PM Modi on Australia Temples: ਮੰਦਰਾਂ ‘ਤੇ ਹਮਲੇ ਬਰਦਾਸ਼ਤ ਨਹੀਂ, ਭਰੋਸੇ ‘ਤੇ ਆਧਾਰਿਤ ਰਿਸ਼ਤੇ; ਆਸਟ੍ਰੇਲੀਆ ‘ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਦੁਵੱਲੀ ਬੈਠਕ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਸ਼ਵਾਸ 'ਤੇ ਆਧਾਰਿਤ ਹਨ। ਹੁਣ ਅਸੀਂ ਟੀ-20 ਮੋਡ ਵਿੱਚ ਹਾਂ।
ਰਿਸ਼ਤੇ ਸਿਰਫ ਦੋ ਦੇਸ਼ਾਂ ਤੱਕ ਸੀਮਤ ਨਹੀਂ: PM
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਸਿਰਫ ਦੋ ਦੇਸ਼ਾਂ ਤੱਕ ਸੀਮਤ ਨਹੀਂ ਹਨ। ਇਹ ਦੋਵੇਂ ਦੇਸ਼ਾਂ ਦਰਮਿਆਨ ਖੇਤਰੀ ਸਥਿਰਤਾ, ਸ਼ਾਂਤੀ ਅਤੇ ਵਿਸ਼ਵ ਭਲਾਈ ਨਾਲ ਵੀ ਜੁੜਿਆ ਹੋਇਆ ਹੈ। ਕਵਾਡ ਸਮਿਟ (QUAD Submit) ਦੌਰਾਨ ਅਸੀਂ ਇੰਡੋ-ਪੈਸੀਫਿਕ ‘ਤੇ ਵੀ ਚਰਚਾ ਕੀਤੀ। ਦੋ-ਪੱਖੀ ਬੈਠਕ ‘ਚ ਖਣਨ ਅਤੇ ਖਣਿਜਾਂ ਦੇ ਸਬੰਧ ‘ਚ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਗ੍ਰੀਨ ਹਾਈਡ੍ਰੋਜਨ ‘ਤੇ ਟਾਸਕ ਫੋਰਸ ਬਣਾਉਣ ਦਾ ਫੈਸਲਾ ਲਿਆ ਗਿਆ। ਦੋਵਾਂ ਦੇਸ਼ਾਂ ਵਿਚਾਲੇ ਨਵੇਂ ਖੇਤਰਾਂ ਵਿੱਚ ਸਹਿਯੋਗ ਦੇ ਦਾਇਰੇ ‘ਤੇ ਵੀ ਵਿਸਤ੍ਰਿਤ ਚਰਚਾ ਹੋਈ। ਦੁਵੱਲੀ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਐਡਮਿਰਲਟੀ ਹਾਊਸ ‘ਚ ਗਾਰਡ ਆਫ ਆਨਰ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓLoading...
Unable to load recommendations.
Follow Us
