜ਼ਾ ਮਿਲੇਗੀ : ਜ਼ਰਦਾਰੀ

ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਕੁਰੱਮ ਅੱਤਵਾਦੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, ਨਿਰਦੋਸ਼ ਯਾਤਰੀਆਂ ‘ਤੇ ਹਮਲਾ ਕਰਨਾ ਬਹੁਤ ਕਾਇਰਤਾਪੂਰਨ ਅਤੇ ਅਣਮਨੁੱਖੀ ਹੈ। ਨਿਰਦੋਸ਼ਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ। ਦੁਖੀ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ। ਜ਼ਰਦਾਰੀ ਨੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਅਤੇ ਹਮਲਾਵਰਾਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਕਾਇਰਤਾ ਭਰਿਆ ਕਾਰਾ

ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਯਾਤਰੀ ਵਾਹਨਾਂ ‘ਤੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਰੱਮ ਜ਼ਿਲ੍ਹੇ ਵਿੱਚ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਕਾਇਰਤਾ ਅਤੇ ਜ਼ਾਲਮ ਭਰਿਆ ਕਦਮ ਹੈ। ਜਿਨ੍ਹਾਂ ਨੇ ਹਮਲਾ ਕੀਤਾ ਹੈ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣਾ ਸਰਕਾਰ ਦੀ ਪਹਿਲੀ ਜ਼ਿੰਮੇਦਾਰੀ ਹੈ।