AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੱਛਮੀ ਏਸ਼ੀਆ ‘ਚ ਸ਼ਾਂਤੀ ਬਹਾਲੀ ਲਈ ਭਾਰਤ ਦਾ ਵੱਡਾ ਰੋਲ, PM ਮੋਦੀ ਨਾਲ ਮੁਲਾਕਾਤ ‘ਤੇ ਬੋਲੇ ਟਰੰਪ

ਫ਼ਰਾਂਸ ਦੇ ਐਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ 16 ਮਹੀਨਿਆਂ ਦੇ ਲੰਬੇ ਸਮੇਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਦੁਵੱਲੀ ਮੁਲਾਕਾਤ ਹੋਈ। ਇਸ ਬੈਠਕ ਦੌਰਾਨ ਪੀ.ਐਮ. ਮੋਦੀ ਨੇ ਟਰੰਪ ਦੇ ਸਾਹਮਣੇ ਭਾਰਤੀ ਨਾਵਿਕਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮੁੰਦਰੀ ਵਪਾਰ ਦੇ ਖੇਤਰ ਵਿੱਚ ਦੁਨੀਆ ਭਰ ਦੇ ਸਮੁੰਦਰਾਂ ਵਿੱਚ ਲੱਖਾਂ ਭਾਰਤੀ ਨਾਵਿਕ ਕੰਮ ਕਰਦੇ ਹਨ, ਜਿਨ੍ਹਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ।

ਪੱਛਮੀ ਏਸ਼ੀਆ 'ਚ ਸ਼ਾਂਤੀ ਬਹਾਲੀ ਲਈ ਭਾਰਤ ਦਾ ਵੱਡਾ ਰੋਲ, PM ਮੋਦੀ ਨਾਲ ਮੁਲਾਕਾਤ 'ਤੇ ਬੋਲੇ ਟਰੰਪ
tv9-punjabi
| Published: 17 Jun 2026 20:38 PM IST
Share

ਫ਼ਰਾਂਸ ਦੇ ਐਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ 16 ਮਹੀਨਿਆਂ ਦੇ ਲੰਬੇ ਸਮੇਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਦੁਵੱਲੀ ਮੁਲਾਕਾਤ ਹੋਈ। ਇਸ ਬੈਠਕ ਦੌਰਾਨ ਪੀ.ਐਮ. ਮੋਦੀ ਨੇ ਟਰੰਪ ਦੇ ਸਾਹਮਣੇ ਭਾਰਤੀ ਨਾਵਿਕਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮੁੰਦਰੀ ਵਪਾਰ ਦੇ ਖੇਤਰ ਵਿੱਚ ਦੁਨੀਆ ਭਰ ਦੇ ਸਮੁੰਦਰਾਂ ਵਿੱਚ ਲੱਖਾਂ ਭਾਰਤੀ ਨਾਵਿਕ ਕੰਮ ਕਰਦੇ ਹਨ, ਜਿਨ੍ਹਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸਾਡਾ ਹਮੇਸ਼ਾ ਮੰਨਣਾ ਰਿਹਾ ਹੈ ਕਿ ਸਮੁੰਦਰ ਵਿੱਚ ਆਵਾਜਾਈ ਦੀ ਆਜ਼ਾਦੀ ਪੱਕੀ ਹੋਣੀ ਚਾਹੀਦੀ ਹੈ ਅਤੇ ਸਾਨੂੰ ਇਸ ‘ਤੇ ਜ਼ੋਰ ਦੇਣਾ ਚਾਹੀਦਾ ਹੈ।” ਉਨ੍ਹਾਂ ਉਮੀਦ ਜਤਾਈ ਕਿ ਸਮਝੌਤੇ ਵਿੱਚ ਨਾਵਿਕਾਂ ਦੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇਗੀ ਅਤੇ ਇਸ ਨੂੰ ਪ੍ਰਾਥਮਿਕਤਾ ਮਿਲੇਗੀ। ਪੀ.ਐਮ. ਮੋਦੀ ਨੇ ਹੋਰਮੁਜ਼ ਦੇ ਬੰਦ ਹੋਣ ਨਾਲ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵੀ ਟਰੰਪ ਨੂੰ ਦੱਸਿਆ ਅਤੇ ਕਿਹਾ ਕਿ ਹੋਰਮੁਜ਼ ‘ਤੇ ਸਾਡੀ ਅਤੇ ਤੁਹਾਡੀ ਚਿੰਤਾ ਇੱਕ ਹੈ। ਹੋਰਮੁਜ਼ ਦਾ ਖੁੱਲ੍ਹਣਾ ਦੁਨੀਆ ਲਈ ਜ਼ਰੂਰੀ ਹੈ, ਇਸ ਨਾਲ ਦੁਨੀਆ ਨੂੰ ਆਸਾਨੀ ਹੋਵੇਗੀ। ਇਸ ਦੇ ਨਾਲ ਹੀ ਪੀ.ਐਮ. ਮੋਦੀ ਨੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਯਤਨਾਂ ਲਈ ਟਰੰਪ ਦੀ ਲੀਡਰਸ਼ਿਪ ਦੀ ਤਾਰੀਫ਼ ਕੀਤੀ, ਜਿਸ ‘ਤੇ ਟਰੰਪ ਨੇ ਕਿਹਾ ਕਿ ਇਸ ਵਿੱਚ ਭਾਰਤ ਦੀ ਵੀ ਵੱਡੀ ਭੂਮਿਕਾ ਹੈ।

“ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਬਹੁਤ ਵਧੀਆ ਗੱਲਬਾਤ”: ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਫ਼ਰਾਂਸ ਵਿੱਚ ਸਾਡੀਆਂ ਕੁਝ ਬਹੁਤ ਵਧੀਆ ਬੈਠਕਾਂ ਹੋਈਆਂ। ਇਹ G7 ਹੈ, ਇਸ ਤੋਂ ਬਾਅਦ G2 ਅਤੇ ਫਿਰ G20 ਆਉਂਦਾ ਹੈ। ਖ਼ਾਸ ਕਰਕੇ, ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਸਾਡੀ ਬਹੁਤ ਵਧੀਆ ਗੱਲਬਾਤ ਹੋਈ ਹੈ। ਅਸੀਂ ਇੱਕ ਟ੍ਰੇਡ ਡੀਲ (ਵਪਾਰਕ ਸਮਝੌਤੇ) ‘ਤੇ ਕੰਮ ਕਰ ਰਹੇ ਹਾਂ। ਅਮਰੀਕਾ ਅਤੇ ਭਾਰਤ ਵਿਚਕਾਰ ਬਹੁਤ ਕੁਝ ਹੋ ਰਿਹਾ ਹੈ।” ਟਰੰਪ ਨੇ ਅੱਗੇ ਕਿਹਾ ਕਿ ਅਮਰੀਕਾ ਆਪਣੇ ਹੁਣ ਤੱਕ ਦੇ ਸਭ ਤੋਂ ਚੰਗੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿੱਥੇ 19.2 ਟ੍ਰਿਲੀਅਨ ਡਾਲਰ ਤੋਂ ਵੱਧ ਆ ਰਹੇ ਹਨ ਅਤੇ ਉਹ ਫੈਕਟਰੀਆਂ ਬਣਾ ਕੇ ਹਰ ਚੀਜ਼ ਦਾ ਪ੍ਰੋਡਕਸ਼ਨ ਕਰ ਰਹੇ ਹਨ।

ਟਰੰਪ ਵੱਲੋਂ ਪੀ.ਐਮ. ਮੋਦੀ ਦੇ ਯਤਨਾਂ ਦੀ ਸ਼ਲਾਘਾ

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਵਿੱਚ ਕਾਫੀ ਪ੍ਰੋਡਕਸ਼ਨ ਕਰ ਰਹੇ ਹਨ ਅਤੇ ਅਮਰੀਕਾ ਵਿੱਚ ਕਾਫੀ ਪੈਸਾ ਖ਼ਰਚ ਕਰ ਰਹੇ ਹਨ, ਇਸ ਲਈ ਉਹ ਉਨ੍ਹਾਂ ਦੇ ਯਤਨਾਂ ਦੀ ਤਾਰੀਫ਼ ਕਰਦੇ ਹਨ। ਟਰੰਪ ਨੇ ਕਿਹਾ, “ਉਹ ਲੰਬੇ ਸਮੇਂ ਤੋਂ ਮੇਰੇ ਦੋਸਤ ਰਹੇ ਹਨ, ਸਾਡੇ ਰਿਸ਼ਤੇ ਹਮੇਸ਼ਾ ਬਹੁਤ ਵਧੀਆ ਰਹੇ ਹਨ ਅਤੇ ਤੁਹਾਡੇ ਨਾਲ ਹੋਣਾ ਬਹੁਤ ਚੰਗਾ ਲੱਗ ਰਿਹਾ ਹੈ।” ਭਾਰਤ ਨਾਲ ਰੱਖਿਆ ਸਬੰਧਾਂ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਹ ਇੱਕ ਬਹੁਤ ਵਧੀਆ ਰਿਸ਼ਤਾ ਹੈ ਅਤੇ ਭਾਰਤ-ਅਮਰੀਕਾ ਦੇ ਰੱਖਿਆ ਸਬੰਧਾਂ ਨੂੰ ਲੈ ਕੇ ਵੀ ਗੱਲ ਚੱਲ ਰਹੀ ਹੈ। ਟਰੰਪ ਨੇ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਭਾਰਤ ਦੇ ਨਾਲ ਹਨ ਅਤੇ ਜੇਕਰ ਭਾਰਤ ‘ਤੇ ਹਮਲਾ ਹੁੰਦਾ ਹੈ, ਤਾਂ ਅਮਰੀਕਾ ਉਨ੍ਹਾਂ ਦੀ ਮਦਦ ਲਈ ਉੱਥੇ ਮੌਜੂਦ ਰਹੇਗਾ।

ਪੀ.ਐਮ. ਮੋਦੀ ਨੇ ਜੀ-7 ਸੰਮੇਲਨ ਵਿੱਚ ਵੀ ਚੁੱਕਿਆ ਸੀ ਸਮੁੰਦਰੀ ਸੁਰੱਖਿਆ ਦਾ ਮੁੱਦਾ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ਰਾਂਸ ਦੇ ਐਵੀਅਨ ਸ਼ਹਿਰ ਵਿੱਚ ਜੀ-7 ਸੰਮੇਲਨ ਦੌਰਾਨ ਪੱਛਮੀ ਏਸ਼ੀਆ ਵਿੱਚ ਤਣਾਅ ਅਤੇ ਸਮੁੰਦਰੀ ਮਾਰਗਾਂ ਦੀ ਅਸੁਰੱਖਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ। ਪੀ.ਐਮ. ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸੀ, “ਅਸੀਂ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਯਤਨਾਂ ਦੀ ਪ੍ਰਗਤੀ ਦਾ ਸੁਵਾਗਤ ਕਰਦੇ ਹਾਂ। ਇਸ ਸੰਘਰਸ਼ ਦੇ ਕਾਰਨ ਖੇਤਰ ਵਿੱਚ ਸਾਡੇ ਮਿੱਤਰ ਦੇਸ਼ਾਂ ਵਿੱਚ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।

ਹੋਰਮੁਜ਼ ਜਲਡਮਰੂਮੱਧ ਤੋਂ ਲੰਘਣ ਵਾਲੇ ਸਮੁੰਦਰੀ ਵਪਾਰ ਵਿੱਚ ਰੁਕਾਵਟ ਨਾਲ ਗਲੋਬਲ ਅਰਥਵਿਵਸਥਾ ‘ਤੇ ਬੁਰਾ ਅਸਰ ਪਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਕਈ ਭਾਰਤੀ ਨਾਗਰਿਕਾਂ ਦੀ ਵੀ ਜਾਨ ਗਈ ਹੈ, ਇਸ ਲਈ ਸਮੁੰਦਰੀ ਰਸਤੇ ਦੇਸ਼ਾਂ ਨੂੰ ਜੋੜਨ ਵਾਲੇ ਨਾਵਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ ਤਾਂ ਜੋ ਨਾਵਿਕ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰ ਸਕਣ।

ਭਾਰਤ-ਅਮਰੀਕਾ ਬੈਠਕ ਦੇ ਮੁੱਖ ਮੁੱਦੇ

ਇਸ ਬੈਠਕ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀ ਵਪਾਰ ਸਮਝੌਤੇ, ਊਰਜਾ ਖੇਤਰ ਵਿੱਚ ਸਾਂਝੇਦਾਰੀ, ਵੀਜ਼ਾ ਨਾਲ ਜੁੜੇ ਮੁੱਦਿਆਂ ਅਤੇ ਭੂ-ਰਾਜਨੀਤਿਕ ਚੁਣੌਤੀਆਂ ‘ਤੇ ਠੋਸ ਪ੍ਰਗਤੀ ਦੀ ਉਮੀਦ ਕਰ ਰਹੇ ਹਨ। ਵਪਾਰ ‘ਤੇ ਗੱਲਬਾਤ ਪਹਿਲਾਂ ਤੋਂ ਹੀ ਚੱਲ ਰਹੀ ਹੈ ਅਤੇ ਦੋਵੇਂ ਪੱਖ ਇੱਕ ਅੰਤਰਿਮ ਸਮਝੌਤੇ ਦੀ ਸੰਭਾਵਨਾ ਨੂੰ ਲੈ ਕੇ ਆਸ਼ਾਵਾਦੀ ਹਨ। ਜੀ-7 ਸ਼ਿਖਰ ਸੰਮੇਲਨ ਵਿੱਚ ਮੋਦੀ-ਟਰੰਪ ਦੀ ਇਹ ਬੈਠਕ ਨਾ ਸਿਰਫ਼ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ, ਬਲਕਿ ਦੋਵਾਂ ਨੇਤਾਵਾਂ ਵਿਚਕਾਰ ਬਣੀ ਖ਼ਾਸ ਨਿੱਜੀ ਕੂਟਨੀਤੀ ਨੂੰ ਵੀ ਉਜਾਗਰ ਕਰਦੀ ਹੈ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...