AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM Modi Japan Visit: ਹੀਰੋਸ਼ੀਮਾ ਪੀਸ ਮੈਮੋਰੀਅਲ ਤੋਂ ਪੀਐੱਮ ਮੋਦੀ ਦੇ ਤੀਸਰੇ ਦਿਨ ਦੀ ਸ਼ੁਰੂਆਤ, ਰਿਸ਼ੀ ਸੁਨਕ ਨਾਲ ਹੋਈ ਮੁਲਾਕਾਤ

ਪੀਐੱਮ ਮੋਦੀ ਦੇ ਜਾਪਾਨ ਦੌਰੇ ਦਾ ਅੱਜ ਤੀਜਾ ਦਿਨ ਹੈ। ਜੀ-7 ਦੇ ਸਾਰੇ ਨੇਤਾਵਾਂ ਨੇ ਹੀਰੋਸ਼ੀਮਾ ਪੀਸ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸੁਨਕ ਅਤੇ ਮੋਦੀ ਦੀ ਮੁਲਾਕਾਤ ਵੀ ਹੋਈ।

PM Modi Japan Visit: ਹੀਰੋਸ਼ੀਮਾ ਪੀਸ ਮੈਮੋਰੀਅਲ ਤੋਂ ਪੀਐੱਮ ਮੋਦੀ ਦੇ ਤੀਸਰੇ ਦਿਨ ਦੀ ਸ਼ੁਰੂਆਤ, ਰਿਸ਼ੀ ਸੁਨਕ ਨਾਲ ਹੋਈ ਮੁਲਾਕਾਤ
tv9-punjabi
| Updated On: 21 May 2023 09:08 AM IST
Share
PM Modi Japan Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਤੀਜਾ ਦਿਨ ਹੈ। ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਕਈ ਮੀਟਿੰਗਾਂ ਵਿੱਚ ਹਿੱਸਾ ਲਿਆ ਸੀ। ਰੂਸ-ਯੂਕਰੇਨ ਯੁੱਧ (Russia-Ukraine War) ਤੋਂ ਬਾਅਦ ਪਹਿਲੀ ਵਾਰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅਤੇ ਪੀਐਮ ਮੋਦੀ ਵਿਚਕਾਰ ਦੁਵੱਲੀ ਬੈਠਕ ਹੋਈ। ਇਸ ਮੀਟਿੰਗ ਵਿੱਚ ਭਾਰਤ ਦੇ ਐਨਐਸਏ ਅਜੀਤ ਡੋਭਾਲ ਵੀ ਸ਼ਾਮਲ ਸਨ। ਅੱਜ ਪੀਐਮ ਮੋਦੀ ਸਮੇਤ ਜੀ-7 ਦੇ ਹੋਰ ਨੇਤਾ ਹੀਰੋਸ਼ੀਮਾ ਸ਼ਾਂਤੀ ਸਮਾਰਕ ਪਹੁੰਚੇ। ਇੱਥੇ ਸਾਰੇ ਨੇਤਾਵਾਂ ਨੇ ਪਰਮਾਣੂ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸਾਰੇ ਆਗੂ ਪੀਸ ਮੈਮੋਰੀਅਲ ਮਿਊਜ਼ੀਅਮ ਵੀ ਗਏ। ਕੂਟਨੀਤਕ ਲਿਹਾਜ਼ ਨਾਲ ਪੀਐਮ ਮੋਦੀ ਦੀ ਇਸ ਯਾਤਰਾ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜਲਵਾਯੂ ਪਰਿਵਰਤਨ, ਵਾਤਾਵਰਣ ਸੁਰੱਖਿਆ ਅਤੇ ਊਰਜਾ ਬਚਾਉਣ (Energy Saving) ਨੂੰ ਸਭ ਤੋਂ ਵੱਡੀਆਂ ਚੁਣੌਤੀਆਂ ਦੱਸਿਆ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਤੋਂ ਯੂਰਪ ਊਰਜਾ ਸੰਕਟ ਨਾਲ ਜੂਝ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਅਸੀਂ ਬਹੁਤ ਮਹੱਤਵਪੂਰਨ ਪੜਾਅ ‘ਤੇ ਖੜ੍ਹੇ ਹਾਂ। ਧਰਤੀ ਦੀ ਪੁਕਾਰ ਸੁਣਨੀ ਪੈਂਦੀ ਹੈ। ਸਾਨੂੰ ਆਪਣੇ ਆਪ ਨੂੰ ਉਸ ਮੁਤਾਬਕ ਢਾਲਣਾ ਪਵੇਗਾ। ਪ੍ਰਧਾਨ ਮੰਤਰੀ ਮੋਦੀ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਦੁਵੱਲੀ ਗੱਲਬਾਤ ਕਰਨਗੇ। ਪੀਐਮ ਮੋਦੀ ਅੱਜ ਸਭ ਤੋਂ ਪਹਿਲਾਂ ਪੀਸ ਮੈਮੋਰੀਅਲ ਮਿਊਜ਼ੀਅਮ ਪਹੁੰਚੇ। ਇੱਥੇ ਉਹ ਕਾਫੀ ਦੇਰ ਤੱਕ ਪ੍ਰਦਰਸ਼ਨੀ ਵਿੱਚ ਰੱਖੀਆਂ ਵਸਤੂਆਂ ਨੂੰ ਦੇਖਦਾ ਰਹੇ। ਉਨ੍ਹਾਂ ਵਿਜ਼ਟਰ ਬੁੱਕ ‘ਤੇ ਦਸਤਖਤ ਵੀ ਕੀਤੇ। ਉਨ੍ਹਾਂ ਨੇ ਹੀਰੋਸ਼ੀਮਾ ਪਰਮਾਣੂ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਰੂਸ-ਯੂਕਰੇਨ ਯੁੱਧ ਤੋਂ ਬਾਅਦ ਪੂਰੀ ਦੁਨੀਆ ਦੇ ਕੂਟਨੀਤਕ ਹਾਲਾਤ ਬਦਲ ਗਏ ਹਨ। ਅਜਿਹੇ ਸਮੇਂ ‘ਚ ਜੀ-7 ਦੀ ਇਹ ਬੈਠਕ ਬਹੁਤ ਮਹੱਤਵਪੂਰਨ ਹੈ। ਭਾਰਤ ਇਸ ਸਾਲ ਜੀ-20 ਦੀ ਪ੍ਰਧਾਨਗੀ ਵੀ ਕਰ ਰਿਹਾ ਹੈ। ਇੱਕ ਦਿਨ ਪਹਿਲਾਂ, ਪੀਐਮ ਮੋਦੀ (PM Modi) ਨੇ ਜਾਪਾਨ ਦੇ ਹੀਰੋਸ਼ੀਮਾ ਸ਼ਹਿਰ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਅੱਜ ਸ਼ਾਂਤੀ ਅਤੇ ਪਿਆਰ ਬਾਰੇ ਜੋ ਗੱਲਾਂ ਕਹੀਆਂ, ਉਹ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਤਾਕਤ ਦਿੰਦੀਆਂ ਹਨ। ਭਾਰਤ ਦੀ ਆਜ਼ਾਦੀ ਤੋਂ ਦੋ ਸਾਲ ਪਹਿਲਾਂ ਅਮਰੀਕਾ ਨੇ ਜਾਪਾਨ ਦੇ ਹੀਰੋਸ਼ੀਮਾ ਨਾਗਾਸਾਕੀ ‘ਤੇ ਪ੍ਰਮਾਣੂ ਹਮਲਾ ਕੀਤਾ ਸੀ। ਇਹ ਹਮਲਾ 6 ਅਗਸਤ 1945 ਨੂੰ ਹੋਇਆ ਸੀ। ਇਹ ਦੁਨੀਆ ਦਾ ਪਹਿਲਾ ਪ੍ਰਮਾਣੂ ਹਮਲਾ ਸੀ। ਜਾਪਾਨ ਤਬਾਹ ਹੋ ਗਿਆ ਸੀ। ਲਗਭਗ 140,000 ਲੋਕ ਮਾਰੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਜਦੋਂ ਦੁਨੀਆਂ ਹੀਰੋਸ਼ੀਮਾ ਸ਼ਬਦ ਸੁਣਦੀ ਹੈ ਤਾਂ ਡਰ ਜਾਂਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...