AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM ਮੋਦੀ ਦਸੰਬਰ ‘ਚ ਕਰਨਗੇ ਕੈਨੇਡਾ ਦਾ ਦੌਰਾ, ਵਪਾਰ ਅਤੇ ਊਰਜਾ ਖੇਤਰ ਵਿੱਚ ਵੱਡੇ ਫ਼ੈਸਲਿਆਂ ‘ਤੇ ਰਹੇਗੀ ਨਜ਼ਰ

Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਦਸੰਬਰ 2026 ਨੂੰ ਕੈਨੇਡਾ ਦੇ ਦੌਰੇ 'ਤੇ ਜਾਣਗੇ। ਇਸ ਯਾਤਰਾ ਦਾ ਉਦੇਸ਼ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਦੌਰੇ ਦੌਰਾਨ ਵਪਾਰ, ਊਰਜਾ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

PM ਮੋਦੀ ਦਸੰਬਰ 'ਚ ਕਰਨਗੇ ਕੈਨੇਡਾ ਦਾ ਦੌਰਾ, ਵਪਾਰ ਅਤੇ ਊਰਜਾ ਖੇਤਰ ਵਿੱਚ ਵੱਡੇ ਫ਼ੈਸਲਿਆਂ 'ਤੇ ਰਹੇਗੀ ਨਜ਼ਰ
PM ਮੋਦੀ ਦਸੰਬਰ ‘ਚ ਜਾਣਗੇ ਕੈਨੇਡਾ
tv9-punjabi
| Published: 16 Oct 2026 15:16 PM IST
Share

ਭਾਰਤ ਅਤੇ ਕੈਨੇਡਾ ਵਿਚਾਲੇ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਜਾਣਗੇ। ਪੀਐਮ ਮੋਦੀ 11 ਅਤੇ 12 ਦਸੰਬਰ 2026 ਨੂੰ ਕੈਨੇਡਾ ਦੇ ਦੌਰੇ ‘ਤੇ ਰਹਿਣਗੇ। ਇਸ ਯਾਤਰਾ ਦੀ ਪੁਸ਼ਟੀ ਖ਼ੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੀਤੀ ਹੈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਅਧਿਕਾਰਤ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਹੈ।

ਦੋਵੇਂ ਦੇਸ਼ਾਂ ਦੇ ਆਗੂ ਦੁਵੱਲੇ ਸਬੰਧਾਂ ਵਿੱਚ ਬਣੀ ਸਕਾਰਾਤਮਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਦੇ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਲਈ ਕੰਮ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, ਭਾਰਤ ਅਤੇ ਕੈਨੇਡਾ ਮਿਲ ਕੇ ਇੱਕ ਹੋਰ ਸਥਿਰ ਅਤੇ ਖੁਸ਼ਹਾਲ ਦੁਨੀਆ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾ ਰਹੇ ਹਨ।

ਵਿਆਪਕ ਆਰਥਿਕ ਭਾਈਵਾਲੀ ਸਮਝੌਤਾ ਜਲਦ ਪੂਰਾ ਹੋਣ ਦੀ ਉਮੀਦ

ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਦੋਵੇਂ ਆਗੂਆਂ ਨੇ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (CEPA) ਬਾਰੇ ਗੱਲਬਾਤ ਜਲਦ ਤੋਂ ਜਲਦ ਪੂਰੀ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਮੀਦ ਹੈ ਕਿ ਇਹ ਸਮਝੌਤਾ 2030 ਤੱਕ ਦੋਵੇਂ ਦੇਸ਼ਾਂ ਵਿਚਾਲੇ ਵਪਾਰ ਨੂੰ ਦੁੱਗਣਾ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਮਦਦਗਾਰ ਸਾਬਤ ਹੋਵੇਗਾ।

ਟੀਮ ਕੈਨੇਡਾ ਟ੍ਰੇਡ ਮਿਸ਼ਨ ਦਾ ਕੀਤਾ ਸਵਾਗਤ

ਪੀਐਮ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਵਪਾਰ ਮੰਤਰੀ ਮਨਿੰਦਰ ਸਿੱਧੂ ਦੀ ਅਗਵਾਈ ਹੇਠ ਭਾਰਤ ਆਏ ਟੀਮ ਕੈਨੇਡਾ ਟ੍ਰੇਡ ਮਿਸ਼ਨ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ, ਸਾਂਝੇ ਹਿੱਤਾਂ ਦੇ ਮੁੱਦਿਆਂ ‘ਤੇ ਕੰਮ ਕਰਨ ਲਈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਨਵੀਂ ਦਿੱਲੀ ਯਾਤਰਾ ਦੀ ਵੀ ਸ਼ਲਾਘਾ ਕੀਤੀ ਗਈ।

ਬੁੱਧਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਦੋਵੇਂ ਦੇਸ਼ਾਂ ਵਿਚਾਲੇ ਵਪਾਰ, ਨਿਵੇਸ਼, ਸੁਰੱਖਿਆ, ਊਰਜਾ, ਤਕਨਾਲੋਜੀ ਅਤੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਸਥਾਰ ਨਾਲ ਚਰਚਾ ਹੋਈ।

ਕੈਨੇਡਾ ਅਤੇ ਭਾਰਤ ਕੋਲ ਹਨ ਬੇਅੰਤ ਸੰਭਾਵਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਅਨੀਤਾ ਆਨੰਦ ਨੇ ਇੱਕ ਪੋਸਟ ਵਿੱਚ ਕਿਹਾ ਕਿ ਭਾਰਤ ਅਤੇ ਕੈਨੇਡਾ ਕੋਲ ਮਿਲ ਕੇ ਖੁਸ਼ਹਾਲ ਭਵਿੱਖ ਬਣਾਉਣ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ, ਕੈਨੇਡਾ ਅਤੇ ਭਾਰਤ ਕੋਲ ਮਿਲ ਕੇ ਇੱਕ ਹੋਰ ਖੁਸ਼ਹਾਲ ਭਵਿੱਖ ਨੂੰ ਆਕਾਰ ਦੇਣ ਦੀਆਂ ਬੇਅੰਤ ਸੰਭਾਵਨਾਵਾਂ ਹਨ। ਮੈਨੂੰ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ, ਜਿੱਥੇ ਅਸੀਂ ਆਪਣੀ ਰਣਨੀਤਕ ਭਾਈਵਾਲੀ ਅਤੇ ਵਪਾਰ, ਨਿਵੇਸ਼ ਤੇ ਸੁਰੱਖਿਆ ਦੇ ਖੇਤਰਾਂ ਵਿੱਚ ਮੌਜੂਦ ਮੌਕਿਆਂ ਬਾਰੇ ਚਰਚਾ ਕੀਤੀ।

Source: TV9Hindi.com

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...