SFJ ਦੇ ਅੱਤਵਾਦੀ ਪੰਨੂ ਵੱਲੋਂ ਵੀਡੀਓ ਜਾਰੀ, ਸਰੀ ‘ਚ ਮੁੜ ਤੋਂ ਹੋਵੇਗਾ ਖਾਲਿਸਤਾਨੀ ਰੈਫਰੈਂਡਮ; ਬੋਲੇ- ਕੈਨੇਡੀਅਨ ਸਰਕਾਰ ਸਮਰਥਨ ਵਿੱਚ ਹੈ
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਕੈਨੇਡਾ ਦੇ ਸਰੀ ਵਿੱਚ ਖਾਲਿਸਤਾਨੀ ਰੈਫਰੈਂਡਮ ਕਰਵਾਉਣ ਦਾ ਐਲਾਨ ਕੀਤਾ ਹੈ। ਪੰਨੂ ਨੇ ਵੀਡੀਓ ਜਾਰੀ ਕਰਕੇ 29 ਅਕਤੂਬਰ ਨੂੰ ਰੈਫਰੈਂਡਮ ਕਰਵਾਉਣ ਦਾ ਐਲਾਨ ਕੀਤਾ ਹੈ।

ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਕੈਨੇਡਾ ਦੇ ਸਰੀ ਵਿੱਚ ਖਾਲਿਸਤਾਨੀ ਰੈਫਰੈਂਡਮ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕੈਨੇਡੀਅਨ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਉਨ੍ਹਾਂ ਦੇ ਸਮਰਥਨ ਵਿੱਚ ਹਨ। ਪੰਨੂ ਨੇ ਵੀਡੀਓ ਜਾਰੀ ਕਰਕੇ 29 ਅਕਤੂਬਰ ਨੂੰ ਰੈਫਰੈਂਡਮ ਕਰਵਾਉਣ ਦਾ ਐਲਾਨ ਕੀਤਾ ਹੈ।
ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੀ-20 ਕਾਨਫਰੰਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ। ਹੁਣ ਵਿਰੋਧੀ ਪਾਰਟੀ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਵੀ ਖਾਲਿਸਤਾਨ ਦੇ ਹੱਕ ਵਿੱਚ ਬੋਲੇ ਹਨ। ਪੰਨੂ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਟੇਜ ਤੋਂ ਕਿਹਾ ਕਿ ਉਹ ਖਾਲਿਸਤਾਨ ਦੀ ਮੰਗ ਨੂੰ ਨਹੀਂ ਰੋਕ ਸਕਦੇ। ਕੈਨੇਡਾ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨਾਂ ਅਤੇ ਬੋਲਣ ਦੀ ਆਜ਼ਾਦੀ ਨੂੰ ਰੋਕਿਆ ਨਹੀਂ ਜਾ ਸਕਦਾ।