ਮਾਸਕੋ ਪਹੁੰਚੇ ਮੋਦੀ… ਏਅਰਪੋਰਟ ‘ਤੇ ਦਿੱਤਾ ਗਿਆ ਗੌਡ ਆਫ ਆਨਰ, ਪੁਤਿਨ ਨਾਲ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

tv9-punjabi
Updated On: 

08 Jul 2024 17:52 PM

PM Modi Russia Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੀ ਰਾਜਧਾਨੀ ਮਾਸਕੋ ਪਹੁੰਚ ਗਏ ਹਨ। ਪੀਐਮ ਮੋਦੀ ਅਤੇ ਪੁਤਿਨ ਦੇ ਵਿੱਚ ਹੋਣ ਵਾਲੀ ਦੁਵੱਲੀ ਬੈਠਕ ਵਿੱਚ ਕਈ ਅਹਿਮ ਸਮਝੌਤਿਆਂ ਉੱਤੇ ਹਸਤਾਖਰ ਕੀਤੇ ਜਾ ਸਕਦੇ ਹਨ। ਪੀਐਮ ਮੋਦੀ ਰੂਸ ਦੀ ਦੋ ਦਿਨਾਂ ਯਾਤਰਾ ਪੂਰੀ ਕਰਨ ਤੋਂ ਬਾਅਦ ਆਸਟਰੀਆ ਲਈ ਰਵਾਨਾ ਹੋਣਗੇ। ਪਿਛਲੇ 40 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਉੱਥੇ ਇਹ ਪਹਿਲੀ ਫੇਰੀ ਹੋਵੇਗੀ।

ਮਾਸਕੋ ਪਹੁੰਚੇ ਮੋਦੀ... ਏਅਰਪੋਰਟ ਤੇ ਦਿੱਤਾ ਗਿਆ ਗੌਡ ਆਫ ਆਨਰ, ਪੁਤਿਨ ਨਾਲ ਇਨ੍ਹਾਂ ਮੁੱਦਿਆਂ ਤੇ ਹੋਵੇਗੀ ਗੱਲਬਾਤ

ਮਾਸਕੋ ਪਹੁੰਚੇ ਮੋਦੀ ਦਾ ਏਅਰਪੋਰਟ 'ਤੇ ਨਿੱਘਾ ਸਵਾਗਤ

Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੌਰੇ ‘ਤੇ ਮਾਸਕੋ ਪਹੁੰਚ ਗਏ ਹਨ। ਮਾਸਕੋ ਹਵਾਈ ਅੱਡੇ ‘ਤੇ ਪੀਐਮ ਮੋਦੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਪੀਐਮ ਮੋਦੀ ਦੀ ਇਸ ਯਾਤਰਾ ਨੂੰ ਕਈ ਮਾਇਨਿਆਂ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਫਰਵਰੀ 2022 ਵਿੱਚ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਰੂਸ ਯਾਤਰਾ ਹੈ। 9 ਜੁਲਾਈ ਨੂੰ ਰੂਸ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ, ਪੀਐਮ ਮੋਦੀ ਆਸਟ੍ਰੀਆ ਲਈ ਰਵਾਨਾ ਹੋਣਗੇ, ਜੋ ਕਿ 40 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਹੋਵੇਗੀ।

ਮਾਸਕੋ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਢੋਲ ਨਾਲ ਸਵਾਗਤ ਕੀਤਾ ਗਿਆ ਹੈ। ਰੂਸ ਰਵਾਨਾ ਹੋਣ ਤੋਂ ਪਹਿਲਾਂ ਪੀਐਮ ਮੋਦੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸੁਰੱਖਿਆ, ਵਪਾਰ, ਨਿਵੇਸ਼, ਸਿਹਤ, ਸਿੱਖਿਆ, ਸੱਭਿਆਚਾਰ, ਸੈਰ-ਸਪਾਟਾ ਅਤੇ ਲੋਕਾਂ ਨਾਲ ਲੋਕਾਂ ਦਾ ਸੰਪਰਕ ਆਦਿ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮੈਂ ਅਤੇ ਮੇਰੇ ਦੋਸਤ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਅਤੇ ਵੱਖ-ਵੱਖ ਖੇਤਰੀ ਅਤੇ ਵਿਸ਼ਵ ਮੁੱਦਿਆਂ ‘ਤੇ ਦ੍ਰਿਸ਼ਟੀਕੋਣ ਸਾਂਝੇ ਕਰਨ ਦੀ ਉਮੀਦ ਰੱਖਦੇ ਹਾਂ।

ਇਹ ਵੀ ਪੜ੍ਹੋ – ਦੋਸਤ ਪੁਤਿਨ ਨਾਲ ਗੱਲ ਕਰਨ ਲਈ ਉਤਸੁਕ ਰੂਸ ਅਤੇ ਆਸਟਰੀਆ ਦੀ ਯਾਤਰਾ ਲਈ ਰਵਾਨਾ ਹੋਏ ਪੀਐਮ ਮੋਦੀ

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਨੇ ਆਖਰੀ ਵਾਰ 16 ਸਤੰਬਰ, 2022 ਨੂੰ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (SCO) ਸਿਖਰ ਸੰਮੇਲਨ ਦੌਰਾਨ ਦੁਵੱਲੀ ਮੀਟਿੰਗ ਕੀਤੀ ਸੀ।